ਵਿਦਿਆਰਥਣ ਡੋਲਵੀ ਦਾ ਆਈਡੀਆਥੌਨ ’ਚ ਸਨਮਾਨ
ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ
Publish Date: Fri, 20 Feb 2026 03:21 PM (IST)
Updated Date: Sat, 21 Feb 2026 04:00 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ: ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈਐੱਸਐੱਫ ਕਾਲਜ ਆਫ਼ ਫਾਰਮੇਸੀ ਦੀ ਬੀ.ਫਾਰਮ ਦੀ ਵਿਦਿਆਰਥਣ ਡੋਲਵੀ ਨੇ ਹਾਲ ਹੀ ਵਿਚ ਚੰਡੀਗੜ੍ਹ ਕਾਲਜ ਆਫ਼ ਟੈਕਨਾਲੌਜੀ ਸੀਜੀਸੀ ਲਾਂਡਰਾਂ ਦੇ ਬਾਇਓਟੈਕਨਾਲੌਜੀ ਵਿਭਾਗ ਦੁਆਰਾ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੌਜੀ ਦੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਦੇ ਸਹਿਯੋਗ ਨਾਲ ਆਯੋਜਿਤ ਆਈਡੀਆਥੌਨ ਫ਼ਾਰ ਸਸਟੇਨੇਬਲ ਫਿਊਚਰ ਵਿਚ ਇਕ ਵਿਚਾਰ ਪੇਸ਼ ਕੀਤਾ। ਜਿਊਰੀ ਦੁਆਰਾ ਮੁਲਾਂਕਣ ਤੋਂ ਬਾਅਦ ਡੋਲਵੀ ਨੂੰ ਇਕ ਸਰਟੀਫ਼ਿਕੇਟ, ਯਾਦਗਾਰੀ ਚਿੰਨ੍ਹ ਅਤੇ 20,000 ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਵਿਦਿਆਰਥੀ ਨੇ ਇਹ ਪੇਸ਼ਕਾਰੀ ਲਵਕੇਸ਼ ਕੁਮਾਰ ਦੀ ਨਿਗਰਾਨੀ ਹੇਠ ਦਿੱਤੀ। ਕੋਆਰਡੀਨੇਟਰ ਲਵਕੇਸ਼ ਕੁਮਾਰ ਨੇ ਕਿਹਾ ਕਿ ਵਿਦਿਆਰਥੀਆਂ ਵਿਚ ਵਿਕਸਤ ਭਾਰਤ ਬਣਾਉਣ ਲਈ ਬਹੁਤ ਉਤਸ਼ਾਹ ਹੈ ਅਤੇ ਆਈਐੱਸਐੱਫ ਕਾਲਜ ਆਫ਼ ਫਾਰਮੇਸੀ ਦੇ ਵਿਦਿਆਰਥੀ ਦੇਸ਼ ਦੀਆਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕਾਨਫਰੰਸਾਂ ਅਤੇ ਆਈਡੀਆਥੌਨਾਂ ਵਿਚ ਆਪਣਾ ਨਾਮ ਚਮਕਾ ਰਹੇ ਹਨ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜੀਨੀਅਰ ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀਡੀ ਗੁਪਤਾ, ਪ੍ਰਿੰਸੀਪਲ ਡਾ. ਆਰਕੇ ਨਾਰੰਗ, ਡੀਨ ਪ੍ਰੀਖਿਆ ਇੰਜੀਨੀਅਰ ਜਸਪ੍ਰੀਤ ਇੰਦਰ ਸਿੰਘ, ਡੀਨ ਵਿਦਿਆਰਥੀ ਭਲਾਈ ਡਾ. ਜੀਐਸ ਸ਼ਰਮਾ ਅਤੇ ਸਾਰੇ ਫੈਕਲਿਟੀ ਸਟਾਫ਼ ਨੇ ਵਿਦਿਆਰਥਣ ਡੋਲਵੀ ਨੂੰ ਉਸਦੀ ਪ੍ਰਾਪਤੀ ’ਤੇ ਵਧਾਈ ਦਿੱਤੀ।