ਸੁਕਦੇਵਾ ਕ੍ਰਿਸ਼ਨਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ
2024-26 ਪੰਜਾਬ ਯੂਨੀਵਰਸਿਟੀ
Publish Date: Mon, 13 Apr 2026 04:02 PM (IST)
Updated Date: Tue, 14 Apr 2026 04:01 AM (IST)
ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ: 2024-26 ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਬੀਐੱਡ ਸਮੈਸਟਰ ਤੀਜਾ ਦੇ ਨਤੀਜੇ ਵਿਚ ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਫਾਰ ਗਰਲਜ਼ ਘੱਲ ਕਲਾਂ ਮੋਗਾ ਦੀਆਂ ਸਾਰੀਆਂ ਹੀ ਵਿਦਿਆਰਥਣਾਂ ਨੇ ਬਹੁਤ ਹੀ ਵਧੀਆ ਅੰਕ ਹਾਸਲ ਕੀਤੇ। ਸ਼ੁਕਦੇਵ ਕ੍ਰਿਸ਼ਨਾ ਕਾਲਜ ਦੀਆਂ ਵਿਦਿਆਰਥਣਾਂ ਚੰਚਲ, ਜਾਯਤੀ, ਪੂਜਾ ਦੇਵੀ, ਰਿਪਨਪ੍ਰੀਤ ਕੌਰ ਨੇ 300 ’ਚੋਂ 267 ਅੰਕ ਲੈ ਹਾਸਲ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ, ਚਰਨਜੀਤ ਕੌਰ, ਜਸਦੀਪ ਕੌਰ, ਮਨਦੀਪ ਕੌਰ ਨੇ 265 ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਦੂਜਾ ਸਥਾਨ ਅਤੇ ਤੀਜਾ ਤਮੰਨਾ ਮੌਂਗਾ ਨੇ 264 ਅੰਕ ਹਾਸਲ ਕਰਕੇ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰ. ਡਾ. ਮੋਨਿਕਾ ਵਰਮਾ ਨੇ ਪ੍ਰੀਖਿਆ ਵਿਚੋਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਨਾਲ ਨਾ ਸਿਰਫ਼ ਆਪਣਾ, ਆਪਣੇ ਮਾਤਾ ਪਿਤਾ ਅਤੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਡਾ. ਮੋਨਿਕਾ ਵਰਮਾ ਤੋਂ ਇਲਾਵਾ ਚੇਅਰਮੈਨ ਡਾ. ਅਸ਼ੋਕ ਗਰਗ, ਡਾਇਰੈਕਟਰ ਸੁਧੀਰ ਗਰਗ, ਜਨਰਲ ਸੈਕਟਰੀ ਡਾ. ਨੀਨਾ ਗਰਗ, ਸੈਕਟਰੀ ਡਾ. ਰਾਘਵ ਗਰਗ ਅਤੇ ਸਮੂਹ ਸਟਾਫ ਮੌਜੂਦ ਸੀ ।