- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪਣੇ ਸ਼ਹਿਰ ਨਾਲ ਜੁੜਾਅ,

ਵਕੀਲ ਮਹਿਰੋਂ, ਨਿੱਜੀ ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਆਪਣੇ ਸ਼ਹਿਰ ਨਾਲ ਜੁੜਾਅ, ਸਥਾਨਕ ਵਿਰਾਸਤ ਪ੍ਰਤੀ ਸਤਿਕਾਰ ਅਤੇ ਨਾਗਰਿਕ ਮਾਣ ਦੀ ਭਾਵਨਾ ਵਿਕਸਿਤ ਕਰਨ ਦੇ ਉਦੇਸ਼ ਨਾਲ ਡਾ. ਸੈਫੁੱਦੀਨ ਕਿਚਲੂ ਪਬਲਿਕ ਸਕੂਲ ਮੋਗਾ ਦੇ ਵਿਦਿਆਰਥੀਆਂ ਨੇ ਸ਼ਹਿਰ ਦੇ ਪ੍ਰਸਿੱਧ ‘ਆਈ ਲਵ ਮੋਗਾ’ ਸੈਲਫੀ ਪੁਆਇੰਟ ਦਾ ਦੌਰਾ ਕੀਤਾ। ਇਸ ਦੌਰਾਨ ਬੱਚਿਆਂ ਨੇ ਆਪਣੇ ਸਹਿਪਾਠੀਆਂ ਅਤੇ ਅਧਿਆਪਕਾਂ ਨਾਲ ਤਸਵੀਰਾਂ ਖਿਚਵਾਈਆਂ ਅਤੇ ਸ਼ਹਿਰ ਦੀ ਪਛਾਣ ਨਾਲ ਜੁੜੇ ਇਸ ਆਕਰਸ਼ਕ ਸਥਾਨ ’ਤੇ ਯਾਦਗਾਰੀ ਪਲ ਬਿਤਾਏ। ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਬੱਚਿਆਂ ਵਿਚ ਆਪਣੇ ਸ਼ਹਿਰ ਪ੍ਰਤੀ ਪਿਆਰ ਅਤੇ ਮਾਣ ਦੀ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ ਹੈ। ਜਦੋਂ ਵਿਦਿਆਰਥੀ ਆਪਣੇ ਸ਼ਹਿਰ ਦੇ ਪ੍ਰਮੁੱਖ ਸਥਾਨਾਂ, ਬਾਜ਼ਾਰਾਂ ਅਤੇ ਸੱਭਿਆਚਾਰਕ ਪਛਾਣ ਤੋਂ ਜਾਣੂੰ ਹੁੰਦੇ ਹਨ ਤਾਂ ਉਨ੍ਹਾਂ ਦਾ ਆਪਣੇ ਆਲੇ-ਦੁਆਲੇ ਨਾਲ ਜੁੜਾਅ ਹੋਰ ਮਜ਼ਬੂਤ ਹੁੰਦਾ ਹੈ। ਸਕੂਲ ਦੀ ਡਾਇਰੈਕਟਰ ਸੁਨੀਤਾ ਗਰਗ ਨੇ ਕਿਹਾ ਕਿ ਬੱਚਿਆਂ ਲਈ ਜਮਾਤ ਤੋਂ ਬਾਹਰ ਨਿਕਲ ਕੇ ਆਪਣੇ ਆਲੇ-ਦੁਆਲੇ ਦੀ ਦੁਨੀਆ ਨੂੰ ਦੇਖਣਾ ਅਤੇ ਸਮਝਣਾ ਵੀ ਬਹੁਤ ਜ਼ਰੂਰੀ ਹੈ। ਅਜਿਹੀਆਂ ਗਤੀਵਿਧੀਆਂ ਉਨ੍ਹਾਂ ਦੇ ਗਿਆਨ ਨੂੰ ਵਿਹਾਰਕ ਤਜਰਬੇ ਨਾਲ ਜੋੜਦੀਆਂ ਹਨ ਅਤੇ ਉਨ੍ਹਾਂ ਵਿਚ ਸਮਾਜਿਕ ਜੁੜਾਅ ਦੀ ਭਾਵਨਾ ਵਿਕਸਿਤ ਕਰਦੀਆਂ ਹਨ। ਦੌਰੇ ਦੌਰਾਨ ਸਕੂਲ ਦੇ ਅਧਿਆਪਕ ਵੀ ਮੌਜੂਦ ਰਹੇ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਦੀ ਸੁਰੱਖਿਆ ਤੇ ਅਨੁਸ਼ਾਸਨ ਦਾ ਵਿਸ਼ੇਸ਼ ਧਿਆਨ ਰੱਖਿਆ।