ਟੀਐੱਲਐੱਫ ਸਕੂਲ ਮੋਗਾ ’ਚ ਸਮਾਗਮ ਕਰਵਾਇਆ
ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ
Publish Date: Wed, 11 Mar 2026 05:22 PM (IST)
Updated Date: Thu, 12 Mar 2026 04:04 AM (IST)

ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੀ ਅਗਵਾਈ ਹੇਠ ਸ਼ਹਿਰ ਦੀ ਇਕ ਪ੍ਰਮੁੱਖ ਵਿੱਦਿਅਕ ਸੰਸਥਾ ਦ ਲਰਨਿੰਗ ਫੀਲਡਜ਼ ਇਕ ਗਲੋਬਲ ਸਕੂਲ ਟੀਐੱਲਐੱਫ਼ ਦੇ ਵਿਦਿਆਰਥੀਆਂ ਨੇ ਅੱਜ ਇਕ ਇਨਕਲਾਬੀ ਕ੍ਰਾਂਤੀ ਦੇ ਹਿੱਸੇ ਵਜੋਂ ਸਕੂਲ ਕੈਂਪਸ ਵਿਚ ਸਿੱਖਣ ਦੀ ਜ਼ਿੰਮੇਵਾਰੀ ਲੈਣ ਦਾ ਪ੍ਰਣ ਲਿਆ। ਸਕੂਲ ਦੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਨੇ ਕਿਹਾ ਕਿ ਸਕੂਲ ਵਿਚ ਇਕ ਵੱਡੀ ਤਬਦੀਲੀ ਵਿਚ ਵਿਦਿਆਰਥੀ ਟਿਊਸ਼ਨ ਦੇ ਮੁਕਾਬਲੇ ਵਾਲੇ ਸੱਭਿਆਚਾਰ ਤੋਂ ਮੁਕਤ ਹੋ ਗਏ ਹਨ ਅਤੇ ਸਵੈ ਸਿੱਖਣ ਅਤੇ ਪੀਅਰ-ਟੂ-ਪੀਅਰ ਟੀਚਿੰਗ ਨੂੰ ਅਪਣਾ ਰਹੇ ਹਨ। ਨਤੀਜਾ ਇਕ ਜੀਵੰਤ ਅਕਾਦਮਿਕ ਮਾਹੌਲ ਹੈ, ਜਿੱਥੇ ਵਿਦਿਆਰਥੀ ਬਿਨ੍ਹਾਂ ਕਿਸੇ ਬਾਹਰੀ ਮਦਦ ਦੇ ਵਧੀਆ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਚੱਲ ਰਹੀਆਂ ਪ੍ਰੀਖਿਆਵਾਂ ਦੇ ਵਿਚਕਾਰ ਵੀ ਸ਼ਾਂਤ ਅਤੇ ਧਿਆਨ ਕੇਂਦਰਿਤ ਕਰਨ ਦਾ ਮਾਹੌਲ ਬਣਿਆ ਰਹਿੰਦਾ ਹੈ ਅਤੇ ਵਿਦਿਆਰਥੀ ਇਕ ਦੂਜੇ ਨੂੰ ਸਮਰਪਣ ਨਾਲ ਸੋਧਦੇ ਅਤੇ ਸਿਖਾਉਂਦੇ ਹਨ। ਇਸ ਮੌਕੇ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਕਿਹਾ ਕਿ ਟੀਐੱਲਐੱਫ਼ ਸਕੂਲ ਦਾ ਮੁੱਖ ਉਦੇਸ਼ ਹਮੇਸ਼ਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਤੇ ਧਿਆਨ ਕੇਂਦਰਿਤ ਕਰਨਾ ਹੈ ਅਤੇ ਸਕੂਲ ਸਮੇਂ ਸਮੇਂ ’ਤੇ ਵਿਦਿਆਰਥੀਆਂ ਵਿਚ ਛੁਪੀ ਪ੍ਰਤਿਭਾ ਨੂੰ ਬਾਹਰ ਲਿਆਉਣ ਲਈ ਗਤੀਵਿਧੀਆਂ ਦਾ ਆਯੋਜਨ ਕਰਦਾ ਰਹਿੰਦਾ ਹੈ। ਇਸ ਮੌਕੇ ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕ ਮੌਜੂਦ ਸਨ।