ਭ੍ਰਿਸ਼ਟਾਚਾਰ ਤੇ ਮਹਿੰਗਾਈ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ : ਦੌਲਤਪੁਰਾ
ਭਾਰਤੀ ਕਿਸਾਨ ਯੂਨੀਅਨ
Publish Date: Mon, 15 Jun 2026 03:45 PM (IST)
Updated Date: Tue, 16 Jun 2026 04:00 AM (IST)

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਨੇ ਕੀਤਾ ਵਿਚਾਰ ਵਟਾਂਦਰਾ ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਦਫ਼ਤਰ ਮੋਗਾ ਵਿਖੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਸੂਬਾ ਆਗੂ ਸੂਰਤ ਸਿੰਘ ਕਾਦਰ ਵਾਲਾ, ਮੰਦਰਜੀਤ ਸਿੰਘ ਮਨਾਵਾਂ, ਹਰਨੇਕ ਸਿੰਘ ਫ਼ਤਿਗੜ ਦੌਰਾਨ ਕਿਸਾਨਾਂ ਅਤੇ ਆਮ ਲੋਕਾਂ ਨਾਲ ਸੰਬੰਧਤ ਅਹਿਮ ਮਸਲਿਆਂ ਉੱਪਰ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਸਾਰੇ ਸੂਬਾ ਆਗੂਆਂ ਅਤੇ ਬਲਾਕਾਂ ਦੇ ਆਗੂਆਂ ਨੇ ਅਲੱਗ ਅਲੱਗ ਸੁਸਾਇਟੀਆਂ ਅਲੱਗ ਅਲੱਗ ਪ੍ਰਾਈਵੇਟ ਡਿਸਟੀਬਿਊਟਰਾਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਕਿਸਾਨਾਂ ਨੂੰ ਯੂਰੀਆ ਖ਼ਾਦ ਦੀ ਖ਼ਰੀਦ ਸਮੇਂ ਸਰਕਾਰੀ ਸੁਸਾਇਟੀਆਂ ਅਤੇ ਪ੍ਰਾਈਵੇਟ ਡੀਲਰਾਂ ਵੱਲੋਂ ਜ਼ਬਰਦਸਤੀ ਵਾਧੂ ਸਾਮਾਨ ਖ਼ਰੀਦਣ ਲਈ ਮਜ਼ਬੂਰ ਕੀਤਾ ਜਾਂਦਾ ਹੈ ਜੋ ਕਿ ਸਾਡੀ ਯੂਨੀਅਨ ਇਹ ਰਵਈਏ ਨੂੰ ਕਦੀ ਬਰਦਾਸ਼ਤ ਨਹੀਂ ਕਰੇਗੀ। ਮੀਟਿੰਗ ਦੌਰਾਨ ਇਸ ਗੋਰਖ਼ ਧੰਦੇ ਸਬੰਧੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਇਹ ਕਿਸਾਨਾਂ ਦੀ ਸਿੱਧੀ ਆਰਥਿਕ ਲੁੱਟ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪ੍ਰਸ਼ਾਸਨ ਨੂੰ ਤੁਰੰਤ ਅਜਿਹੇ ਡੀਲਰਾਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ। ਮੀਟਿੰਗ ਵਿਚ ਦੇਸ਼ ਭਰ ਵਿਚ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ’ਤੇ ਵੀ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਮਹਿੰਗਾਈ ਕਾਰਨ ਕਿਸਾਨਾਂ ਅਤੇ ਆਮ ਵਰਗ ਦੀ ਆਰਥਿਕ ਹਾਲਤ ਦਿਨੋਂ-ਦਿਨ ਖ਼ਰਾਬ ਹੋ ਰਹੀ ਹੈ, ਪਰ ਸਰਕਾਰ ਲੋਕਾਂ ਨੂੰ ਰਾਹਤ ਦੇਣ ਵਿਚ ਨਾਕਾਮ ਸਾਬਤ ਹੋ ਰਹੀ ਹੈ। ਮੀਟਿੰਗ ਵਿਚ ਵੱਖ-ਵੱਖ ਬਲਾਕਾਂ ਤੋਂ ਕਿਸਾਨ ਆਗੂਆਂ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਬਿਜਲੀ ਬੋਰਡ) ਵਿਚ ਫੈਲੇ ਭ੍ਰਿਸ਼ਟਾਚਾਰ ਅਤੇ ਕਿਸਾਨਾਂ ਦੀ ਹੋ ਰਹੀ ਅੰਨੀ ਲੁੱਟ ਦਾ ਮੁੱਦਾ ਵੀ ਗੰਭੀਰਤਾ ਨਾਲ ਵਿਚਾਰਿਆ ਗਿਆ। ਮੀਟਿੰਗ ਵਿਚ ਸਰਬਸੰਮਤੀ ਨਾਲ ਮੰਗ ਕੀਤੀ ਗਈ ਕਿ ਖਾਦਾਂ ਦੀ ਕਾਲਾਬਾਜ਼ਾਰੀ ਅਤੇ ਕਿਸਾਨਾਂ ਦੀ ਲੁੱਟ ਨੂੰ ਤੁਰੰਤ ਬੰਦ ਕਰਵਾਇਆ ਜਾਵੇ, ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਕਮੀ ਕੀਤੀ ਜਾਵੇ ਅਤੇ ਬਿਜਲੀ ਬੋਰਡ ਵਿਚ ਫੈਲੇ ਭ੍ਰਿਸ਼ਟਾਚਾਰ ਨੂੰ ਨੱਥ ਪਾ ਕੇ ਕਿਸਾਨਾਂ ਦੇ ਕੰਮ ਬਿਨ੍ਹਾਂ ਕਿਸੇ ਖੱਜਲ-ਖੁਆਰੀ ਤੋਂ ਕੀਤੇ ਜਾਣ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਸਰਕਾਰ ਅਤੇ ਸੰਬੰਧਤ ਵਿਭਾਗਾਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀ ਵੱਲੋਂ ਤਿੱਖੇ ਸੰਘਰਸ਼ ਦਾ ਰਾਹ ਅਪਣਾਇਆ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਆਗੂਆਂ ਨੇ ਮੀਟਿੰਗ ਦੌਰਾਨ ਕਿਹਾ ਹੈ ਕਿ ਜੋ ਪਾਣੀ ਦੀ ਨਿਕਾਸੀ ਲਈ ਪਿੰਡਾਂ ਵਿਚ ਡਰੇਨਾਂ ਬਣਾਈਆਂ ਹੋਈਆਂ ਹਨ। ਉਨ੍ਹਾਂ ਡਰੇਨਾਂ ਦੀ ਸਫ਼ਾਈ ਸਮਾਂ ਰਹਿੰਦੇ ਕੀਤੀ ਜਾਵੇ ਤਾਂ ਜੋ ਪਿੰਡਾਂ ਦੇ ਲੋਕ ਅਤੇ ਕਿਸਾਨ ਪਾਣੀ ਦੀ ਮਾਰ ਤੋਂ ਬਚ ਸਕਣ ਕਿਆ ਹੈ ਕਿ ਆਉਣ ਵਾਲੇ ਦਿਨਾਂ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦਾ ਵਫ਼ਦ ਡਰੇਨ ਵਿਭਾਗ ਨਾਲ ਮੀਟਿੰਗ ਕਰੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਆਗੂ ਭਗਤ ਸਿੰਘ ਲੰਗਿਆਣਾ, ਅਨਸ਼ਾਸ਼ਨੀ ਕਮੇਟੀ ਮੈਂਬਰ ਹਰਜੀਤ ਸਿੰਘ ਮਨਾਵਾਂ, ਜ਼ਿਲ੍ਹਾ ਆਗੂ ਮੋਦਨ ਸਿੰਘ ਨਿਧਾਂਵਾਲਾ, ਲਾਭ ਸਿੰਘ ਮਾਣੂੰਕੇ, ਲਖਵੀਰ ਸਿੰਘ ਸਾਬਕਾ ਸਰਪੰਚ ਸੰਧੂਆਣਾ, ਮੀਤ ਪ੍ਰਧਾਨ ਲਖਵਿੰਦਰ ਸਿੰਘ ਰੌਲੀ, ਜਗਸੀਰ ਸਿੰਘ ਜੱਗੀ ਬਾਘਾਪੁਰਾਣਾ, ਬਲਾਕ ਪ੍ਰਧਾਨ ਸੁਖਵੀਤ ਸਿੰਘ ਤਖਾਣਵੱਧ, ਜਸਵੀਰ ਸਿੰਘ ਸੈਦੋਕੇ, ਬਲਾਕ ਜਰਨਲ ਸਕੱਤਰ ਬੰਤ ਸਿੰਘ ਨੇਦਾਂ ਵਾਲਾ, ਬਲਾਕ ਚੈਨਲ ਸਕੱਤਰ ਮੇਜਰ ਸਿੰਘ ਬਾਘਾ ਪੁਰਾਣਾ, ਸੁਰਜੀਤ ਸਿੰਘ ਮੇਜਰ ਸਿੰਘ ਡਰੋਲੀ, ਬਾਬੂ ਸਿੰਘ, ਗੁਰਚਰਨ ਸਿੰਘ, ਜਸਪ੍ਰੀਤ ਸਿੰਘ, ਰਾਜਪਾਲ ਸਿੰਘ ਬਰਾੜ, ਮੇਜਰ ਸਿੰਘ, ਸੁਖਮਨ ਸਿੰਘ ਗਿੱਲ, ਸੁਖਦੇਵ ਸਿੰਘ ਜਲਾਲਾਬਾਦ, ਜਸਪ੍ਰੀਤ ਸਿੰਘ, ਸੁਖਮੰਦਰ ਸਿੰਘ ਕੜਾਹੇ ਵਾਲਾ, ਹਰਮਨਪ੍ਰੀਤ ਸਿੰਘ ਦੌਲਤਪੁਰਾ, ਰਾਮ ਸਨੇਹੀ ਮਿੰਟੂ ਮੋਗਾ, ਮਨਪ੍ਰੀਤ ਸਿੰਘ ਬਗੇਲੇ ਵਾਲਾ,ਪਾਲ ਸਿੰਘ ਤਤਾਰੀਏ ਵਾਲਾ, ਸੁਖਦੇਵ ਸਿੰਘ ਰਾਜੇਆਣਾ, ਗੁਰਦੀਪ ਸਿੰਘ ਢਿੱਲੋਂ ਆਦਿ ਵੱਡੀ ਗਿਣਤੀ ਕਿਸਾਨ ਆਗੂ ਹਾਜ਼ਰ ਸਨ।