
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਇਲਾਕੇ ਦੀ ਨਾਮਵਰ ਵਿੱਦਿਅਕ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਬੀਬੀਐੱਸ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਅਗੁਵਾਈ ਹੇਠ ਸਕੂਲ ਵਿਚ ਹੋਏ ਸਾਲਾਨਾ ਮਾਤਾ ਭਗਵੰਤੀ ਮੈਮੋਰਿਅਲ ਸਕਾਲਰਸ਼ਿਪ ਵਿਚ ਤੀਜੀ ਕਲਾਸ ਤੋਂ ਲੈ ਕੇ ਬਾਰਵੀਂ ਜਮਾਤ ਦੇ 400 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ ਸੀ। ਜਿਸ ਦੇ ਨਤੀਜੇ ਅੱਜ ਸਕੂਲ ਵਿਚ ਵਿਸ਼ੇਸ਼ ਪ੍ਰੋਗਰਾਮ ਮੌਕੇ ਘੋਸ਼ਿਤ ਕੀਤੇ ਗਏ ਅਤੇ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸਪਿਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਸਕਾਲਰਸ਼ਿਪ ਟੈਸਟ, ਸਿੱਖਿਆ ਪ੍ਰਤੀ ਬੀਬੀਐੱਸ ਗਰੁੱਪ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਜਿਸਨੇ ਵਿਦਿਆਰਥੀਆਂ ਨੂੰ ਆਪਣੇ ਗਿਆਨ, ਹੁਨਰ ਅਤੇ ਯੋਗਤਾ ਨੂੰ ਪ੍ਰਦਰਸ਼ਿਤ ਕਰਨ ਲਈ ਇਕ ਪਲੇਟਫਾਰਮ ਪ੍ਰਦਾਨ ਕੀਤਾ ਹੈ। ਇਹ ਸਕਾਲਰਸ਼ਿਪ ਟੈਸਟ ਸੁਚੱਜੇ ਅਤੇ ਮੁਕਾਬਲੇ ਵਾਲੇ ਮਾਹੌਲ ਵਿਚ ਕਰਵਾਇਆ ਗਿਆ ਸੀ। ਜਿਸ ਨਾਲ ਵਿਦਿਆਰਥੀਆਂ ਵਿਚ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਹੋਈ। ਵਿਦਿਆਰਥੀਆਂ ਨੇ ਬੇਮਿਸਾਲ ਸਮਰਪਣ ਅਤੇ ਉਤਸ਼ਾਹ ਪ੍ਰਦਰਸ਼ਿਤ ਕੀਤਾ। ਇਸ ਸਕਾਲਰਸ਼ਿਪ ਟੈਸਟ ਵਿੱਚੋਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਪਹਿਲਾ ਇਨਾਮ 2500, ਦੂਜਾ ਇਨਾਮ 1500, ਤੀਜਾ ਇਨਾਮ 1000 ਅਤੇ ਸੰਤਾਵਨਾ ਪੁਰਸਕਾਰ 500 ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ। ਬੀਬੀਐੱਸ ਗਰੁੱਪ ਦੇ ਚੇਅਰਮੈਨ ਡਾ: ਸੰਜੀਵ ਕੁਮਾਰ ਸੈਣੀ ਨੇ ਵਜ਼ੀਫ਼ਾ ਪ੍ਰੀਖਿਆ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਲਈ ਆਪਣੇ ਮਾਣ ਅਤੇ ਪ੍ਰਸ਼ੰਸਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੱਸਿਆ ਕਿ ਇਹ ਸਕਾਲਰਸ਼ਿਪ ਪ੍ਰੋਗਰਾਮ ਉਨ੍ਹਾਂ ਦੀ ਸਵਰਗਵਾਸੀ ਮਾਤਾ ਭਾਗਵੰਤੀ ਦੇਵੀ ਦੀ ਨਿੱਘੀ ਯਾਦ ਵਿਚ ਹਰ ਸਾਲ ਕਰਵਾਇਆ ਜਾਂਦਾ ਹੈ ਜੋ ਕਿ ਉਨ੍ਹਾਂ ਨੂੰ ਢੁਕਵੀਂ ਸ਼ਰਧਾਂਜਲੀ ਹੈ।