- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਥਾਨਿਕ ਇਲਾਕੇ ਦੀ ਨਾਮਵਰ

ਮਲਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਸਥਾਨਿਕ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਰਾਇਲ ਕੌਨਵੈਂਟ ਸਕੂਲ ਨਿਹਾਲ ਸਿੰਘ ਵਾਲਾ ਜਿੱਥੇ ਵਿਦਿਆਰਥੀਆਂ ਨੂੰ ਆਧੁਨਿਕਤਾ ਦੇ ਨਾਲ ਜੋੜਦੀ ਹੈ, ਉਥੇ ਹੀ ਬੱਚਿਆਂ ਅੰਦਰ ਮਨੁੱਖੀ ਕਦਰਾਂ- ਕੀਮਤਾਂ ਨੂੰ ਜਿਉਂਦੇ ਰੱਖਣ ਲਈ ਯਤਨਸ਼ੀਲ ਹੈ। ਇਸ ਉਪਰਾਲੇ ਤਹਿਤ ਦਿਵਾਲ਼ੀ ਦੇ ਪਵਿੱਤਰ ਤਿਉਹਾਰ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਮਾਜ ਸੇਵਾ ਦੀ ਭਾਵਨਾ ਨਾਲ਼ ਬਿਰਧ ਆਸ਼ਰਮ ਦਾ ਦੌਰਾ ਕੀਤਾ ਗਿਆ। ਇਸ ਮੌਕੇ ਬੱਚਿਆਂ ਨੇ ਬਜ਼ੁਰਗਾਂ ਨਾਲ਼ ਸਮਾਂ ਬਿਤਾਇਆ ਅਤੇ ਉਨ੍ਹਾਂ ਨੂੰ ਦਿਵਾਲ਼ੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਵਿਦਿਆਰਥੀਆਂ ਵੱਲੋਂ ਬਿਰਧ ਆਸ਼ਰਮ ਵਿਚ ਰਹਿ ਰਹੇ ਬਜ਼ੁਰਗਾਂ ਨੂੰ ਖਾਣ-ਪੀਣ ਦੀਆਂ ਵਸਤਾਂ ਅਤੇ ਸਰਦੀ ਤੋਂ ਬਚਾਅ ਲਈ ਗਰਮ ਕੱਪੜੇ ਭੇਂਟ ਕੀਤੇ ਗਏ। ਬੱਚਿਆਂ ਨੇ ਬਜ਼ੁਰਗਾਂ ਨਾਲ਼ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੇ ਚਿਹਰਿਆਂ 'ਤੇ ਮੁਸਕਾਨ ਲਿਆਉਣ ਦਾ ਯਤਨ ਕਰਦਿਆਂ ਬਜ਼ੁਰਗਾਂ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ। ਇਸ ਮੌਕੇ 'ਤੇ ਸਕੂਲ ਦੇ ਚੇਅਰਮੈਨ ਗੁਰਦੀਪ ਸਿੰਘ ਵਾਲੀਆ, ਮੈਨੇਜਰ ਮੈਡਮ ਸੋਨਿਕਾ ਵਾਲੀਆ, ਵਾਈਸ ਚੇਅਰਮੈਨ ਨਿਖਿਲ ਵਾਲੀਆ, ਐੱਚਆਰ ਮੈਨੇਜਰ ਮੈਡਮ ਨਿਧੀ ਵਾਲੀਆ, ਪ੍ਰਿੰਸੀਪਲ ਭਰਤ ਕਾਲੀਆ ਅਤੇ ਵਾਈਸ ਪ੍ਰਿੰਸੀਪਲ ਰੇਖਾ ਭੰਡਾਰੀ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਬੱਚਿਆਂ ਵਿਚ ਜਿੱਥੇ ਬਜ਼ੁਰਗਾਂ ਪ੍ਰਤੀ ਸਤਿਕਾਰ, ਹਮਦਰਦੀ ਅਤੇ ਸਮਾਜ ਸੇਵਾ ਦੀ ਭਾਵਨਾ ਪੈਦਾ ਹੁੰਦੀ ਹੈ। ਉਥੇ ਨਾਲ ਹੀ ਬੱਚਿਆਂ ਨੂੰ ਇਹ ਸੰਦੇਸ਼ ਵੀ ਮਿਲਦਾ ਹੈ ਕਿ ਤਿਉਹਾਰਾਂ ਦੀਆਂ ਅਸਲ ਖੁਸ਼ੀਆਂ ਦੂਜਿਆਂ ਦੇ ਚਿਹਰਿਆਂ 'ਤੇ ਮੁਸਕਾਨ ਲਿਆਉਣ ਵਿਚ ਹਨ।