- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਗੋਬਿੰਦ ਸਿੰਘ ਸਟੱਡੀ

ਪਵਨ ਗਰਗ, ਪੰਜਾਬੀ ਜਾਗਰਣ ਬਾਘਾਪੁਰਾਣਾ: ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਕਰਵਾਈ ਗਈ ਨੈਤਿਕ ਸਿੱਖਿਆ ਪ੍ਰੀਖਿਆ ਵਿਚ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਇਸ ਪ੍ਰੀਖਿਆ ਵਿਚ ਤਿੰਨ ਜ਼ੋਨਾਂ ਦੇ ਲਗਭਗ 3600 ਵਿਦਿਆਰਥੀਆਂ ਨੇ ਭਾਗ ਲਿਆ। ਸਕੂਲ ਦੀ ਪ੍ਰਿੰਸੀਪਲ ਇੰਦਰਵੀਰ ਕੌਰ ਦੀ ਯੋਗ ਅਗਵਾਈ ਅਤੇ ਦੂਰਅੰਦੇਸ਼ੀ ਦਿਸ਼ਾ-ਨਿਰਦੇਸ਼ਾਂ ਸਦਕਾ ਸਕੂਲ ਦੀ ਹੋਣਹਾਰ ਵਿਦਿਆਰਥਣ ਰੁਪਿੰਦਰ ਕੌਰ ਨੇ ਨੈਤਿਕ ਸਿੱਖਿਆ ਦੇ ਪੇਪਰ ਵਿਚ ਤਿੰਨੋਂ ਜ਼ੋਨਾਂ ਵਿਚੋਂ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਮੈਰਿਟ ਸੂਚੀ ਦੀਆਂ ਪਹਿਲੀਆਂ 27 ਪੁਜ਼ੀਸ਼ਨਾਂ ਵਿਚੋਂ ਪੰਜ ਪੁਜ਼ੀਸ਼ਨਾਂ ਸਕੂਲ ਦੀਆਂ ਵਿਦਿਆਰਥਣਾਂ ਨੇ ਹਾਸਲ ਕਰਕੇ ਸੰਸਥਾ ਦੀ ਝੋਲੀ ਪਾਈਆਂ। ਇੰਨ੍ਹਾਂ ਵਿਚ ਰਾਜਪ੍ਰੀਤ ਕੌਰ, ਸੁਖਪ੍ਰੀਤ ਕੌਰ, ਸੰਦੀਪ ਕੌਰ, ਸੁਖਪ੍ਰੀਤ ਕੌਰ ਅਤੇ ਜਸਰੀਤ ਕੌਰ ਸ਼ਾਮਲ ਹਨ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੀ ਪ੍ਰਿੰਸੀਪਲ ਮੈਡਮ ਇੰਦਰਵੀਰ ਕੌਰ ਨੇ ਕਿਹਾ ਕਿ ਸੰਸਥਾ ਵਿਚ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ-ਨਾਲ ਉੱਚੀਆਂ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਵੱਲੋਂ ਨੈਤਿਕ ਸਿੱਖਿਆ ਦੇ ਖੇਤਰ ਵਿਚ ਪ੍ਰਾਪਤ ਕੀਤੀ ਇਹ ਸਫ਼ਲਤਾ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਦੀ ਮਿਹਨਤ ਦਾ ਨਤੀਜਾ ਹੈ। ਇਸ ਮੌਕੇ ਡੇਰਾ ਭੋਰਾ ਵਾਲੇ ਮੁੱਖ ਸੇਵਾਦਾਰ ਬਾਬਾ ਜਗਦੇਵ ਸਿੰਘ ਜੱਗਾ ਅਤੇ ਪ੍ਰਬੰਧਕ ਕਮੇਟੀ ਦੇ ਸਰਦਾਰ ਚਰਨਜੀਤ ਸਿੰਘ ਗੱਬੀ, ਅਜਮੇਰ ਸਿੰਘ, ਚਰਨਜੀਤ ਸਿੰਘ ਸਿੱਧੂ, ਸੁਖਦੇਵ ਸਿੰਘ, ਦਿਆ ਸਿੰਘ ਅਤੇ ਜੱਸਾ ਸਿੰਘ ਬਰਾੜ ਵੱਲੋਂ ਸਕੂਲ ਦੇ ਸਮੂਹ ਸਟਾਫ਼ ਅਤੇ ਹੋਣਹਾਰ ਵਿਦਿਆਰਥਣਾਂ ਨੂੰ ਇਸ ਪ੍ਰਾਪਤੀ ਲਈ ਹਾਰਦਿਕ ਵਧਾਈ ਦਿੱਤੀ ਗਈ। ਉਨ੍ਹਾਂ ਵਿਦਿਆਰਥਣਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਪ੍ਰਬੰਧਕਾਂ ਨੇ ਕਿਹਾ ਕਿ ਪ੍ਰਿੰਸੀਪਲ ਦੀ ਸੁਚੱਜੀ ਰਹਿਨੁਮਾਈ ਅਤੇ ਸਟਾਫ਼ ਦੀ ਅਣਥੱਕ ਮਿਹਨਤ ਸਦਕਾ ਸਕੂਲ ਦੀਆਂ ਵਿਦਿਆਰਥਣਾਂ ਅਕਾਦਮਿਕਤਾ ਦੇ ਨਾਲ-ਨਾਲ ਨੈਤਿਕ ਸਿੱਖਿਆ ਦੇ ਖੇਤਰ ਵਿਚ ਵੀ ਮੈਰਿਟ ਸੂਚੀ ਵਿਚ ਮੋਹਰੀ ਸਥਾਨ ਹਾਸਲ ਕਰ ਰਹੀਆਂ ਹਨ, ਜੋ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾਦਾਇਕ ਹੈ।