- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਐੱਸਡੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ, ਨਸ਼ਿਆਂ ਤੋਂ ਦੂਰ ਰਹਿਣ ਅਤੇ ਸਾਈਬਰ ਅਪਰਾਧਾਂ ਤੋਂ ਬਚਾਅ ਸਬੰਧੀ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਐੱਸਐੱਸਪੀ ਮੋਗਾ ਸਰਦਾਰ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀਐੱਸਪੀ ਟਰੈਫਿਕ ਮੋਗਾ ਮਨਮੋਹਨ ਸਰਨਾ ਦੀ ਰਹਿਨੁਮਾਈ ਹੇਠ ਆਯੋਜਿਤ ਕੀਤਾ ਗਿਆ। ਇਸ ਮੌਕੇ ਏਐੱਸਆਈ ਕੇਵਲ ਸਿੰਘ, ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਵਿਸ਼ਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਟਰੈਫਿਕ ਚਿੰਨ੍ਹਾਂ ਦੀ ਮਹੱਤਤਾ ਸਮਝਾਉਂਦਿਆਂ ਸੜਕ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਾਹਨ ਚਲਾਉਣ ਸਮੇਂ ਡਰਾਈਵਿੰਗ ਲਾਇਸੈਂਸ ਹੋਣਾ ਲਾਜ਼ਮੀ ਹੈ। ਓਵਰ ਸਪੀਡ ਵਾਹਨ ਨਹੀਂ ਚਲਾਉਣਾ ਚਾਹੀਦਾ ਅਤੇ ਦੋਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਨਸ਼ਾ ਕਰਕੇ ਵਾਹਨ ਚਲਾਉਣ ਤੋਂ ਗੁਰੇਜ਼ ਕਰਨ, ਵਾਹਨਾਂ ਦੇ ਸਾਰੇ ਦਸਤਾਵੇਜ਼ ਪੂਰੇ ਰੱਖਣ, ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਵਾਉਣ ਅਤੇ ਵਾਹਨਾਂ ਦੀ ਆਰਸੀ ਨਾਲ ਮੋਬਾਈਲ ਨੰਬਰ ਅਟੈਚ ਕਰਵਾਉਣ ਬਾਰੇ ਵੀ ਜਾਗਰੂਕ ਕੀਤਾ ਗਿਆ। ਉਨ੍ਹਾਂ ਐਮਰਜੈਂਸੀ ਸੇਵਾਵਾਂ ਲਈ 112 ਹੈਲਪਲਾਈਨ ਨੰਬਰ ਦੀ ਵਰਤੋਂ ਬਾਰੇ ਵੀ ਜਾਣਕਾਰੀ ਦਿੱਤੀ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਦਿਆਂ ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਆਲੇ-ਦੁਆਲੇ ਵੀ ਲੋਕਾਂ ਨੂੰ ਇਸ ਬੁਰਾਈ ਵਿਰੁੱਧ ਜਾਗਰੂਕ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਨਸ਼ਾ ਤਸਕਰਾਂ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਹੈਲਪਲਾਈਨ ਨੰਬਰ ’ਤੇ ਸੂਚਨਾ ਦੇ ਸਕਦਾ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਸਾਈਬਰ ਕ੍ਰਾਈਮ ਰਾਹੀਂ ਹੋਣ ਵਾਲੀਆਂ ਆਨਲਾਈਨ ਠੱਗੀਆਂ ਤੋਂ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ। ਉਨ੍ਹਾਂ ਅਣਜਾਣ ਲਿੰਕਾਂ