- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੌਤਮ ਕਾਲਜ ਆਫ਼ ਫਾਰਮੇਸੀ

ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ : ਗੌਤਮ ਕਾਲਜ ਆਫ਼ ਫਾਰਮੇਸੀ ਹਮੀਰਪੁਰ ਵੱਲੋਂ ਕਰਵਾਈ ਗਈ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ-2026 ਵਿਚ ਮੋਗਾ ਦੇ ਆਈਐੱਸਐੱਫ ਕਾਲਜ ਆਫ਼ ਫਾਰਮੇਸੀ ਦੇ ਵਿਦਿਆਰਥੀਆਂ ਅਤੇ ਖੋਜਕਰਤਾਵਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਸ਼੍ਰੇਣੀਆਂ ਵਿਚ ਮੋਹਰੀ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਂ ਰੌਸ਼ਨ ਕੀਤਾ। ਕਾਨਫਰੰਸ ਦੇ ਕੋਆਰਡੀਨੇਟਰ ਡਾ. ਸੌਰਭ ਕੋਸੇ ਨੇ ਦੱਸਿਆ ਕਿ ਇਸ ਕਾਨਫਰੰਸ ਦੌਰਾਨ ਕਰਵਾਏ ਗਏ ਆਨਲਾਈਨ ਅਤੇ ਆਫਲਾਈਨ ਪੇਸ਼ਕਾਰੀ ਮੁਕਾਬਲਿਆਂ ਵਿਚ ਦੇਸ਼-ਵਿਦੇਸ਼ ਦੇ ਕਈ ਪ੍ਰਤੀਭਾਗੀਆਂ ਨੇ ਹਿੱਸਾ ਲਿਆ। ਸਖ਼ਤ ਮੁਕਾਬਲੇ ਦੇ ਬਾਵਜੂਦ ਆਈਐੱਸਐੱਫ ਕਾਲਜ ਦੇ ਵਿਦਿਆਰਥੀਆਂ ਨੇ ਆਪਣੇ ਤਕਨੀਕੀ ਗਿਆਨ, ਖੋਜ ਯੋਗਤਾ ਅਤੇ ਨਵੀਨਤਮ ਵਿਚਾਰਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਆਨਲਾਈਨ ਮੌਖਿਕ ਪੇਸ਼ਕਾਰੀ ਦੀ ਪਹਿਲੀ ਸ਼੍ਰੇਣੀ ਵਿਚ ਡਾ. ਆਯੂਸ਼੍ਰੀਆ ਬੰਗਾ ਨੇ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਗ਼ਮਾ ਜਿੱਤਿਆ, ਜਦਕਿ ਸੁਸ਼੍ਰੀ ਗੌਰੀ ਸੂਦ ਨੇ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗ਼ਮਾ ਪ੍ਰਾਪਤ ਕੀਤਾ। ਇਸੇ ਤਰ੍ਹਾਂ ਆਫਲਾਈਨ ਮੌਖਿਕ ਪੇਸ਼ਕਾਰੀ ਮੁਕਾਬਲੇ ਵਿਚ ਪੀਯੂਸ਼ ਚੰਦੇਲ ਨੇ ਤੀਜੀ ਸ਼੍ਰੇਣੀ ਵਿਚ ਪਹਿਲਾ ਸਥਾਨ ਅਤੇ ਹਰਸ਼ ਨੇ ਪਹਿਲੀ ਸ਼੍ਰੇਣੀ ਵਿਚ ਦੂਜਾ ਸਥਾਨ ਹਾਸਲ ਕੀਤਾ। ਆਫਲਾਈਨ ਪੋਸਟਰ ਪੇਸ਼ਕਾਰੀ ਮੁਕਾਬਲਿਆਂ ਵਿੱਚ ਵਿਨਾਇਕ ਨੇ ਪਹਿਲੀ ਸ਼੍ਰੇਣੀ, ਨੌਰੇੱਦੀਨ ਐਡਮ ਨੇ ਪੰਜਵੀਂ ਸ਼੍ਰੇਣੀ, ਵਰਦਾਨ ਅਤੇ ਸੂਰਿਆਂਸ਼ ਨੇ ਤੀਜੀ ਸ਼੍ਰੇਣੀ ਅਤੇ ਐੱਸਕੇ ਇਸਤੇਕਾਰ ਹੁਸੈਨ ਤੇ ਮਹਰਾ ਹੁਸੈਨ ਨੇ ਚੌਥੀ ਸ਼੍ਰੇਣੀ ਵਿਚ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਸਲੋਨੀ ਨੇ ਦੂਜੀ ਸ਼੍ਰੇਣੀ ਵਿੱਚ ਅਤੇ ਸਮਰੇਂਦਰ ਸਿੰਘ ਨੇ ਤੀਜੀ ਸ਼੍ਰੇਣੀ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਅਮਿਤ ਸ਼ਰਮਾ ਨੇ ਤੀਜੀ ਸ਼੍ਰੇਣੀ ਵਿਚ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਡਾ. ਮੁਹੰਮਦ ਹਨੀਫ਼ ਨੂੰ ਡਰੱਗ ਸੇਫ਼ਟੀ ਅਤੇ ਫਾਰਮਾਕੋਵਿਜੀਲੈਂਸ ਦੇ ਖੇਤਰ ਵਿੱਚ ਸ਼ਾਨਦਾਰ ਯੋਗਦਾਨ ਲਈ ਵਿਸ਼ੇਸ਼ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜੀਨੀਅਰ ਜਨੇਸ਼ ਗਰਗ, ਡਾਇਰੈਕਟਰ ਡਾ. ਜੀਡੀ ਗੁਪਤਾ ਅਤੇ ਆਈਐੱਸਐੱਫ ਕਾਲਜ ਆਫ਼ ਫਾਰਮੇਸੀ ਐਂਡ ਰਿਸਰਚ ਦੇ ਪ੍ਰਿੰਸੀਪਲ ਡਾ. ਆਰਕੇ ਨਾਰੰਗ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਕਾਲਜ ਪ੍ਰਬੰਧਕਾਂ ਨੇ ਕਾਨਫਰੰਸ ਦੇ ਕੋਆਰਡੀਨੇਟਰ ਡਾ. ਸੌਰਭ ਕੋਸੇ ਦੇ ਮਾਰਗਦਰਸ਼ਨ ਅਤੇ ਯਤਨਾਂ ਦੀ ਵਿਸ਼ੇਸ਼ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵੀ ਵਧਾਈ ਦਿੱਤੀ। ਵਿਦਿਆਰਥੀਆਂ ਦੀ ਇਹ ਸਫ਼ਲਤਾ ਅਧਿਆਪਕਾਂ ਦੇ ਮਾਰਗਦਰਸ਼ਨ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ।