ਵਿਦਿਆਰਥਣਾਂ ਨੂੰ ਸਵੈ ਨਿਰਭਰ ਬਣਨ ਲਈ ਕੀਤਾ ਪ੍ਰੇਰਿਤ
ਡਾ. ਮਾਨਿਕ ਮੈਮੋਰੀਅਲ ਕਾਲਜ
Publish Date: Sat, 07 Feb 2026 03:52 PM (IST)
Updated Date: Sun, 08 Feb 2026 03:59 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ: ਡਾ. ਮਾਨਿਕ ਮੈਮੋਰੀਅਲ ਕਾਲਜ ਧਰਮਕੋਟ ਦੇ ਵਿਦਿਆਰਥੀਆਂ ਨੇ ਪੰਜਾਬ ਇੰਸਟੀਚਿਊਟ ਆਫ ਟੈਕਨਾਲੌਜੀ, ਜੀਟੀਬੀ ਗੜ੍ਹ ਮੋਗਾ ਵਿਚ ਆਯੋਜਿਤ ਇਕ ਦਿਨਾ ਵਰਕਸ਼ਾਪ ਵਿਚ ਭਾਗ ਲਿਆ। ਇਹ ਵਰਕਸ਼ਾਪ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਅਧੀਨ ਅਤੇ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੌਜੀ ਚੰਡੀਗੜ੍ਹ ਦੀ ਅਗਵਾਈ ਹੇਠ ਕਰਵਾਈ ਗਈ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਲੜਕੀਆਂ ਨੂੰ ਉੱਦਮਤਾ, ਸਟਾਰਟਅੱਪ, ਨਵੀਨਤਾ ਅਤੇ ਸਵੈਰੁਜ਼ਗਾਰ ਵੱਲ ਪ੍ਰੇਰਿਤ ਕਰਨਾ ਸੀ। ਡਾ. ਮਾਨਿਕ ਮੈਮੋਰੀਅਲ ਕਾਲਜ ਦੇ ਵਿਦਿਆਰਥੀਆਂ ਵੱਲੋਂ ਉੱਦਮਤਾ ਅਤੇ ਨਵੀਨਤਾ ਵਿਸ਼ੇ ’ਤੇ ਰਚਨਾਤਮਿਕ ਪੋਸਟਰ ਤਿਆਰ ਕਰਕੇ ਪ੍ਰਦਰਸ਼ਿਤ ਕੀਤੇ ਗਏ, ਜਿਨ੍ਹਾਂ ਨੂੰ ਮਹਿਮਾਨਾਂ ਅਤੇ ਵਿਸ਼ੇਸ਼ਗਿਆਨਾਂ ਵੱਲੋਂ ਖ਼ੂਬ ਸਰਾਹਿਆ ਗਿਆ। ਵਰਕਸ਼ਾਪ ਦੌਰਾਨ ਮੁੱਖ ਮਹਿਮਾਨ ਡਾ. ਗੁਰਿੰਦਰਪਾਲ ਸਿੰਘ ਬਰਾੜ ਰਜਿਸਟਰਾਰ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਨੇ ਵਿਦਿਆਰਥਣਾਂ ਨੂੰ ਸਵੈ ਨਿਰਭਰ ਬਣਨ ਲਈ ਪ੍ਰੇਰਿਤ ਕੀਤਾ। ਗੈਸਟ ਆਫ਼ ਆਨਰ ਡਾ. ਦੀਪਕ ਕੁਮਾਰ, ਸੀਨੀਅਰ ਸਾਇੰਟਿਸਟ, ਪੀਐੱਸਸੀਐੱਸਟੀ, ਚੰਡੀਗੜ੍ਹ ਨੇ ਸਟਾਰਟਅੱਪ ਅਤੇ ਨਵੀਨਤਾ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ। ਕਾਲਜ ਪ੍ਰਬੰਧਨ ਵੱਲੋਂ ਇਸ ਮੌਕੇ ’ਤੇ ਕਿਹਾ ਗਿਆ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੀ ਰਚਨਾਤਮਿਕ ਸੋਚ, ਆਤਮ ਵਿਸ਼ਵਾਸ ਅਤੇ ਉੱਦਮੀ ਸੋਚ ਨੂੰ ਵਿਕਸਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਡਾ. ਮਾਨਿਕ ਮੈਮੋਰੀਅਲ ਕਾਲਜ ਸਦਾ ਹੀ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ ਨਾਲ ਪ੍ਰੈਕਟੀਕਲ ਅਤੇ ਉਦਮਤਾ ਅਧਾਰਿਤ ਗਤੀਵਿਧੀਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕਰਦਾ ਆ ਰਿਹਾ ਹੈ।