- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈਐੱਸਐੱਫ਼ ਕਾਲਜ ਆਫ਼ ਫਾਰਮੇਸੀ ਮੋਗਾ ਵਿਖੇ ਵਿਦਿਆਰਥੀਆਂ ਨੂੰ ਗ੍ਰੀਨ ਦੀਵਾਲੀ ਮਨਾਉਣ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਦੀਵਾਲੀ ਦਾ ਤਿਉਹਾਰ ਰਵਾਇਤੀ ਉਤਸ਼ਾਹ, ਖੁਸ਼ੀਆਂ ਅਤੇ ਚਾਵਾਂ ਨਾਲ ਵਾਤਾਵਰਨ ਦੀ ਸੰਭਾਲ ਨੂੰ ਧਿਆਨ ਵਿਚ ਰੱਖਦੇ ਹੋਏ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਪਟਾਕਿਆਂ ਕਾਰਨ ਹੋਣ ਵਾਲੇ ਹਵਾ ਅਤੇ ਆਵਾਜ਼ ਪ੍ਰਦੂਸ਼ਣ, ਸਿਹਤ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਅਤੇ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਜੀਡੀ ਗੁਪਤਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮੌਜੂਦਾ ਸਮੇਂ ਵਿਚ ਵਾਤਾਵਰਨ ਦੀ ਸੰਭਾਲ ਸਿਰਫ਼ ਇਕ ਵਿਕਲਪ ਨਹੀਂ, ਸਗੋਂ ਸਾਡੀ ਸਮੂਹਿਕ ਜ਼ਿੰਮੇਵਾਰੀ ਬਣ ਚੁੱਕੀ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਆਰਕੇ ਨਾਰੰਗ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਿਦਿਆਰਥੀਆਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਣ ਗਰਗ, ਸਕੱਤਰ ਇੰਜੀ. ਜਨੇਸ਼ ਗਰਗ ਅਤੇ ਡਾ. ਮੁਸਕਾਨ ਗਰਗ ਨੇ ਸਾਰਿਆਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਸਾਰਿਆਂ ਨੂੰ ਸੁਰੱਖਿਅਤ, ਖੁਸ਼ਹਾਲ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ।