ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪੀਅਡ ਲਈ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਕਰਵਾਓ : ਡਿਪਟੀ ਡੀਈਓ
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ
Publish Date: Thu, 16 Oct 2025 04:01 PM (IST)
Updated Date: Thu, 16 Oct 2025 04:02 PM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ : ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ, ਸਿੱਖਿਆ ਵਿਭਾਗ ਪੰਜਾਬ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਦੁਨੀਆ ਦੇ ਹਰ ਕੋਨੇ ਤਕ ਪਹੁੰਚਾਉਣ ਲਈ ਵਚਨਵੱਧ ਹੈ। ਇਸੇ ਲਈ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪੀਆਡ 5 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਦਾ ਨਿਰੋਲ ਮਕਸਦ ਵੱਧ ਤੋਂ ਵੱਧ ਬੱਚਿਆਂ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਬਾਰੇ ਜਾਣਕਾਰੀ ਦੇਣਾ ਹੈ। ਡੀਈਓ ਸੈਕੰਡਰੀ ਮੋਗਾ ਅਸ਼ੀਸ਼ ਕੁਮਾਰ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਡੀਈਓ ਸੈਕੰਡਰੀ ਮੋਗਾ ਗੁਰਦਿਆਲ ਸਿੰਘ ਮਠਾੜੂ ਨੇ ਸਮੂਹ ਸਰਕਾਰੀ ਪ੍ਰਾਈਵੇਟ ਅਤੇ ਏਡਿਡ ਸਕੂਲ ਮੁਖੀਆਂ ਨੂੰ ਵੱਧ ਤੋਂ ਵੱਧ ਬੱਚਿਆਂ ਦੀ ਇਸ ਓਲੰਪੀਅਡ ਵਿਚ ਰਜਿਸਟ੍ਰੇਸ਼ਨ ਕਰਵਾਉਣ ਦੇ ਮਕਸਦ ਨਾਲ ਵੱਖ-ਵੱਖ ਸਕੂਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਭਾਈ, ਰੂਪ ਚੰਦ ਪਬਲਿਕ ਸਕੂਲ, ਗੁਰੂ ਅਮਰਦਾਸ ਪਬਲਿਕ ਸਕੂਲ ਸਮਾਧ ਭਾਈ, ਸਰਕਾਰੀ ਮਿਡਲ ਸਕੂਲ ਗੁਲਾਬ ਸਿੰਘ ਵਾਲਾ, ਸਰਕਾਰੀ ਹਾਈ ਸਕੂਲ ਕੋਟਲਾ ਰਾਏਕਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਡਾਲਾ ਦੌਰਾ ਕੀਤਾ। ਇਸ ਮੁਕਾਬਲੇ ਵਿਚ ਵੱਧ ਤੋਂ ਵੱਧ ਬੱਚੇ ਰਜਿਸਟਰ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਜੇਤੂ ਵਿਦਿਆਰਥੀਆਂ ਨੂੰ ਵੱਡੀ ਕੈਸ਼ ਇਨਾਮ ਰਾਸ਼ੀ ਵਜੋਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਿੱਤੀ ਜਾਵੇਗੀ। ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪੀਆਡ ਦੀ ਰਜਿਸਟ੍ਰੇਸ਼ਨ ਕਰਨ ਦੀ ਆਖਰੀ 31 ਅਕੂਬਰ ਹੈ। ਇਸ ਸਮੇਂ ਡਿਪਟੀ ਡੀਈਓ ਗੁਰਦਿਆਲ ਸਿੰਘ ਨਾਲ ਬੀਆਰਸੀ ਕੁਲਵਿੰਦਰ ਸਿੰਘ ਖਾਲਸਾ, ਜ਼ਿਲ੍ਹਾ ਗਾਈਡੈਂਸ ਕੋਆਰਡੀਨੇਟਰ ਰਿਸ਼ੀ ਮਨਚੰਦਾ ਵੀ ਨਾਲ ਸਨ।