- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜ ਦੀ ਪ੍ਰਮੁੱਖ ਸਿੱਖਿਆ ਸੰਸਥਾ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਰਾਜ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈਐੱਸਐੱਫ ਕਾਲਜ ਆਫ਼ ਫਾਰਮੇਸੀ ਦੇ ਵਿਦਿਆਰਥੀਆਂ ਨੇ ਹਾਲ ਹੀ ਵਿਚ ਚਿਤਕਾਰਾ ਯੂਨੀਵਰਸਿਟੀ ਵੱਲੋਂ ਕਰਵਾਏ ਨੈਸ਼ਨਲ ਫਾਰਮਾ ਟੈਕ ਫੈਸਟ-2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਮ ਰੌਸ਼ਨ ਕੀਤਾ। ਇਸ ਰਾਸ਼ਟਰੀ ਪੱਧਰ ਦੇ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਆਪਣੀ ਪ੍ਰਤਿਭਾ, ਗਿਆਨ ਅਤੇ ਖੋਜ ਸਮਰੱਥਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਈ ਪੁਜ਼ੀਸ਼ਨਾਂ ਹਾਸਲ ਕੀਤੀਆਂ। ਸੰਸਥਾ ਦੇ ਡਾਇਰੈਕਟਰ ਡਾ. ਜੀਡੀ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਾਰਮਾ ਚੇਨ ਮੁਕਾਬਲੇ ਵਿਚ ਫਾਰਮਡੀ ਪੰਜਵੇਂ ਸਮੈਸਟਰ ਦੇ ਵਿਦਿਆਰਥੀ ਕੇਸ਼ਵ ਗੁਪਤਾ ਨੇ ਪਹਿਲਾ ਸਥਾਨ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਇਆ। ਕੇਸ਼ਵ ਗੁਪਤਾ ਆਪਣਾ ਪ੍ਰੋਜੈਕਟ ਕਾਰਜ ਡਾ. ਮਾਧਵ ਦਿਵੇਦੀ ਦੀ ਅਗਵਾਈ ਹੇਠ ਕਰ ਰਹੇ ਹਨ। ਇਸੇ ਤਰ੍ਹਾਂ ਬੀਫਾਰਮ ਫਾਈਨਲ ਸਾਲ ਦੇ ਵਿਦਿਆਰਥੀ ਯਸ਼ਨ ਸਿੰਗਲਾ ਨੇ ਡਾ. ਸੌਰਭ ਕੋਸੇ, ਹੈੱਡ, ਡਿਪਾਰਟਮੈਂਟ ਆਫ ਫਾਰਮਡੀ. ਦੀ ਰਹਿਨੁਮਾਈ ਹੇਠ ਓਰਲ ਪੋਸਟਰ ਪ੍ਰੈਜ਼ੈਂਟੇਸ਼ਨ ਵਿੱਚ ਭਾਗ ਲੈਂਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਫਾਰਮਡੀ. ਤੀਜੇ ਸਾਲ ਦੀ ਵਿਦਿਆਰਥਣ ਹਰਸ਼ਿਤਾ ਨੇ ਈ-ਪੋਸਟਰ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕਰਕੇ ਸੰਸਥਾ ਦੀਆਂ ਪ੍ਰਾਪਤੀਆਂ ਵਿੱਚ ਇੱਕ ਹੋਰ ਮਾਣਮੱਤਾ ਅਧਿਆਇ ਜੋੜਿਆ।ਡਾ. ਗੁਪਤਾ ਨੇ ਕਿਹਾ ਕਿ ਆਈ.ਐੱਸ.ਐੱਫ. ਕਾਲਜ ਆਫ ਫਾਰਮੇਸੀ ਦੇ ਵਿਦਿਆਰਥੀ ਆਪਣੀ ਮਿਹਨਤ, ਲਗਨ, ਅਕਾਦਮਿਕ ਯੋਗਤਾ ਅਤੇ ਖੋਜਮੁਖੀ ਸੋਚ ਸਦਕਾ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ