ਐੱਸਡੀ ਗਰਲਜ਼ ਸਕੂਲ ’ਚ ਸਰਗਰਮੀ ਕਰਵਾਈ
ਐੱਸਡੀ ਗਰਲਜ਼ ਸਕੂਲ ਵਿਚ ਸ਼ਨੀਵਾਰ
Publish Date: Sat, 18 Apr 2026 03:57 PM (IST)
Updated Date: Sun, 19 Apr 2026 04:01 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ : ਐੱਸਡੀ ਗਰਲਜ਼ ਸਕੂਲ ਵਿਚ ਸ਼ਨੀਵਾਰ ਗਤੀਵਿਧੀ ਦੇ ਤਹਿਤ ਪ੍ਰਾਈਮਰੀ ਵਿੰਗ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਲਈ ਸਿੱਖਿਆ ਦੇ ਮਨੋਰੰਜਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਡਰਾਇੰਗ, ਖੇਡਾਂ ਅਤੇ ਸੁੰਦਰ ਲਿਖਾਈ ਸਮੇਤ ਕਈ ਪ੍ਰਤੀਯੋਗਿਤਾਵਾਂ ਵਿਚ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਵਿਦਿਆਰਥੀਆਂ ਨੇ ਖੇਡ-ਖੇਡ ਵਿਚ ਸਿੱਖਣ ਦੇ ਮਾਡਲ ਨੂੰ ਅਪਣਾਉਂਦੇ ਹੋਏ ਨਵੀਆਂ ਚੀਜ਼ਾਂ ਸਿੱਖੀਆਂ ਅਤੇ ਆਪਣੇ ਅੰਦਰ ਲੁਕੇ ਹੁਨਰਾਂ ਨੂੰ ਨਿਖਾਰਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸੋਨੀਆ ਹਰਸ਼ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਵਿਕਾਸ ਲਈ ਬਹੁਤ ਹੀ ਮਹੱਤਵਪੂਰਨ ਹਨ। ਇਨ੍ਹਾਂ ਰਾਹੀਂ ਵਿਦਿਆਰਥੀਆਂ ਵਿਚ ਅਨੁਸ਼ਾਸਨ ਸਮੇਂ ਦੀ ਕਦਰ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਵਿਕਸਿਤ ਹੁੰਦੀ ਹੈ। ਇਸ ਦੇ ਨਾਲ-ਨਾਲ ਇਹ ਗਤੀਵਿਧੀਆਂ ਉਨ੍ਹਾਂ ਦੇ ਆਤਮ-ਵਿਸ਼ਵਾਸ ਅਤੇ ਆਤਮ-ਸਨਮਾਨ ਨੂੰ ਵੀ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਚਿੱਤਰਕਲਾ ਅਤੇ ਹੋਰ ਰਚਨਾਤਮਕ ਸਰਗਰਮੀਆਂ ਨਾਲ ਵਿਦਿਆਰਥੀਆਂ ਦੀ ਕਲਪਨਾ ਸ਼ਕਤੀ ਨੂੰ ਪੱਖ ਮਿਲਦਾ ਹੈ ਅਤੇ ਉਹ ਆਪਣੇ ਵਿਚਾਰਾਂ ਨੂੰ ਨਵੇਂ ਅਤੇ ਰਚਨਾਤਮਕ ਢੰਗ ਨਾਲ ਪ੍ਰਗਟ ਕਰਨ ਵਿਚ ਸਫਲ ਰਹਿੰਦੇ ਹਨ। ਇਸ ਤਰ੍ਹਾਂ ਦੀਆਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਵਿਚ ਸਮੱਸਿਆ-ਸਮਾਧਾਨ, ਵਿਸ਼ਲੇਸ਼ਣਾਤਮਕ ਸੋਚ ਅਤੇ ਨਿਰੀਖਣ ਵਰਗੀਆਂ ਅਹਿਮ ਕਾਬਲੀਆਂ ਦਾ ਵੀ ਵਿਕਾਸ ਹੁੰਦਾ ਹੈ।