- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਮਿੰਦਰ ਸਿੰਘ ਝੋਟੇ ਨੂੰ ਇਨਸਾਫ਼

ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ ਮੋਗਾ: ਪਰਮਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਵਾਉਣ ਲਈ ਚੱਲ ਰਹੇ ਸੰਘਰਸ਼ ’ਚ ਸ਼ਾਮਲ ਹੋਣ ਵਾਸਤੇ ਮਾਨਸਾ ਜਾਣ ਤੋਂ ਰੋਕਣ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅਤੇ ਹਲਕਾ ਕੋਟਕਪੂਰਾ ਦੇ ਇੰਚਾਰਜ ਰਛਪਾਲ ਸਿੰਘ ਸੋਸਣ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸਦਰ ਮੋਗਾ ਅਧੀਨ ਪੈਂਦੇ ਘੱਲ ਕਲਾਂ ਥਾਣੇ ਦੀ ਪੁਲਿਸ ਨੇ ਬੁੱਧਵਾਰ ਸਵੇਰੇ ਉਨ੍ਹਾਂ ਦੇ ਘਰ ਪਹੁੰਚ ਕੇ ਕਾਰਵਾਈ ਕੀਤੀ। ਪ੍ਰਾਪਤ ਜਾਣਕਾਰੀ ਮੁਤਾਬਿਕ ਪੁਲਿਸ ਨੇ ਸਵੇਰੇ ਕਰੀਬ ਸਾਢੇ 6 ਵਜੇ ਰਛਪਾਲ ਸਿੰਘ ਸੋਸਣ ਨੂੰ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕੀਤਾ। ਇਸ ਦੌਰਾਨ ਉਨ੍ਹਾਂ ਦੇ ਕੁੱਝ ਸਾਥੀਆਂ ਨੂੰ ਵੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ।ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਉਨ੍ਹਾਂ ਨੂੰ ਪਰਮਿੰਦਰ ਸਿੰਘ ਝੋਟੇ ਦੇ ਹੱਕ ’ਚ ਚੱਲ ਰਹੇ ਸੰਘਰਸ਼ ਵਿਚ ਸ਼ਾਮਲ ਹੋਣ ਲਈ ਮਾਨਸਾ ਜਾਣ ਤੋਂ ਰੋਕਣ ਦੇ ਮੱਦੇਨਜ਼ਰ ਕੀਤੀ ਗਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਇਸ ਕਾਰਵਾਈ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ। ਪਰਮਿੰਦਰ ਸਿੰਘ ਝੋਟੇ ਦੇ ਹੱਕ ਵਿਚ ਚੱਲ ਰਹੇ ਸੰਘਰਸ਼ ਦੌਰਾਨ ਰਛਪਾਲ ਸਿੰਘ ਸੋਸਣ ਅਤੇ ਉਨ੍ਹਾਂ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਨੇ ਮਾਮਲੇ ਨੂੰ ਹੋਰ ਚਰਚਾ ’ਚ ਲੈ ਆਂਦਾ ਹੈ। ਫ਼ਿਲਹਾਲ ਪੁਲਿਸ ਵੱਲੋਂ ਇਸ ਕਾਰਵਾਈ ਸਬੰਧੀ ਵਿਸਥਾਰਤ ਅਧਿਕਾਰਤ ਬਿਆਨ ਅਤੇ ਗ੍ਰਿਫ਼ਤਾਰੀ ਦੇ ਕਾਨੂੰਨੀ ਆਧਾਰ ਬਾਰੇ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ। ਇਸ ਸਬੰਧੀ ਪੁਲਿਸ ਦਾ ਪੱਖ ਸਾਹਮਣੇ ਆਉਣ ਤੋਂ ਬਾਅਦ ਹੀ ਮਾਮਲੇ ਦੀ ਪੂਰੀ ਸਥਿਤੀ ਸਪੱਸ਼ਟ ਹੋ ਸਕੇਗੀ।