ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ
ਆਰਕੇਐੱਸ ਸੀਨੀਅਰ ਸੈਕੰਡਰੀਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਹੋਏ ਟ੍ਰੈਫ਼ਿਕ ਪੁਲਿਸ ਇੰਚਾਰਜ ਕੇਵਲ ਸਿੰਘ।
Publish Date: Sun, 01 Mar 2026 03:31 PM (IST)
Updated Date: Mon, 02 Mar 2026 03:59 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਆਰਕੇਐੱਸ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਚ ਨੌਵੀਂ ਤੇ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੋਗਾ ਦੇ ਟ੍ਰੈਫ਼ਿਕ ਪੁਲਿਸ ਇੰਚਾਰਜ ਕੇਵਲ ਸਿੰਘ ਅਤੇ ਉਨ੍ਹਾਂ ਦੀ ਟੀਮ ਦੁਆਰਾ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਸਾਡਾ ਜੀਵਨ ਬੜਾ ਹੀ ਅਨਮੋਲ ਹੈ, ਸਾਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਰੋਜ਼ਾਨਾ ਜ਼ਿੰਦਗੀ ਵਿਚ ਹੁੰਦੇ ਹਾਦਸਿਆਂ ਤੋਂ ਬਚਿਆ ਜਾ ਸਕੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਕਿਸੇ ਵੀ ਮੁਸ਼ਕਿਲ ਸਥਿਤੀ ਵਿਚ ਉਹ ਉਨ੍ਹਾਂ ਦੀ ਮਦਦ ਹਰ ਸੰਭਵ ਤਰੀਕੇ ਦੇ ਨਾਲ ਕਰਨਗੇ ਪਰ ਉਨ੍ਹਾਂ ਨੂੰ ਬਿਨ੍ਹਾਂ ਲਾਇਸੈਂਸ ਤੋਂ ਵਹੀਕਲ ਦਾ ਪ੍ਰਯੋਗ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਬਾਰੇ ਵੀ ਜਾਣਕਾਰੀ ਦਿੱਤੀ। ਅੰਤ ਵਿਚ ਸਕੂਲ ਪ੍ਰਿੰਸੀਪਲ ਰਜਨੀ ਅਰੋੜਾ ਨੇ ਆਏ ਹੋਏ ਅਧਿਕਾਰੀਆਂ ਦਾ ਬੱਚਿਆਂ ਨੂੰ ਭਰਪੂਰ ਜਾਣਕਾਰੀ ਦੇਣ ਲਈ ਧੰਨਵਾਦ ਕੀਤਾ ਤੇ ਉਨ੍ਹਾਂ ਨੇ ਵਿਸ਼ਵਾਸ ਦਵਾਇਆ ਕਿ ਉਨ੍ਹਾਂ ਦੇ ਵਿਦਿਆਰਥੀ ਹਮੇਸ਼ਾ ਹੀ ਉਨ੍ਹਾਂ ਦੇ ਦੁਆਰਾ ਦਿੱਤੀ ਗਈ ਜਾਣਕਾਰੀ ’ਤੇ ਅਮਲ ਕਰਨਗੇ।