ਦਿੱਲੀ ਵਰਲਡ ਸਕੂਲ ਦੇ ਬੱਚਿਆਂ ਨੇ ਪਹਿਲਾ ਸਥਾਨ ਹਾਸਲ ਕੀਤਾ
ਦਿੱਲੀ ਵਰਲਡ ਪਬਲਿਕ ਸਕੂਲ
Publish Date: Sat, 24 Oct 2026 03:34 PM (IST)
Updated Date: Sat, 24 Oct 2026 03:37 PM (IST)
ਜ਼ਰੂਰੀ ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਦਿੱਲੀ ਵਰਲਡ ਪਬਲਿਕ ਸਕੂਲ ਮੋਗਾ ਦੇ ਦਸ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੇ ਰਾਈਜ਼ਿੰਗ ਸਟਾਰ ਟੈਲੇਂਟ ਹੰਟ 2.0 ਵਿਚ ਕੋਰੀਓਗ੍ਰਾਫੀ (ਨ੍ਰਿਤ-ਨਾਟਕ) ਮੁਕਾਬਲੇ ਦੌਰਾਨ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਡੀਐੱਨ ਮਾਡਲ ਸਕੂਲ ਮੋਗਾ ਵਿਖੇ ਆਯੋਜਿਤ ਇਸ ਮੁਕਾਬਲੇ ਵਿਚ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੁਕਾਬਲੇ ਵਿਚ ਦਿੱਲੀ ਵਰਲਡ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਨਸ਼ਾ-ਮੁਕਤ ਸਮਾਜ ਦੇ ਵਿਸ਼ੇ ਤੇ ਆਧਾਰਿਤ ਇੱਕ ਪ੍ਰਭਾਵਸ਼ਾਲੀ ਕੋਰੀਓਗ੍ਰਾਫੀ ਪੇਸ਼ ਕੀਤੀ। ਉਨ੍ਹਾਂ ਦੀ ਪੇਸ਼ਕਾਰੀ ਨੇ ਇਸ ਗੱਲ ਨੂੰ ਜ਼ੋਰਦਾਰ ਢੰਗ ਨਾਲ ਉਜਾਗਰ ਕੀਤਾ ਕਿ ਨਸ਼ੇ ਦੀ ਲਤ ਵਿਅਕਤੀਆਂ, ਪਰਿਵਾਰਾਂ ਅਤੇ ਸਮੁੱਚੇ ਸਮਾਜ ’ਤੇ ਕਿੰਨਾ ਮਾੜਾ ਅਸਰ ਪਾਉਂਦੀ ਹੈ। ਇਸ ਦੌਰਾਨ ਆਪਣੀ ਪੁਖਤਾ ਤਿਆਰੀ, ਆਤਮ-ਵਿਸ਼ਵਾਸ ਅਤੇ ਸਮੂਹਿਕ ਯਤਨਾਂ ਸਦਕਾ ਵਿਦਿਆਰਥੀਆਂ ਨੇ ਪਹਿਲਾ ਇਨਾਮ ਜਿੱਤਿਆ। ਸਕੂਲ ਦੀ ਪ੍ਰਿੰਸੀਪਲ ਸਮ੍ਰਿਤੀ ਭੱਲਾ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਉਨ੍ਹਾਂ ਦੀ ਭਰਪੂਰ ਸ਼ਲਾਘਾ ਕੀਤੀ।ਉਨ੍ਹਾਂ ਵਿਦਿਆਰਥੀਆਂ ਨੂੰ ਅੱਗੇ ਵੀ ਸਖ਼ਤ ਮਿਹਨਤ ਜਾਰੀ ਰੱਖਣ ਅਤੇ ਸਮਾਜ ਵਿਚ ਸਕਾਰਾਤਮਕ ਬਦਲਾਅ ਲਿਆਉਣ ਲਈ ਆਪਣੀ ਪ੍ਰਤਿਭਾ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।