ਹੋਲੀ ਹਾਰਟ ਕੌਨਵੈਂਟ ਸਕੂਲ ਦੇ ਬੱਚੇ ਗੁਰੂਘਰ ਨਤਮਸਤਕ ਹੋਏ
ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ
Publish Date: Sat, 04 Apr 2026 05:08 PM (IST)
Updated Date: Sun, 05 Apr 2026 04:04 AM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਮੋਗਾ : ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵੱਲੋਂ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਕੀਤੀ ਗਈ। ਇਸ ਮੌਕੇ ਸਕੂਲ ਦੇ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਇਤਿਹਾਸਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਚੰਦ ਪੁਰਾਣਾ ਵਿਖੇ ਨਤਮਸਤਕ ਕਰਵਾਇਆ ਗਿਆ। ਨਵੇਂ ਅਕਾਦਮਿਕ ਸਾਲ ਦੀ ਸਫਲਤਾ ਲਈ ਵਿਦਿਆਰਥੀਆਂ ਅਤੇ ਸਟਾਫ ਨੇ ਗੁਰੂ ਸਾਹਿਬ ਦੇ ਚਰਨਾਂ ਵਿਚ ਅਰਦਾਸ ਕੀਤੀ। ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪਹਿਲੀ ਤੋਂ ਅੱਠਵੀਂ ਜਮਾਤ ਦੇ ਬੱਚੇ ਇਸ ਧਾਰਮਿਕ ਯਾਤਰਾ ਨੂੰ ਲੈ ਕੇ ਬਹੁਤ ਖੁਸ਼ ਨਜ਼ਰ ਆਏ। ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਸਰਵਣ ਕੀਤਾ ਅਤੇ ਗੁਰੂ ਘਰ ਦੀ ਮਰਿਯਾਦਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਯਾਤਰਾ ਦਾ ਮੁੱਖ ਉਦੇਸ਼ ਬੱਚਿਆਂ ਨੂੰ ਆਪਣੀ ਵਿਰਾਸਤ ਅਤੇ ਅਧਿਆਤਮਿਕਤਾ ਨਾਲ ਜੋੜਨਾ ਹੈ। ਸਾਰਿਆਂ ਨੇ ਬਹੁਤ ਹੀ ਖੁਸ਼ੀ ਭਰੇ ਮਨ ਨਾਲ ਪ੍ਰਮਾਤਮਾ ਦੀਆਂ ਖੁਸ਼ੀਆਂ ਪ੍ਰਾਪਤ ਕਰਦੇ ਹੋਏ ਨਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ।