ਲੁਧਿਆਣਾ ’ਚ ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ ਦੀ ਘਟਨਾ ਦਾ ਵਿਰੋਧ ਲੁਧਿਆਣਾ ਵਿਖੇ ਭਾਰਤੀ ਸੰਵਿਧਾਨ
Publish Date: Wed, 09 Sep 2026 05:34 PM (IST)
Updated Date: Wed, 09 Sep 2026 05:37 PM (IST)
ਵਾਲਮੀਕਿ ਸਭਾ ਤੇ ਪ੍ਰਜਾਪਤੀ ਨੌਜਵਾਨ ਸਭਾ ਨੇ ਨਗਰ ਨਿਗਮ ਮੋਗਾ ਵਿਖੇ ਕੀਤਾ ਰੋਸ ਪ੍ਰਦਰਸ਼ਨ ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਲੁਧਿਆਣਾ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨਾਲ ਛੇੜਛਾੜ ਕੀਤੇ ਜਾਣ ਦੀ ਘਟਨਾ ਨੂੰ ਲੈ ਕੇ ਮੋਗਾ ਵਿਚ ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਸਖ਼ਤ ਰੋਸ ਪ੍ਰਗਟ ਕੀਤਾ ਗਿਆ। ਇਸ ਸਬੰਧੀ ਵਾਲਮੀਕਿ ਸਭਾ ਮੋਗਾ ਅਤੇ ਪ੍ਰਜਾਪਤੀ ਨੌਜਵਾਨ ਸਭਾ ਰਜਿ. ਮੋਗਾ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਨਗਰ ਨਿਗਮ ਮੋਗਾ ਵਿਖੇ ਇਕੱਠੇ ਹੋ ਕੇ ਨਾਅਰੇਬਾਜ਼ੀ ਕੀਤੀ ਅਤੇ ਘਟਨਾ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ। ਇਸ ਮੌਕੇ ਵਾਲਮੀਕਿ ਸਭਾ ਦੇ ਪ੍ਰਧਾਨ ਅਰੁਣ ਬੋਹਤ, ਦਫ਼ਤਰੀ ਕਰਮਚਾਰੀ ਯੂਨੀਅਨ ਨਗਰ ਨਿਗਮ ਮੋਗਾ ਦੇ ਪ੍ਰਧਾਨ ਸੁਖਪਾਲ ਸੋਦਾ, ਪ੍ਰਜਾਪਤੀ ਨੌਜਵਾਨ ਸਭਾ ਰਜਿ. ਮੋਗਾ ਦੇ ਪ੍ਰਧਾਨ ਮਹਿੰਦਰ ਕੁਮਾਰ, ਆਦਿ ਧਰਮ ਸਮਾਜ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਅਰਜੁਨ ਕੁਮਾਰ ਅਤੇ ਭਾਵਾਧਸ ਮੋਗਾ ਦੇ ਪ੍ਰਧਾਨ ਸੂਰਜ ਜਾਦੂ ਦੀ ਅਗਵਾਈ ਹੇਠ ਆਗੂਆਂ ਤੇ ਵਰਕਰਾਂ ਨੇ ਆਪਣਾ ਰੋਸ ਪ੍ਰਗਟ ਕੀਤਾ। ਸਮਾਜਿਕ ਆਗੂਆਂ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੇ ਭਾਰਤੀ ਸੰਵਿਧਾਨ ਦੀ ਰਚਨਾ ਵਿਚ ਅਹਿਮ ਭੂਮਿਕਾ ਨਿਭਾਈ ਅਤੇ ਦੇਸ਼ ਦੇ ਹਰ ਵਰਗ ਨੂੰ ਬਰਾਬਰੀ, ਆਜ਼ਾਦੀ ਅਤੇ ਨਿਆਂ ਦੇ ਅਧਿਕਾਰ ਦਿਵਾਉਣ ਲਈ ਆਪਣਾ ਜੀਵਨ ਸਮਰਪਿਤ ਕੀਤਾ। ਅਜਿਹੀ ਮਹਾਨ ਸ਼ਖ਼ਸੀਅਤ ਦੇ ਬੁੱਤ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਜਾਂ ਅਪਮਾਨਜਨਕ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਆਗੂਆਂ ਨੇ ਕਿਹਾ ਕਿ ਲੁਧਿਆਣਾ ਵਿਖੇ ਵਾਪਰੀ ਘਟਨਾ ਨਾਲ ਬਾਬਾ ਸਾਹਿਬ ਨੂੰ ਮੰਨਣ ਵਾਲੇ ਲੋਕਾਂ, ਸੰਵਿਧਾਨ ਪ੍ਰੇਮੀਆਂ ਅਤੇ ਸਮਾਜ ਦੇ ਵੱਡੇ ਵਰਗ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਘਟਨਾ ਦੇ ਪਿੱਛੇ ਮੌਜੂਦ ਵਿਅਕਤੀਆਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਆਗੂਆਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਘਟਨਾ ਸਮੇਂ ਮੌਕੇ ’ਤੇ ਮੌਜੂਦ ਪੁਲਿਸ ਮੁਲਾਜ਼ਮਾਂ ਦੀ ਭੂਮਿਕਾ ਸਬੰਧੀ ਵੀ ਸਵਾਲ ਉੱਠ ਰਹੇ ਹਨ ਅਤੇ ਜੇਕਰ ਕਿਸੇ ਵੱਲੋਂ ਸਬੂਤਾਂ ਨਾਲ ਛੇੜਛਾੜ ਜਾਂ ਉਨ੍ਹਾਂ ਨੂੰ ਮਿਟਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਤਾਂ ਉਸ ਦੀ ਵੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਸਭ ਲਈ ਬਰਾਬਰ ਹੈ ਅਤੇ ਕਿਸੇ ਵੀ ਵਿਅਕਤੀ ਵੱਲੋਂ ਕਾਨੂੰਨੀ ਕਾਰਵਾਈ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਉਸ ਖ਼ਿਲਾਫ਼ ਵੀ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ। ਪੁਲਿਸ ਕਮਿਸ਼ਨਰ ਤੇ ਪੰਜਾਬ ਸਰਕਾਰ ਤੋਂ ਸਖ਼ਤ ਕਾਰਵਾਈ ਦੀ ਮੰਗ ਅਰੁਣ ਬੋਹਤ, ਸੁਖਪਾਲ ਸੋਦਾ, ਮਹਿੰਦਰ ਕੁਮਾਰ, ਅਰਜੁਨ ਕੁਮਾਰ ਅਤੇ ਸੁਰਜ ਜਾਦੂ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਬੁੱਤ ਨਾਲ ਛੇੜਛਾੜ ਕਰਨ ਵਾਲੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਇਸ ਦੇ ਨਾਲ ਹੀ ਜੇਕਰ ਕਿਸੇ ਪੁਲਿਸ ਮੁਲਾਜ਼ਮ ਜਾਂ ਹੋਰ ਵਿਅਕਤੀ ਵੱਲੋਂ ਸਬੂਤਾਂ ਨਾਲ ਛੇੜਛਾੜ ਕਰਨ ਦੀ ਗੱਲ ਜਾਂਚ ਵਿੱਚ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਵਿਚ ਤਣਾਅ ਪੈਦਾ ਕਰ ਸਕਦੀਆਂ ਹਨ, ਇਸ ਲਈ ਪ੍ਰਸ਼ਾਸਨ ਨੂੰ ਮਾਮਲਿਆਂ ਵਿਚ ਤੁਰੰਤ ਕਾਰਵਾਈ ਕਰਕੇ ਲੋਕਾਂ ਦਾ ਭਰੋਸਾ ਕਾਇਮ ਰੱਖਣਾ ਚਾਹੀਦਾ ਹੈ। ਆਗੂਆਂ ਨੇ ਕਿਹਾ ਕਿ ਬਾਬਾ ਸਾਹਿਬ ਜੀ ਦੀ ਸੋਚ ਸਮਾਜ ਵਿਚ ਬਰਾਬਰੀ, ਸਿੱਖਿਆ, ਨਿਆਂ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੀ ਹੈ ਅਤੇ ਉਨ੍ਹਾਂ ਦੇ ਬੁੱਤਾਂ ਦੀ ਸੁਰੱਖਿਆ ਲਈ ਪ੍ਰਸ਼ਾਸਨ ਨੂੰ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣੇ ਚਾਹੀਦੇ ਹਨ। ਅੰਤ ਵਿਚ ਸਮਾਜਿਕ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਕਿਸੇ ਵੀ ਕੀਮਤ ’ਤੇ ਹਲਕੇ ਵਿਚ ਨਹੀਂ ਲਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਮਿਸਾਲੀ ਕਾਨੂੰਨੀ ਕਾਰਵਾਈ ਹੋਣ ਨਾਲ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿਚ ਮਦਦ ਮਿਲੇਗੀ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਾਂਤੀ ਅਤੇ ਭਾਈਚਾਰਾ ਬਣਾਈ ਰੱਖਣ ਅਤੇ ਕਿਸੇ ਵੀ ਅਫ਼ਵਾਹ ’ਤੇ ਵਿਸ਼ਵਾਸ ਕਰਨ ਦੀ ਬਜਾਏ ਪ੍ਰਸ਼ਾਸਨ ਵੱਲੋਂ ਕੀਤੀ ਜਾਣ ਵਾਲੀ ਜਾਂਚ ’ਤੇ ਭਰੋਸਾ ਰੱਖਣ।