ਵਿਦਿਆਰਥੀ ਉਧਭਵ ਸ਼ਰਮਾ ਕੌਮਾਂਤਰੀ ਕਾਨਫਰੰਸ ’ਚ ਸਨਮਾਨਿਤ
ਵਿੱਦਿਅਕ ਸੰਸਥਾ ਆਈਐੱਸਐੱਫਵਿਦਿਆਰਥੀਆਂ ਨਾਲ ਡਾਇਰੈਕਟਰ ਡਾ. ਜੀਡੀ ਗੁਪਤਾ, ਪ੍ਰਿੰਸੀਪਲ ਡਾ. ਆਰਕੇ. ਨਾਰੰਗ, ਡੀਨ ਇੰਜੀਨੀਅਰ ਜਸਪ੍ਰੀਤਇੰਦਰ ਸਿੰਘ ਤੇ ਹੋਰ।
Publish Date: Thu, 12 Feb 2026 04:28 PM (IST)
Updated Date: Fri, 13 Feb 2026 04:03 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ: ਵਿੱਦਿਅਕ ਸੰਸਥਾ ਆਈਐੱਸਐੱਫ ਕਾਲਜ ਆਫ਼ ਫਾਰਮੇਸੀ ਦੇ ਬੀ. ਫਾਰਮ ਦੇ ਵਿਦਿਆਰਥੀ ਉਧਭਵ ਸ਼ਰਮਾ ਨੇ ਹਾਲ ਹੀ ਵਿਚ ਚੰਡੀਗੜ੍ਹ ਯੂਨੀਵਰਸਿਟੀ ਦੁਆਰਾ ਆਯੋਜਿਤ ਸਮਾਰਟ ਐਗਰੀਕਲਚਰ, ਹੈਲਥ ਕੇਅਰ ਅਤੇ ਸਸਟੇਨੇਬਲ ਐਨਰਜ਼ੀ ’ਤੇ ਅੰਤਰਰਾਸ਼ਟਰੀ ਕਾਨਫਰੰਸ ਵਿਚ ਮੌਖਿਕ ਪੇਸ਼ਕਾਰੀ ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ। ਹੋਰ ਵਿਦਿਆਰਥੀਆਂ ਸੰਦੀਪ ਕੁਮਾਰ, ਪ੍ਰਾਚੀ, ਸੋਨਾਲੀ ਨੇ ਇਸ ਕਾਨਫਰੰਸ ਵਿਚ ਹਿੱਸਾ ਲਿਆ ਅਤੇ ਮਾਹਿਰਾਂ ਦੁਆਰਾ ਉਨ੍ਹਾਂ ਦੀ ਸ਼ਲਾਘਾ ਕੀਤੀ ਗਈ। ਸੰਸਥਾ ਦੇ ਡਾਇਰੈਕਟਰ ਡਾ. ਜੀਡੀ. ਗੁਪਤਾ ਨੇ ਕਿਹਾ ਕਿ ਐੱਨਐੱਸਐੱਸ ਕੋਆਰਡੀਨੇਟਰ ਲਵਕੇਸ਼ ਸਿੰਘ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਕੰਮ ਕਰਦੇ ਹਨ ਜਿਸ ਕਾਰਨ ਵਿਦਿਆਰਥੀ ਦੇਸ਼ ਅਤੇ ਵਿਦੇਸ਼ਾਂ ਵਿਚ ਹੋਣ ਵਾਲੀਆਂ ਕਾਨਫਰੰਸਾਂ ਵਿਚ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਮਾਣ ਵਧਾ ਰਹੇ ਹਨ। ਇੱਥੇ ਸਿੱਖਿਆ ਅਤੇ ਖੋਜ਼ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਕੰਮ ਕਰਦੀ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜੀਨੀਅਰ ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀਡੀ ਗੁਪਤਾ, ਆਈਐੱਸਐੱਫਸੀਪੀਆਰ ਦੇ ਪ੍ਰਿੰਸੀਪਲ ਡਾ. ਆਰਕੇ ਨਾਰੰਗ, ਡੀਨ ਪ੍ਰੀਖਿਆ ਇੰਜੀਨੀਅਰ ਡਾ. ਜਸਪ੍ਰੀਤ ਇੰਦਰ ਸਿੰਘ, ਡੀਨ ਵਿਦਿਆਰਥੀ ਭਲਾਈ ਡਾ. ਜੀਐੱਸ. ਸ਼ਰਮਾ ਅਤੇ ਸਾਰੇ ਫੈਕਲਿਟੀ ਸਟਾਫ਼ ਨੇ ਵਿਦਿਆਰਥੀ ਊਧਵ ਸ਼ਰਮਾ ਅਤੇ ਹੋਰ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।