ਹੇਮਕੁੰਟ ਸਕੂਲ ਦੇ ਵਿਦਿਆਰਥੀ ਗੂਰੂਘਰ ਹੋਏ ਨਤਮਸਤਕ
ਸ੍ਰੀ ਹੇਮਕੁੰਟ ਸੀਨੀਅਰ ਸਕੈਂਡਰੀ
Publish Date: Fri, 13 Feb 2026 04:12 PM (IST)
Updated Date: Sat, 14 Feb 2026 04:00 AM (IST)

ਗੁਰਦੇਵ ਮਨੇਸ ਪੰਜਾਬੀ ਜਾਰਗਣ, ਕੋਟ ਈਸੇ ਖਾਂ: ਸ੍ਰੀ ਹੇਮਕੁੰਟ ਸੀਨੀਅਰ ਸਕੈਂਡਰੀ ਸਕੂਲ ਕੋਟ ਈਸੇ ਖਾਂ ਦੇ ਵਿਦਿਆਰਥੀਆਂ ਵੱਲੋਂ ਸੀਬੀਐੱਸਈ ਬੋਰਡ ਦੀਆਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਆਉਣ ਵਾਲੀਆਂ ਪ੍ਰੀਖਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਆਧਿਆਤਮਿਕ ਅਸੀਸ ਪ੍ਰਾਪਤ ਕਰਨ ਲਈ ਇਤਿਹਾਸਿਕ ਧਾਰਮਿਕ ਅਸਥਾਨ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਨਤਮਸਤਕ ਹੋਏ। ਵਿਦਿਆਰਥੀਆਂ ਨੇ ਗੁਰੂ ਘਰ ਪਹੁੰਚ ਕੇ ਸ਼ਰਧਾ ਅਤੇ ਭਾਵਨਾ ਨਾਲ ਮੱਥਾ ਟੇਕਿਆ ਅਤੇ ਆਪਣੀਆਂ ਪ੍ਰੀਖਿਆਵਾਂ ਵਿਚ ਚੰਗੀ ਕਾਮਯਾਬੀ ਲਈ ਅਰਦਾਸ ਕੀਤੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ। ਇਸ ਤੋਂ ਬਾਅਦ ਗ੍ਰੰਥੀ ਸਿੰਘ ਵੱਲੋਂ ਜਪੁਜੀ ਸਾਹਿਬ ਜੀ ਦਾ ਪਾਠ ਕੀਤਾ ਗਿਆ ਅਤੇ ਬਾਬਾ ਅਜੀਤ ਸਿੰਘ ਵੱਲੋਂ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਸੰਸਾਰ ਭਰ ਦੀ ਖੈਰ ਖ਼ੁਸ਼ਹਾਲੀ ਲਈ ਅਰਦਾਸ ਬੇਨਤੀ ਕੀਤੀ ਗਈ। ਅਰਦਾਸ ਦੌਰਾਨ ਵਿਦਿਆਰਥੀਆਂ ਦੇ ਆਉਣ ਵਾਲੇ ਇਮਤਿਹਾਨਾਂ ਵਿਚ ਸ਼ਾਨਦਾਰ ਪ੍ਰਦਰਸ਼ਨ, ਉੱਜਵਲ ਭਵਿੱਖ ਅਤੇ ਚੜ੍ਹਦੀ ਕਲਾ ਲਈ ਅਸੀਸ ਮੰਗੀ ਗਈ। ਸਕੂਲ ਪ੍ਰਬੰਧਕਾਂ ਵੱਲੋਂ ਵੀ ਵਿਦਿਆਰਥੀਆਂ ਨੂੰ ਹੌਂਸਲਾ ਅਫ਼ਜਾਈ ਕੀਤੀ ਗਈ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐੱਮਡੀ ਮੈਡਮ ਰਣਜੀਤ ਕੌਰ ਸੰਧੂ, ਪ੍ਰਿੰਸੀਪਲ ਰਮਨਜੀਤ ਕੌਰ ਅਤੇ ਪ੍ਰਿੰਸੀਪਲ ਸੋਨੀਆ ਸ਼ਰਮਾ ਨੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਸਮੂਹ ਵਿਦਿਆਰਥੀ ਅਤੇ ਅਧਿਆਪਕ ਸਟਾਫ਼ ਹਾਜ਼ਰ ਰਹੇ।