ਸੁਪਰੀਮ ਕੌਨਵੈਂਟ ਸਕੂਲ ਦੇ ਬੱਚਿਆਂ ਨੇ ਚਮਕਾਇਆ ਨਾਂ
ਇਲਾਕੇ ਦੀ ਨਾਮਵਰ ਵਿੱਦਿਅਕ
Publish Date: Sat, 11 Apr 2026 05:45 PM (IST)
Updated Date: Sun, 12 Apr 2026 04:06 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਗਾਰਣ ਨਿਹਾਲ ਸਿੰਘ ਵਾਲਾ: ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਪਰੀਮ ਕੌਨਵੈਂਟ ਸਕੂਲ ਬਿਲਾਸਪੁਰ ਮੋਗਾ ਦੇ ਵਿਦਿਆਰਥੀਆਂ ਨੇ ਸਿਲਵਰ ਜ਼ੋਨ ਇੰਟਰਨੈਸ਼ਨਲ ਓਲੰਪੀਅਡ 2025 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ। ਕਲਾਸ ਪਹਿਲੀ ਤੋਂ ਲੈ ਕੇ ਬਾਰਵੀਂ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ੇ ਜਿਵੇਂ ਕੇ ਸਾਇੰਸ ਮੈੱਥ ਅੰਗਰੇਜ਼ੀ ਅਤੇ ਰੀਜਨਿੰਗ ਵਿਚ ਆਪਣੀ ਰੁਚੀ ਦੇ ਮੁਤਾਬਿਕ ਭਾਗ ਲਿਆ। ਜਿਸ ਵਿਚ ਵਿਦਿਆਰਥੀਆਂ ਦੁਆਰਾ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਸਾਇੰਸ ਵਿਸ਼ੇ ਵਿਚ 18 ਅੰਗਰੇਜ਼ੀ ਵਿਸ਼ੇ ਵਿਚ 21 ਮੈੱਥ ਵਿਸ਼ੇ ਵਿੱਚ 28 ਤੇ ਰੀਜਨਿੰਗ ਵਿਚ 13 ਵਿਦਿਆਰਥੀਆਂ ਨੇ ਓਲੰਪੀਅਡ ਦੇ ਦੂਸਰੇ ਪੱਧਰ ਵਿਚ ਆਪਣੀ ਜਗ੍ਹਾ ਬਣਾਈ। ਪੁੁਜ਼ੀਸ਼ਨਾਂ ਹਾਸਲ ਕਰਨ ਵਾਲੇ ਸਾਰੇ ਹੀ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ’ਤੇ ਸਕੂਲ ਪ੍ਰਧਾਨ ਚਰਨ ਸਿੰਘ ਚੇਅਰਮੈੱਨ ਯੋਗਿੰਦਰ ਸ਼ਰਮਾ ਪ੍ਰਿੰਸੀਪਲ ਕੁੰਜੂਮੋਲ ਜੋਅ ਅਤੇ ਵਾਈਸ ਪ੍ਰਿੰਸੀਪਲ ਜਸਮੇਲ ਸਿੰਘ ਨੇ ਪੁਜੀਸ਼ਨਾਂ ਹਾਸਲ ਕਰਕੇ ਮੈਡਲ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਸਟਾਫ਼ ਤੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਇਸ ਮੌਕੇ ਵਿਦਿਆਰਥੀਆਂ ਦੀ ਸਫ਼ਲਤਾ ਉੱਪਰ ਬੋਲਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਇਮਤਿਹਾਨਾਂ ਵਿਚ ਵਿਦਿਆਰਥੀਆਂ ਦੀ ਭਾਗੇਦਾਰੀ ਨੂੰ ਯਕੀਨੀ ਬਣਾਉਣ ਦਾ ਮਕਸਦ ਉਨ੍ਹਾਂ ਨੂੰ ਸਮੇਂ ਦੇ ਹਾਣੀ ਬਣਾਉਣਾ ਹੈ ਤਾਂ ਜੋ ਉਹ ਸਮੇਂ ਦੀ ਲੋੜ ਮੁਤਾਬਕ ਕਦਮ ਨਾਲ ਕਦਮ ਮਿਲਾ ਕੇ ਚੱਲ ਸਕਣ ਅਤੇ ਉਨ੍ਹਾਂ ਦਾ ਆਤਮ ਬਲ ਉੱਚਾ ਹੋ ਸਕੇ।