- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ

ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ ਮੋਗਾ: ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੀਮ ਨਗਰ ਵਿਖੇ ਵਿਦਿਆਰਥੀਆਂ ਵੱਲੋਂ ਲੋਕਾਂ ਨੂੰ ਸਫ਼ਾਈ, ਚੰਗੀਆਂ ਆਦਤਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਜਾਗਰੂਕਤਾ ਰੈਲੀ ਕੱਢੀ ਗਈ। ਸਕੂਲ ਤੋਂ ਸ਼ੁਰੂ ਹੋਈ ਇਸ ਰੈਲੀ ਦੌਰਾਨ ਵਿਦਿਆਰਥੀਆਂ ਨੇ ਹੱਥਾਂ ’ਚ ਵੱਖ-ਵੱਖ ਜਾਗਰੂਕਤਾ ਸੰਦੇਸ਼ਾਂ ਵਾਲੀਆਂ ਤਖ਼ਤੀਆਂ ਫੜ੍ਹੀਆਂ ਹੋਈਆਂ ਸਨ ਅਤੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਦੇ ਨਾਲ-ਨਾਲ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੱਦਾ ਦਿੱਤਾ। ਰੈਲੀ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਸਫ਼ਾਈ ਦੀ ਮਹੱਤਤਾ, ਚੰਗੀਆਂ ਆਦਤਾਂ ਅਪਣਾਉਣ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ। ਵਿਦਿਆਰਥੀਆਂ ਵੱਲੋਂ ਦਿੱਤੇ ਗਏ ਸੰਦੇਸ਼ਾਂ ਦਾ ਮੁੱਖ ਉਦੇਸ਼ ਲੋਕਾਂ ਵਿਚ ਇਹ ਭਾਵਨਾ ਪੈਦਾ ਕਰਨਾ ਸੀ ਕਿ ਸਾਫ਼-ਸੁਥਰਾ ਸਮਾਜ ਬਣਾਉਣ ਦੀ ਜ਼ਿੰਮੇਵਾਰੀ ਸਿਰਫ਼ ਕਿਸੇ ਇਕ ਵਿਅਕਤੀ ਜਾਂ ਸੰਸਥਾ ਦੀ ਨਹੀਂ, ਸਗੋਂ ਸਮਾਜ ਦੇ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਵਿਦਿਆਰਥੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੇ ਨਾਲ-ਨਾਲ ਗਲੀਆਂ, ਬਾਜ਼ਾਰਾਂ ਅਤੇ ਜਨਤਕ ਥਾਵਾਂ ’ਤੇ ਵੀ ਸਫ਼ਾਈ ਦਾ ਖ਼ਾਸ ਧਿਆਨ ਰੱਖਣ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਸਿੱਖਿਆ ਦਾ ਉਦੇਸ਼ ਨਹੀਂ, ਸਗੋਂ ਉਨ੍ਹਾਂ ’ਚ ਸਮਾਜ ਪ੍ਰਤੀ ਜ਼ਿੰਮੇਵਾਰੀ, ਅਨੁਸ਼ਾਸਨ ਅਤੇ ਚੰਗੀਆਂ ਕਦਰਾਂ-ਕੀਮਤਾਂ ਪੈਦਾ ਕਰਨਾ ਵੀ ਸਿੱਖਿਆ ਦਾ ਅਹਿਮ ਹਿੱਸਾ ਹੈ। ਸਕੂਲ ਦੀ ਪ੍ਰਿੰਸੀਪਲ ਡਾ. ਮਨਜੀਤ ਕੌਰ ਨੇ ਵਿਦਿਆਰਥੀਆਂ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀ ਸਮਾਜ ਦਾ ਭਵਿੱਖ ਹਨ ਅਤੇ ਉਨ੍ਹਾਂ ਵੱਲੋਂ ਦਿੱਤਾ ਗਿਆ ਜਾਗਰੂਕਤਾ ਦਾ ਸੰਦੇਸ਼ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਸਕਦਾ ਹੈ। ਸਕੂਲ ਵੱਲੋਂ ਕਰਵਾਈ ਗਈ ਇਹ ਗਤੀਵਿਧੀ ਵਿਦਿਆਰਥੀਆਂ ਵਿਚ ਸਮਾਜਿਕ ਚੇਤਨਾ ਪੈਦਾ ਕਰਨ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਸਫ਼ਾਈ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦਾ ਸੰਦੇਸ਼ ਦੇਣ ਵਾਲੀ ਰਹੀ।