- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਸੀਨ ੀਅਰ ਸੈਕੰਡਰੀ

ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ ਮੋਗਾ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੀਮ ਨਗਰ ਵਿਖੇ ਪ੍ਰਿੰਸੀਪਲ ਡਾ. ਮਨਜੀਤ ਕੌਰ ਦੀ ਅਗਵਾਈ ਹੇਠ ਸਵੱਛਤਾ, ਕੂੜਾ ਪ੍ਰਬੰਧਨ ਅਤੇ ਵਾਤਾਵਰਣ ਸੰਭਾਲ ਸਬੰਧੀ ਵਿਸ਼ੇਸ਼ ਜਾਗਰੂਕਤਾ ਗਤੀਵਿਧੀ ਕਰਵਾਈ ਗਈ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਸਵੱਛਤਾ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਜਾਗਰੂਕਤਾ ਪੋਸਟਰਾਂ ਰਾਹੀਂ ਸਾਫ਼-ਸਫ਼ਾਈ, ਕੂੜੇ ਦੀ ਸਹੀ ਸੰਭਾਲ, ਪਲਾਸਟਿਕ ਦੀ ਵਰਤੋਂ ਘਟਾਉਣ, ਪੌਦਿਆਂ ਦੀ ਸੰਭਾਲ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਸਬੰਧੀ ਸੰਦੇਸ਼ ਦਿੱਤੇ। ਵਿਦਿਆਰਥੀਆਂ ਨੇ ਆਪਣੇ ਸਾਥੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਕੂਲ, ਘਰ ਅਤੇ ਆਲੇ-ਦੁਆਲੇ ਦੇ ਇਲਾਕੇ ਨੂੰ ਸਾਫ਼ ਰੱਖਣ ਵਿੱਚ ਸਰਗਰਮ ਭੂਮਿਕਾ ਨਿਭਾਉਣ।ਪ੍ਰਿੰਸੀਪਲ ਡਾ. ਮਨਜੀਤ ਕੌਰ ਨੇ ਕਿਹਾ ਕਿ ਸਿੱਖਿਆ ਦਾ ਮਕਸਦ ਵਿਦਿਆਰਥੀਆਂ ਨੂੰ ਕੇਵਲ ਕਿਤਾਬੀ ਗਿਆਨ ਤੱਕ ਸੀਮਤ ਰੱਖਣਾ ਨਹੀਂ, ਸਗੋਂ ਉਨ੍ਹਾਂ ਨੂੰ ਇੱਕ ਜ਼ਿੰਮੇਵਾਰ ਨਾਗਰਿਕ ਬਣਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਸਵੱਛਤਾ ਅਤੇ ਵਾਤਾਵਰਣ ਪ੍ਰਤੀ ਜਾਗਰੂਕਤਾ ਦੀ ਸ਼ੁਰੂਆਤ ਵਿਦਿਆਰਥੀ ਜੀਵਨ ਤੋਂ ਹੀ ਹੋਣੀ ਚਾਹੀਦੀ ਹੈ। ਵਿਦਿਆਰਥੀਆਂ ਨੂੰ ਕੂੜਾ ਇੱਧਰ-ਉੱਧਰ ਸੁੱਟਣ ਦੀ ਬਜਾਏ ਨਿਰਧਾਰਤ ਡਸਟਬਿਨ ਵਿਚ ਪਾਉਣ ਅਤੇ ਕੂੜੇ ਦੀ ਕਿਸਮ ਅਨੁਸਾਰ ਉਸ ਦੀ ਵੱਖਰੀ ਸੰਭਾਲ ਕਰਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸਕੂਲ ਕੈਂਪਸ ਵਿਚ ਹਰਿਆਲੀ ਨੂੰ ਬਰਕਰਾਰ ਰੱਖਣ, ਪੌਦਿਆਂ ਦੀ ਸਾਂਭ-ਸੰਭਾਲ ਕਰਨ ਅਤੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਕੂਲ ਪ੍ਰਬੰਧਨ ਵੱਲੋਂ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਮਹੱਤਤਾ, ਪੌਦਿਆਂ ਦੀ ਭੂਮਿਕਾ ਅਤੇ ਸਾਫ਼-ਸੁਥਰੇ ਆਲੇ-ਦੁਆਲੇ ਦੀ ਲੋੜ ਬਾਰੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਮੌਕੇ ਸਕੂਲ ਸਟਾਫ਼ ਨੇ ਕਿਹਾ ਕਿ ਸਵੱਛਤਾ ਸਿਰਫ਼ ਕਿਸੇ ਇਕ ਵਿਅਕਤੀ ਜਾਂ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਬਲਕਿ ਇਹ ਸਮੂਹ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਜੇਕਰ ਹਰ ਵਿਅਕਤੀ ਆਪਣੇ ਘਰ, ਸਕੂਲ, ਕੰਮ ਵਾਲੀ ਥਾਂ ਅਤੇ ਜਨਤਕ ਸਥਾਨਾਂ ਨੂੰ ਸਾਫ਼ ਰੱਖਣ ਲਈ ਆਪਣਾ ਯੋਗਦਾਨ ਪਾਵੇ ਤਾਂ ਸਾਫ਼-ਸੁਥਰੇ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।