- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬੇ ਦੀ ਪ੍ਰਮੁੱਖ ਵਿਦਿਅਕ ਸੰਸਥਾ

ਨਿੱਜੀ ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ : ਸੂਬੇ ਦੀ ਪ੍ਰਮੁੱਖ ਵਿਦਿਅਕ ਸੰਸਥਾ ਆਈਐੱਸਐੱਫ ਕਾਲਜ ਆਫ਼ ਫਾਰਮੇਸੀ ਮੋਗਾ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੇ 22ਵੇਂ ਅੰਤਰਰਾਸ਼ਟਰੀ ਸਾਈਕਲੋਡੈਕਸਟ੍ਰਿਨ ਸਿੰਪੋਜ਼ੀਅਮ ਦੌਰਾਨ ‘ਜਾਗ੍ਰਿਤੀ ਇਕ ਅਹਿਸਾਸ’ ਯੂਥ ਫੈਸਟ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਫੈਸਟ ਦਾ ਉਦਘਾਟਨ ਮੁੱਖ ਮਹਿਮਾਨ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਵਿਸ਼ੇਸ਼ ਮਹਿਮਾਨ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਸੰਸਥਾ ਦੇ ਚੇਅਰਮੈਨ ਪ੍ਰਵੀਣ ਗਰਗ, ਸਕੱਤਰ ਇੰਜੀਨੀਅਰ ਜਨੇਸ਼ ਗਰਗ, ਡਾ. ਮੁਸਕਾਨ ਗਰਗ, ਕੇਪੀਐੱਸ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ, ਡਾਇਰੈਕਟਰ ਡਾ. ਜੀਡੀ ਗੁਪਤਾ, ਆਈਐੱਸਐੱਫਸੀਪੀਆਰ ਦੇ ਪ੍ਰਿੰਸੀਪਲ ਡਾ. ਆਰਕੇ ਨਾਰੰਗ ਅਤੇ ਦੇਸ਼-ਵਿਦੇਸ਼ ਤੋਂ ਪਹੁੰਚੇ ਵਿਗਿਆਨੀਆਂ ਨੇ ਸਾਂਝੇ ਤੌਰ ’ਤੇ ਜੋਤੀ ਪ੍ਰਜਵਲਿਤ ਕਰਕੇ ਕੀਤਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਣ ਗਰਗ, ਐਡਵੋਕੇਟ ਸੁਨੀਲ ਗਰਗ ਅਤੇ ਹੋਰ ਪਤਵੰਤਿਆਂ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਸ ਅੰਤਰਰਾਸ਼ਟਰੀ ਸਮਾਗਮ ਵਿਚ 26 ਰਾਜਾਂ ਅਤੇ 15 ਦੇਸ਼ਾਂ ਤੋਂ ਵਿਗਿਆਨੀ, ਖੋਜਕਰਤਾ, ਅਧਿਆਪਕ ਅਤੇ ਵਿਦਿਆਰਥੀ ਭਾਗ ਲੈ ਰਹੇ ਹਨ। ਉਨ੍ਹਾਂ ਨੇ ਸੰਸਥਾ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਈਐੱਸਐੱਫ ਕਾਲਜ ਆਫ਼ ਫਾਰਮੇਸੀ ਲਗਾਤਾਰ ਨਵੀਆਂ ਉਚਾਈਆਂ ਹਾਸਲ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਜਾਗ੍ਰਿਤੀ ਇਕ ਅਹਿਸਾਸ’ ਵਰਗੇ ਯੂਥ ਫੈਸਟ ਨੌਜਵਾਨਾਂ ਅਤੇ ਵਿਗਿਆਨਕ ਭਾਈਚਾਰੇ ਵਿੱਚ ਨਵੀਂ ਰੌਸ਼ਨੀ, ਉਤਸ਼ਾਹ ਅਤੇ ਊਰਜਾ ਦਾ ਸੰਚਾਰ ਕਰਦੇ ਹਨ। ਇਸ ਤੋਂ ਇਲਾਵਾ ਮਾਂ ਦੁਰਗਾ, ਮਹਾਰਾਜਾ ਰਣਜੀਤ ਸਿੰਘ ਅਤੇ ਪਦਮਾਵਤੀ ਦੇ ਜੀਵਨ ਅਤੇ ਇਤਿਹਾਸ ਨਾਲ ਸਬੰਧਤ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਵਿਦਿਆਰਥੀਆਂ ਦੀਆਂ ਇਨ੍ਹਾਂ ਸ਼ਾਨਦਾਰ ਪੇਸ਼ਕਾਰੀਆਂ ਦੀ ਸਾਰੇ ਮਹਿਮਾਨਾਂ ਨੇ ਭਰਪੂਰ ਸ਼ਲਾਘਾ ਕੀਤੀ। ਸਮਾਗਮ ਦੇ ਅੰਤ ਵਿਚ ਡਾ. ਸਿਧਾਰਥ ਮਹਿਨ ਨੇ ਸਮੂਹ ਮਹਿਮਾਨਾਂ, ਪ੍ਰਬੰਧਕਾਂ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।