ਦਸਵੀਂ ’ਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚੇ ਸਨਮਾਨਿਤ
ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਹੋਲੀ
Publish Date: Fri, 24 Apr 2026 03:54 PM (IST)
Updated Date: Sat, 25 Apr 2026 04:01 AM (IST)

ਅਵਤਾਰ ਸਿੰਘ ਪੰਜਾਬੀ ਜਾਗਰਣ ਅਜੀਤਵਾਲ : ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਦਰਸ਼ਨ ਨੂੰ ਸਨਮਾਨਿਤ ਕਰਨ ਲਈ ਇਕ ਵਿਸ਼ੇਸ਼ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੌਕੇ ਉਹ ਵਿਦਿਆਰਥੀ ਜਸਕੀਰਤ ਕੌਰ, ਅਵਨੀਤ ਕੌਰ ਪਹਿਲਾ, ਪਰਮਪ੍ਰੀਤ ਕੌਰ ਦੂਜਾ ਅਤੇ ਹਿਮਾਂਸ਼ੂ ਚੌਧਰੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ, ਉਨਾਂ ਬੱਚਿਆਂ ਦੇ ਮਾਤਾ ਪਿਤਾ ਨੂੰ ਬੁਲਾ ਕੇ ਉਨ੍ਹਾਂ ਨੂੰ ਟ੍ਰੋਫੀਆਂ, ਸਰਟੀਫਿਕੇਟ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਉਹ ਵਿਦਿਆਰਥੀ ਜਿਨ੍ਹਾਂ ਨੇ 75 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਸਨ, ਉਨ੍ਹਾਂ ਨੂੰ ਵੀ ਐਪਰੀਸੀਏਸ਼ਨ ਅਵਾਰਡ ਦੇ ਕੇ ਉਤਸ਼ਾਹਿਤ ਕੀਤਾ ਗਿਆ। ਸਕੂਲ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ੍ਰੈਆ ਪਲਤਾ ਵੱਲੋਂ ਕਿਹਾ ਗਿਆ ਕਿ ਦਸਵੀਂ ਕਲਾਸ ਦੇ ਬੱਚਿਆਂ ਦੀ ਇਹ ਕਾਮਯਾਬੀ ਉਨ੍ਹਾਂ ਦੀ ਲਗਨ ਅਤੇ ਮਿਹਨਤ ਦਾ ਨਤੀਜਾ ਹੈ। ਅਧਿਆਪਕਾਂ ਨੇ ਵੀ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਨਤੀਜੇ ਭਵਿੱਖ ਵਿੱਚ ਹੋਰ ਵੱਡੀਆਂ ਉਪਲਬਧੀਆਂ ਲਈ ਪ੍ਰੇਰਿਤ ਕਰਨਗੇ। ਸਮਾਰੋਹ ਦੌਰਾਨ ਸਨਮਾਨਿਤ ਵਿਦਿਆਰਥੀਆਂ ਦੇ ਚਿਹਰਿਆਂ ‘ਤੇ ਖੁਸ਼ੀ ਅਤੇ ਗਰਵ ਦੇ ਹਾਵ-ਭਾਵ ਸਪਸ਼ਟ ਤੌਰ ‘ਤੇ ਵੇਖਣ ਨੂੰ ਮਿਲੇ। ਅੰਤ ਵਿਚ ਸਕੂਲ ਪ੍ਰਿੰਸੀਪਲ ਸ਼ਾਕਸ਼ੀ ਗੁਲੇਰੀਆ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ।