ਮਨਰੇਗਾ ਖ਼ਤਮ ਕਰਨ ਖ਼ਿਲਾਫ਼ ਭਖਿਆ ਰੋਹ
ਕੇਂਦਰ ਸਰਕਾਰ ਵੱਲੋਂ ਪੇਂਡੂ ਗਰੀਬਾਂ ਦੀ ਜੀਵਨ
Publish Date: Fri, 02 Jan 2026 05:59 PM (IST)
Updated Date: Sat, 03 Jan 2026 04:08 AM (IST)

ਮਜ਼ਦੂਰ ਜਥੇਬੰਦੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ, ਸੰਘਰਸ਼ ਦੀ ਚਿਤਾਵਨੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ : ਕੇਂਦਰ ਸਰਕਾਰ ਵੱਲੋਂ ਪੇਂਡੂ ਗਰੀਬਾਂ ਦੀ ਜੀਵਨ ਰੇਖਾ ਮੰਨੀ ਜਾਂਦੀ ਮਨਰੇਗਾ ਯੋਜਨਾ ਨੂੰ ਤਰਤੀਬਵਾਰ ਢੰਗ ਨਾਲ ਖਤਮ ਕਰਨ ਦੀ ਕੋਸ਼ਿਸ਼ਾਂ ਦੇ ਵਿਰੁੱਧ ਮਜ਼ਦੂਰ ਜਥੇਬੰਦੀਆਂ ਨੇ ਮੋਗਾ ਵਿਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ ਦੀ ਅਗਵਾਈ ਹੇਠ ਜੁੜੀਆਂ ਜਥੇਬੰਦੀਆਂ ਨੇ ਜੀਟੀ ਰੋਡ ’ਤੇ ਬੱਸ ਸਟੈਂਡ ਚੌਂਕ ਨੇੜੇ ਇਕੱਠੇ ਹੋ ਕੇ ਕੇਂਦਰ ਸਰਕਾਰ ਵਿਰੁੱਧ ਜ਼ਬਰਦਸਤ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ ਅਤੇ ਕ੍ਰਾਂਤੀਕਾਰੀ ਭੱਠਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਨਵੀਂ ਜੀ-ਰਾਮ-ਜੀ ਸਕੀਮ ਲਿਆ ਕੇ ਮਨਰੇਗਾ ਕਾਨੂੰਨ ਨੂੰ ਅਮਲ ਵਿਚ ਰਹਿਣ ਤੋਂ ਪਹਿਲਾਂ ਹੀ ਖ਼ਤਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਉਨ੍ਹਾਂ ਕਿਹਾ ਕਿ ਮਨਰੇਗਾ ਤਹਿਤ ਪੇਂਡੂ ਮਜ਼ਦੂਰਾਂ ਨੂੰ ਮਿਲਦਾ ਰੁਜ਼ਗਾਰ ਖੋਹਣ ਲਈ ਜਾਣਬੂਝ ਕੇ ਅਜਿਹੀਆਂ ਸ਼ਰਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ, ਜੋ ਸਕੀਮ ਨੂੰ ਆਪੇ ਹੀ ਅਸਫ਼ਲ ਬਣਾਉਣ। ਵਿਜੇ ਧੀਰ ਨੇ ਕਿਹਾ ਕਿ ਨਵੇਂ ਜੀ-ਰਾਮ-ਜੀ ਕਾਨੂੰਨ ਅਨੁਸਾਰ ਰਾਜ ਸਰਕਾਰਾਂ ਨੂੰ 40 ਫੀਸਦੀ ਅਤੇ ਕੇਂਦਰ ਨੂੰ 60 ਫੀਸਦੀ ਰਕਮ ਦੇਣ ਦੀ ਸ਼ਰਤ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੂੰ ਪੂਰੀ ਤਰ੍ਹਾਂ ਪਤਾ ਹੈ ਕਿ ਜਦੋਂ ਰਾਜ ਸਰਕਾਰਾਂ ਵੱਲੋਂ ਰਕਮ ਨਹੀਂ ਪਾਈ ਜਾਵੇਗੀ ਤਾਂ ਮਨਰੇਗਾ ਠੱਪ ਹੋ ਜਾਵੇਗੀ। ਵਿਜੇ ਧੀਰ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀ ਇਹ ਗਲਤਫ਼ਹਿਮੀ ਹੋਵੇਗੀ ਕਿ ਪੇਂਡੂ ਮਜ਼ਦੂਰ ਇਸ ਚਾਲ ਨੂੰ ਨਹੀਂ ਸਮਝਣਗੇ। ਰੋਸ ਪ੍ਰਦਰਸ਼ਨ ਦੌਰਾਨ ਮਜ਼ਦੂਰ ਜਥੇਬੰਦੀਆਂ ਨੇ ਮੰਗ ਕੀਤੀ ਕਿ ਮਨਰੇਗਾ ਦੀ ਅਸਲੀ ਸਕੀਮ ਨੂੰ ਬਿਨਾਂ ਕਿਸੇ ਸ਼ਰਤ ਦੇ ਤੁਰੰਤ ਬਹਾਲ ਕੀਤਾ ਜਾਵੇ ਅਤੇ ਪੇਂਡੂ ਮਜ਼ਦੂਰਾਂ ਦਾ ਰੁਜ਼ਗਾਰ ਸੁਰੱਖਿਅਤ ਕੀਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕ੍ਰਾਂਤੀਕਾਰੀ ਭੱਠਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ ਸ਼ਰਮਾ, ਈ-ਰਿਕਸ਼ਾ ਮਜ਼ਦੂਰ ਸੰਘ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਹਿਮੇਵਾਲਾ, ਮੇਜ਼ਰ ਸਿੰਘ ਲੰਡੇਕੇ, ਜਸਵੰਤ ਸਿੰਘ ਜੱਸਾ, ਗੁਰਬੁੱਧ ਸਿੰਘ, ਬਲਵਿੰਦਰ ਸਿੰਘ, ਜਸਵੀਰ ਸਿੰਘ, ਤਰਸੇਮ ਸਿੰਘ, ਮਦਨ ਲਾਲ, ਭੋਲਾ ਸਿੰਘ, ਦੇਵਾਂ, ਗੁਰਪ੍ਰੀਤ ਸਿੰਘ, ਰਿੰਕੂ, ਧਰਮਿੰਦਰ ਸਿੰਘ, ਜੁਗਰਾਜ ਸਿੰਘ, ਕਸ਼ਮੀਰ ਸਿੰਘ, ਮੁਕੇਸ਼ ਕੁਮਾਰ, ਦਲੀਪ ਸਿੰਘ, ਰਿੱਕੀ, ਬੁੱਧ ਸਿੰਘ, ਕਮਲਜੀਤ ਸਿੰਘ, ਸੋਨੂੰ ਸਿੰਘ, ਹਰਜੀਤ ਸਿੰਘ, ਗਗਨ ਕੁਮਾਰ, ਬੂਟਾ ਸਿੰਘ, ਸ਼ਿੰਦਰ ਸਿੰਘ, ਸੰਤੋਖ ਚੰਦ, ਸੁਖਦੇਵ ਸਿੰਘ, ਅਵਤਾਰ ਸਿੰਘ, ਰਾਜੂ, ਮੰਗਲ ਸਿੰਘ, ਮਨੋਹਰ ਲਾਲ, ਗੁਰਚਰਨ ਸਿੰਘ ਗਾਂਨੂ ਪ੍ਰਧਾਨ ਅਤੇ ਕਰਨ ਪਾਲ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।