ਕੈਪਸ਼ਨ : ਸੁਖਬੀਰ ਬਾਦਲ ਦੇ ਪ੍ਰਧਾਨ ਚੁਣੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਸਾਬਕਾ ਸਰਪੰਚ ਜਸਵਿੰਦਰ ਸਿੰਘ ਬੂਟਾ, ਜਥੇਦਾਰ ਬਲਦੇਵ ਸਿੰਘ ਤੇ ਪ੍ਰਮਿੰਦਰ ਸਿੰਘ ਰਾਣਾ।

ਨੰਬਰ : 15 ਮੋਗਾ 4 ਪੀ, 5 ਪੀ, 6 ਪੀ

ਕਾਕਾ ਰਾਮੂੰਵਾਲਾ, ਚੜਿੱਕ : ਸ਼ੋ੍ਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਮੌਕੇ 'ਤੇ ਸੁਖਬੀਰ ਸਿੰਘ ਬਾਦਲ ਦੇ ਲਗਾਤਾਰ ਤੀਜੀ ਬਾਰ ਅਕਾਲੀ ਦਲ ਦਾ ਪ੍ਰਧਾਨ ਚੁਣੇ ਜਾਣ 'ਤੇ ਵੱਖ-ਵੱਖ ਆਗੂਆਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਪਿੰਡ ਰਾਮੂੰਵਾਲਾ ਨਵਾਂ ਦੇ ਸਾਬਕਾ ਸਰਪੰਚ ਜਸਵਿੰਦਰ ਸਿੰਘ ਬੂਟਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਉਪ ਮੁੱਖ ਮੰਤਰੀ ਹੁੰਦਿਆਂ ਪੰਜਾਬ ਦਾ ਸਰਵਪੱਖੀ ਵਿਕਾਸ ਕਰਵਾਇਆ ਸੀ ਜਿਸ ਨੂੰ ਅੱਜ ਵੀ ਲੋਕ ਯਾਦ ਕਰਦੇ ਹਨ ਤੇ ਉਹ ਦਿਨ ਦੂਰ ਨਹੀਂ ਜਦੋਂ ਦੋ ਸਾਲ ਬਾਅਦ ਹੋਣ ਵਾਲੀਆਂ ਚੋਣਾਂ 'ਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼ੋ੍ਮਣੀ ਅਕਾਲੀ ਦਲ ਵੱਡੀ ਜਿੱਤ ਪ੍ਰਰਾਪਤ ਕਰੇਗਾ। ਸਾਬਕਾ ਬਲਾਕ ਸੰਮਤੀ ਮੈਂਬਰ ਜਥੇਦਾਰ ਬਲਦੇਵ ਸਿੰਘ ਤੇ ਪ੍ਰਮਿੰਦਰ ਸਿੰਘ ਰਾਣਾ ਰਾਮੂੰਵਾਲਾ ਨਵਾਂ ਨੇ ਵੀ ਸੁਖਬੀਰ ਬਾਦਲ ਦੇ ਪਾਰਟੀ ਦੇ ਪ੍ਰਧਾਨ ਚੁਣੇ ਜਾਣ ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਪਾਰਟੀ ਲਈ ਸ਼ੁਭ ਸੰਕੇਤ ਹੈ ਕਿਉਂਕਿ ਸੁਖਬੀਰ ਸਿੰਘ ਬਾਦਲ ਨੇ ਪਹਿਲਾਂ ਵੀ ਅਕਾਲੀ ਦਲ ਪਾਰਟੀ ਨੂੰ ਕੌਮੀ ਪਾਰਟੀ ਵਜੋਂ ਵਿਕਸਤ ਕੀਤਾ ਹੈ ਤੇ ਆਉਣ ਵਾਲੇ ਸਮੇਂ 'ਚ ਪੰਜਾਬ ਦੇ ਮੁੱਖ ਮੰਤਰੀ ਬਣ ਕੇ ਪੰਜਾਬ ਨੂੰ ਇੱਕ ਨੰਬਰ ਦਾ ਸੂਬਾ ਬਣਾਉਣਗੇ।