- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
:ਸ਼ਹਿਰ ਦੀ ਪ੍ਰਮੁੱਖ ਵਿੱਦਿਅਕ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦ ਲਰਨਿੰਗ ਫੀਲਡ ਏ ਗਲੋਬਲ ਸਕੂਲ ਟੀਐੱਲਐੱਫ਼ ਮੋਗਾ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਣ ਗਰਗ, ਚੇਅਰਮੈਨ ਇੰਜੀ. ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਦਿਆਰਥੀਆਂ ਨੂੰ ਗ੍ਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਅਤੇ ਪਟਾਕਿਆਂ ਦੀ ਵਰਤੋਂ ਨਾ ਕਰਨ ਦੀ ਸਹੁੰ ਚੁੱਕੀ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜੀ. ਜਨੇਸ਼ ਗਰਗ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਦੀਵਾਲੀ ਖੁਸ਼ੀਆਂ, ਰੌਸ਼ਨੀ ਅਤੇ ਆਪਸੀ ਪਿਆਰ ਦਾ ਤਿਉਹਾਰ ਹੈ। ਸਾਨੂੰ ਇਹ ਤਿਉਹਾਰ ਪਟਾਕਿਆਂ ਦੇ ਸ਼ੋਰ ਅਤੇ ਪ੍ਰਦੂਸ਼ਣ ਦੀ ਬਜਾਏ ਦੀਵੇ ਜਗਾ ਕੇ, ਮਠਿਆਈਆਂ ਵੰਡ ਕੇ ਅਤੇ ਲੋੜਵੰਦ ਲੋਕਾਂ ਦੀ ਮਦਦ ਕਰਕੇ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਟਾਕਿਆਂ ਵਿੱਚੋਂ ਨਿਕਲਣ ਵਾਲਾ ਧੂੰਆਂ ਹਵਾ ਪ੍ਰਦੂਸ਼ਣ ਵਧਾਉਂਦਾ ਹੈ, ਜਿਸ ਨਾਲ ਮਨੁੱਖਾਂ ਦੇ ਨਾਲ-ਨਾਲ ਪਸ਼ੂ-ਪੰਛੀਆਂ ਅਤੇ ਵਾਤਾਵਰਨ ਨੂੰ ਵੀ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖੁਦ ਗ੍ਰੀਨ ਦੀਵਾਲੀ ਮਨਾਉਣ ਅਤੇ ਆਪਣੇ ਪਰਿਵਾਰਕ ਮੈਂਬਰਾਂ ਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨ। ਸਕੂਲ ਦੀ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਬੱਚਿਆਂ ਵਿੱਚ ਵਾਤਾਵਰਨ ਦੀ ਸੰਭਾਲ ਪ੍ਰਤੀ ਭਾਵਨਾ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਅਤੇ ਸਾਫ਼-ਸੁਥਰੀ, ਸੁਰੱਖਿਅਤ ਤੇ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਸੰਕਲਪ ਦਿਵਾਇਆ ਗਿਆ।