- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹਿਰ ਦੇ ਮਹਿਮੇਵਾਲਾ ਰੋਡ ’ਤੇ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਸ਼ਹਿਰ ਦੇ ਮਹਿਮੇਵਾਲਾ ਰੋਡ ’ਤੇ ਸਥਿਤ ਨਾਰਾਇਣਾ ਈ-ਟੈਕਨੋ ਸਕੂਲ ਮੋਗਾ ਵਿਖੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇਨਾਮ ਅਤੇ ਸਰਟੀਫਿਕੇਟ ਵੰਡ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੌਰਾਨ ਛੇਵੀਂ ਅਤੇ ਸੱਤਵੀਂ ਜਮਾਤ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੇ ਜੇਈਈ ਮੇਨ, ਜੇਈਈ ਐਡਵਾਂਸ ਅਤੇ ਨੀਟ ਆਧਾਰਿਤ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਅਕਾਦਮਿਕ ਪੱਧਰ ਵਿਚ ਮਹੱਤਵਪੂਰਨ ਤਰੱਕੀ ਕੀਤੀ। ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪ੍ਰਦਰਸ਼ਨ ਦੇ ਆਧਾਰ ’ਤੇ ਈ-1 ਤੋਂ ਈ-3 ਅਤੇ ਈ-3 ਤੋਂ ਈ-5 ਪੱਧਰ ਤੱਕ ਤਰੱਕੀ ਦਿੱਤੀ ਗਈ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਨੀਨਾ ਸਿੰਘ ਅਤੇ ਅਕਾਦਮਿਕ ਡੀਨ ਅੰਮ੍ਰਿਤਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਇਨਾਮ ਪ੍ਰਦਾਨ ਕੀਤੇ। ਉਨ੍ਹਾਂ ਨੇ ਵਿਦਿਆਰਥੀਆਂ ਦਾ ਹੌਂਸਲਾ ਵਧਾਉਂਦਿਆਂ ਕਿਹਾ ਕਿ ਛੋਟੀ ਉਮਰ ਤੋਂ ਹੀ ਵਿਦਿਆਰਥੀਆਂ ਵਿਚ ਮੁਕਾਬਲਾਤੀ ਪ੍ਰੀਖਿਆਵਾਂ ਪ੍ਰਤੀ ਸਹੀ ਸੋਚ, ਨਿਰੰਤਰ ਅਭਿਆਸ ਅਤੇ ਮਜ਼ਬੂਤ ਅਕਾਦਮਿਕ ਬੁਨਿਆਦ ਵਿਕਸਿਤ ਕਰਨਾ ਉਨ੍ਹਾਂ ਦੇ ਭਵਿੱਖ ਲਈ ਬੇਹੱਦ ਮਹੱਤਵਪੂਰਨ ਹੈ। ਸਕੂਲ ਵੱਲੋਂ ਦੱਸਿਆ ਗਿਆ ਕਿ ਨਾਰਾਇਣਾ ਵਿਖੇ ਵਿਦਿਆਰਥੀਆਂ ਦੀ ਅਕਾਦਮਿਕ ਸਮਰੱਥਾ ਅਤੇ ਪ੍ਰਦਰਸ਼ਨ ਦਾ ਨਿਯਮਿਤ ਮੁਲਾਂਕਣ ਕੀਤਾ ਜਾਂਦਾ ਹੈ ਅਤੇ ਇਸੇ ਦੇ ਆਧਾਰ ’ਤੇ ਉਨ੍ਹਾਂ ਦੇ ਈ-ਲੈਵਲ ਨੂੰ ਅੱਗੇ ਵਧਾਇਆ ਜਾਂਦਾ ਹੈ। ਇਸ ਪ੍ਰਕਿਰਿਆ ਦਾ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਮਰੱਥਾ ਅਨੁਸਾਰ ਚੁਣੌਤੀਪੂਰਨ ਪੜ੍ਹਾਈ ਦਾ ਮਾਹੌਲ ਪ੍ਰਦਾਨ ਕਰਨਾ ਅਤੇ ਭਵਿੱਖ ਵਿਚ ਜੇਈਈ, ਨੀਟ ਸਮੇਤ ਹੋਰ ਮੁਕਾਬਲਾਤੀ ਪ੍ਰੀਖਿਆਵਾਂ ਲਈ ਮਜ਼ਬੂਤ ਬੁਨਿਆਦ ਤਿਆਰ ਕਰਨਾ ਹੈ। ਸਮਾਰੋਹ ਦੌਰਾਨ ਵਿਦਿਆਰਥੀਆਂ ਦੇ ਚਿਹਰਿਆਂ ’ਤੇ ਆਪਣੀ ਪ੍ਰਾਪਤੀ ਦੀ ਖੁਸ਼ੀ ਸਾਫ਼ ਦਿਖਾਈ ਦਿੱਤੀ। ਸਕੂਲ ਦੇ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।