ਬਲੂਮਿੰਗ ਬਡਜ਼ ਸਕੂਲ ’ਚ ਪਾੜ੍ਹਿਆਂ ਨੂੰ ਸ਼ਾਂਤੀ ਦਿਵਸ ਬਾਰੇ ਕਰਵਾਇਆ ਜਾਣੁ ਇਲਾਕੇ ਦੀ ਨਾਮਵਰ ਵਿੱਦਿਅਕ
Publish Date: Mon, 21 Sep 2026 04:40 PM (IST)
Updated Date: Mon, 21 Sep 2026 04:41 PM (IST)
ਸ਼ਾਂਤੀ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਬੱਚੇ ਪ੍ਰਬੰਧਕਾਂ ਨਾਲ। ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਯੋਗ ਅਗੁਵਾਈ ਹੇਠ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮੌਕੇ ਵਿਦਿਆਰਥੀਆਂ ਲਈ ਵਿਸ਼ੇਸ਼ ਜਾਣਕਾਰੀ ਸੈਸ਼ਨ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਦੇ ਇਤਿਹਾਸ, ਇਸ ਦੀ ਮਹੱਤਤਾ ਅਤੇ ਵਿਸ਼ਵ ਪੱਧਰ ’ਤੇ ਸ਼ਾਂਤੀ, ਅਹਿੰਸਾ, ਸਹਿਣਸ਼ੀਲਤਾ ਅਤੇ ਆਪਸੀ ਭਾਈਚਾਰੇ ਦੀ ਲੋੜ ਬਾਰੇ ਜਾਣਕਾਰੀ ਸਾਂਝੀ ਕੀਤੀ। ਵਿਦਿਆਰਥੀਆਂ ਨੇ ਦੱਸਿਆ ਕਿ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਹਰ ਸਾਲ 21 ਸਤੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਵਸ ਦਾ ਮੁੱਖ ਉਦੇਸ਼ ਦੁਨੀਆ ਭਰ ਵਿੱਚ ਸ਼ਾਂਤੀ ਅਤੇ ਅਹਿੰਸਾ ਦੇ ਸੰਦੇਸ਼ ਨੂੰ ਉਤਸ਼ਾਹਿਤ ਕਰਨਾ ਹੈ। ਵਿਦਿਆਰਥੀਆਂ ਨੇ ਦੱਸਿਆ ਕਿ ਸੰਯੁਕਤ ਰਾਸ਼ਟਰ ਮਹਾਸਭਾ ਵੱਲੋਂ ਸਾਲ 1981 ਵਿਚ ਸ਼ਾਂਤੀ ਦਿਵਸ ਦੀ ਸਥਾਪਨਾ ਕੀਤੀ ਗਈ ਸੀ। ਬਾਅਦ ਵਿਚ ਸਾਲ 2001 ਵਿਚ ਹਰ ਸਾਲ 21 ਸਤੰਬਰ ਨੂੰ ਅੰਤਰਰਾਸ਼ਟਰੀ ਸ਼ਾਂਤੀ ਅਤੇ ਅਹਿੰਸਾ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ਼ਾਂਤੀ ਸਿਰਫ਼ ਜੰਗ ਜਾਂ ਹਿੰਸਾ ਦੀ ਗੈਰ-ਮੌਜੂਦਗੀ ਦਾ ਨਾਮ ਨਹੀਂ, ਸਗੋਂ ਇਹ ਆਪਸੀ ਸਤਿਕਾਰ, ਸਮਝਦਾਰੀ, ਸਹਿਣਸ਼ੀਲਤਾ ਅਤੇ ਮਿਲ-ਜੁਲ ਕੇ ਰਹਿਣ ਦੀ ਭਾਵਨਾ ਨਾਲ ਵੀ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਪਰਿਵਾਰ, ਸਕੂਲ ਅਤੇ ਸਮਾਜ ਵਿਚ ਇੱਕ-ਦੂਜੇ ਦੇ ਵਿਚਾਰਾਂ ਦਾ ਸਤਿਕਾਰ ਕਰਨਾ ਅਤੇ ਸਮੱਸਿਆਵਾਂ ਦਾ ਹੱਲ ਗੱਲਬਾਤ ਰਾਹੀਂ ਕਰਨਾ ਇੱਕ ਸ਼ਾਂਤੀਪੂਰਨ ਸਮਾਜ ਦੀ ਨੀਂਹ ਮਜ਼ਬੂਤ ਕਰਦਾ ਹੈ। ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨਾਲ ਸ਼ਾਂਤੀ ਦਿਵਸ ਦੀ ਮਹੱਤਤਾ ਸਾਂਝੀ ਕਰਦਿਆਂ ਕਿਹਾ ਕਿ ਸ਼ਾਂਤੀ ਦੀ ਸ਼ੁਰੂਆਤ ਸਾਡੇ ਆਪਣੇ ਵਿਹਾਰ ਤੋਂ ਹੁੰਦੀ ਹੈ।