- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਦੇ ਪ੍ਰਸਿੱਧ ਵਿੱਦਿਅਕ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਮੋਗਾ ਦੇ ਪ੍ਰਸਿੱਧ ਵਿੱਦਿਅਕ ਅਦਾਰੇ ਦਿ ਲਰਨਿੰਗ ਫੀਲਡ ਏ ਗਲੋਬਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਗਤੀਵਿਧੀਆਂ ਰਾਹੀਂ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ‘ਮਨੁੱਖੀ ਦਿਮਾਗ ਦੇ ਵੱਖ-ਵੱਖ ਹਿੱਸਿਆਂ ਦੀ ਜਾਣਕਾਰੀ’ ਵਿਸ਼ੇ ’ਤੇ ਵਿਸ਼ੇਸ਼ ਗਤੀਵਿਧੀ ਕਰਵਾਈ ਗਈ। ਇਸ ਗਤੀਵਿਧੀ ਦੌਰਾਨ ਫੁੱਲਗੋਭੀ ਨੂੰ ਮਨੁੱਖੀ ਦਿਮਾਗ ਦੇ ਇੰਕ ਸਧਾਰਨ ਨਮੂਨੇ ਵਜੋਂ ਵਰਤਿਆ ਗਿਆ, ਜਿਸ ਰਾਹੀਂ ਵਿਦਿਆਰਥੀਆਂ ਨੇ ਦਿਮਾਗ ਦੀ ਬਣਤਰ ਨੂੰ ਆਸਾਨੀ ਨਾਲ ਸਮਝਿਆ। ਗਤੀਵਿਧੀ ਦੌਰਾਨ ਵਿਦਿਆਰਥੀਆਂ ਨੇ ਅਧਿਆਪਕਾਂ ਦੀ ਅਗਵਾਈ ਹੇਠ ਦਿਮਾਗ ਦੇ ਤਿੰਨ ਪ੍ਰਮੁੱਖ ਹਿੱਸਿਆਂ ਸੇਰੇਬ੍ਰਮ, ਸੇਰੇਬੈਲਮ ਅਤੇ ਮੈਡੂਲਾ ਓਬਲੋਂਗਾਟਾ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇੰਨ੍ਹਾਂ ਹਿੱਸਿਆਂ ਦੀ ਬਣਤਰ ਅਤੇ ਸਰੀਰ ਵਿਚ ਇਨ੍ਹਾਂ ਦੇ ਵੱਖ-ਵੱਖ ਕੰਮਾਂ ਬਾਰੇ ਵੀ ਸਿੱਖਿਆ। ਇਸ ਰਚਨਾਤਮਕ ਗਤੀਵਿਧੀ ਨੇ ਵਿਗਿਆਨ ਵਰਗੇ ਵਿਸ਼ੇ ਨੂੰ ਵਿਦਿਆਰਥੀਆਂ ਲਈ ਹੋਰ ਵੀ ਦਿਲਚਸਪ ਅਤੇ ਆਸਾਨ ਬਣਾ ਦਿੱਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜੀ. ਜਨੇਸ਼ ਗਰਗ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬਾਂ ਤੱਕ ਸੀਮਤ ਰੱਖਣ ਦੀ ਬਜਾਏ ਪ੍ਰਯੋਗਾਂ ਅਤੇ ਗਤੀਵਿਧੀਆਂ ਰਾਹੀਂ ਸਿੱਖਿਆ ਦੇਣਾ ਬਹੁਤ ਜ਼ਰੂਰੀ ਹੈ। ਜਦੋਂ ਬੱਚੇ ਖੁਦ ਕਿਸੇ ਗਤੀਵਿਧੀ ਵਿਚ ਹਿੱਸਾ ਲੈਂਦੇ ਹਨ ਤਾਂ ਉਹ ਵਿਸ਼ੇ ਨੂੰ ਵਧੇਰੇ ਆਸਾਨੀ ਨਾਲ ਸਮਝਦੇ ਹਨ ਅਤੇ ਸਿੱਖੀਆਂ ਗੱਲਾਂ ਲੰਬੇ ਸਮੇਂ ਤੱਕ ਯਾਦ ਰੱਖਦੇ ਹਨ। ਸਕੂਲ ਦੀ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿਚ ਨਵੀਆਂ ਚੀਜ਼ਾਂ ਜਾਣਨ ਦੀ ਉਤਸੁਕਤਾ, ਰਚਨਾਤਮਕਤਾ ਅਤੇ ਵਿਗਿਆਨਕ ਸੋਚ ਨੂੰ ਉਤਸ਼ਾਹਿਤ ਕਰਦੀਆਂ ਹਨ। ਫੁੱਲਗੋਭੀ ਵਰਗੀ ਆਮ ਵਸਤੂ ਰਾਹੀਂ ਮਨੁੱਖੀ ਦਿਮਾਗ ਦੀ ਗੁੰਝਲਦਾਰ ਬਣਤਰ ਨੂੰ ਸਮਝਣਾ ਵਿਦਿਆਰਥੀਆਂ ਲਈ ਇਕ ਨਵਾਂ ਅਤੇ ਦਿਲਚਸਪ ਤਜ਼ਰਬਾ ਰਿਹਾ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਸਿੱਖਿਆ ਨੂੰ ਰੁਚੀਕਰ ਅਤੇ ਤਜਰਬੇ ’ਤੇ ਆਧਾਰਿਤ ਬਣਾਉਣਾ ਹੈ ਤਾਂ ਜੋ ਵਿਦਿਆਰਥੀ ਹਰ ਵਿਸ਼ੇ ਨੂੰ ਬਿਹਤਰ ਢੰਗ ਨਾਲ ਸਮਝ ਸਕਣ।