
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੋਗਾ ਇਲਾਕੇ ਦੀ ਪ੍ਰਸਿੱਧ ਸੰਸਥਾ

ਵਕੀਲ ਮਹਿਰੋਂ, ਨਿੱਜੀ ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਮੋਗਾ ਇਲਾਕੇ ਦੀ ਪ੍ਰਸਿੱਧ ਸੰਸਥਾ ਐੱਸਐੱਫ਼ਸੀ ਕਾਨਵੈਂਟ ਸਕੂਲ ਜਲਾਲਾਬਾਦ ਪੂਰਬ ਮੋਗਾ ਜੋ ਕਿ ਆਈਸੀਐੱਸਈ ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੈ, ਦੇ ਹੋਣਹਾਰ ਵਿਦਿਆਰਥੀ ਗੁਰਦੀਪ ਸਿੰਘ ਮੱਲ੍ਹੀ ਨੇ ਆਪਣੀ ਕਿਤਾਬ ਲਿਖ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਹ ਕਿਤਾਬ ਹਿੰਦੀ ਅਤੇ ਪੰਜਾਬੀ, ਦੋ ਭਾਸ਼ਾਵਾਂ ’ਚ ਪ੍ਰਕਾਸ਼ਿਤ ਹੋਈ ਹੈ। ਵਿਦਿਆਰਥੀ ਗੁਰਦੀਪ ਸਿੰਘ ਮੱਲੀ ਨੇ ਦੱਸਿਆ ਕਿ ਇਸ ਕਿਤਾਬ ਨੂੰ ਲਿਖਣ ਦਾ ਉਦੇਸ਼ ਆਪਣੇ ਵਿਚਾਰਾਂ ਅਤੇ ਵਿਸ਼ਵ-ਦ੍ਰਿਸ਼ਟੀ ਨੂੰ ਲੋਕਾਂ ਨਾਲ ਸਾਂਝਾ ਕਰਨਾ ਹੈ। ਇਸ ਕਿਤਾਬ ਰਾਹੀਂ ਉਸ ਨੇ ਇਹ ਸਮਝਾਉਣ ਦਾ ਯਤਨ ਕੀਤਾ ਹੈ ਕਿ ਦੇਸ਼ ਕਿਵੇਂ ਕੰਮ ਕਰਦੇ ਹਨ, ਕ੍ਰਾਂਤੀਆਂ ਕਿਉਂ ਹੁੰਦੀਆਂ ਹਨ, ਕੂਟਨੀਤੀ, ਵਿਦੇਸ਼ ਨੀਤੀ ਅਤੇ ਅਰਥ-ਵਿਵਸਥਾ ਦੇਸ਼ਾਂ ਨੂੰ ਕਿਵੇਂ ਪ੍ਰਭਾਵਿਤ ਕਰਦੇ ਹਨ, ਸਾਮਰਾਜਾਂ ਦੇ ਉਭਾਰ ਅਤੇ ਪਤਨ ਦੇ ਪੜਾਅ ਕੀ ਹਨ, ਬੁਨਿਆਦੀ ਢਾਂਚੇ ਦਾ ਵਿਕਾਸ ਕਿਵੇਂ ਹੁੰਦਾ ਹੈ ਅਤੇ ਇਸ ਤੋਂ ਇਲਾਵਾ ਕਈ ਹੋਰ ਮਹੱਤਵਪੂਰਨ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ ਗਈ ਹੈ।ਵਿਦਿਆਰਥੀ ਨੇ ਦੱਸਿਆ ਕਿ ਉਸ ਦੀ ਰਾਜਨੀਤੀ ਅਤੇ ਇਤਿਹਾਸ ਵਿਚ ਡੂੰਘੀ ਰੁਚੀ ਹੈ ਅਤੇ ਉਹ ਆਪਣਾ ਗਿਆਨ ਵਧਾਉਣ ਲਈ ਕਿਤਾਬਾਂ ਪੜ੍ਹਨਾ ਪਸੰਦ ਕਰਦਾ ਹੈ। ਆਪਣੇ ਪਰਿਵਾਰ ਅਤੇ ਅਧਿਆਪਕਾਂ ਦੇ ਮਾਰਗਦਰਸ਼ਨ ਨਾਲ ਉਹ ਇਨ੍ਹਾਂ ਵਿਸ਼ਿਆਂ ਨੂੰ ਉਤਸੁਕਤਾ ਅਤੇ ਸਮਰਪਣ ਨਾਲ ਸਮਝਣ ਅਤੇ ਲਿਖਣ ਲਈ ਪ੍ਰੇਰਿਤ ਹੋਇਆ। ਇਸ ਮੌਕੇ ’ਤੇ ਸਕੂਲ ਦੀ ਪ੍ਰਿੰਸੀਪਲ ਮਨੀਸ਼ਾ ਕੌਸ਼ਿਕ ਨੇ ਵਿਦਿਆਰਥੀ ਦੀ ਸ਼ਲਾਘਾ ਕਰਦਿਆਂ ਉਸ ਨੂੰ ਆਸ਼ੀਰਵਾਦ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਾਡੇ ਸਕੂਲ ਲਈ ਬੇਹੱਦ ਮਾਣ ਅਤੇ ਖੁਸ਼ੀ ਦਾ ਵਿਸ਼ਾ ਹੈ। ਇੰਨੀ ਛੋਟੀ ਉਮਰ ਵਿਚ ਕਿਤਾਬ ਲਿਖਣਾ ਬੱਚੇ ਦੀ ਵਿਲੱਖਣ ਪ੍ਰਤਿਭਾ, ਮਿਹਨਤ ਅਤੇ ਲਗਨ ਨੂੰ ਦਰਸਾਉਂਦਾ ਹੈ। ਉਸ ਦੀ ਇਹ ਉਪਲਬਧੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾਦਾਇਕ ਹੈ। ਇਸ ਮੌਕੇ ’ਤੇ ਸਕੂਲ ਦੇ ਸੀਐੱਮਡੀ ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਜਿੰਦਲ ਨੇ ਵੀ ਵਿਦਿਆਰਥੀ ਦੀ ਇਸ ਸ਼ਾਨਦਾਰ ਉੱਪਲਬਧੀ ’ਤੇ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਬੱਚੇ ਦੀ ਲਿਖਣੀ ਭਵਿੱਖ ’ਚ ਹੋਰ ਵੀ ਕਈ ਉੱਚਾਈਆਂ ਨੂੰ ਛੂਹੇਗੀ ਅਤੇ ਉਹ ਆਪਣੀ ਪ੍ਰਤਿਭਾ ਨਾਲ ਸਕੂਲ ਅਤੇ ਪਰਿਵਾਰ ਦਾ ਨਾਮ ਹੋਰ ਰੌਸ਼ਨ ਕਰੇਗਾ।