- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਸ੍ਰੀਚੰਦ ਜੀ ਦੇ ਜਨਮ ਉਤਸਵ ਨੂੰ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਬਾਬਾ ਸ੍ਰੀਚੰਦ ਜੀ ਦੇ ਜਨਮ ਉਤਸਵ ਨੂੰ ਸਮਰਪਿਤ ਸਥਿਤ ਡੇਰਾ ਦੁਖੀਆ ਦਾ ਸਹਾਰਾ ਵਿਖੇ ਇਕ ਭਵਿਆ ਧਾਰਮਿਕ ਅਤੇ ਸਮਾਜਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਐਂਟੀ ਕਰੱਪਸ਼ਨ ਫਾਊਂਡੇਸ਼ਨ ਆਫ ਇੰਡੀਆ ਏਸੀਐੱਫਆਈ ਨਵੇਂ ਦਫ਼ਤਰਾਂ ਦਾ ਉਦਘਾਟਨ ਵੀ ਕੀਤਾ ਗਿਆ। ਸਮਾਗਮ ਵਿਚ ਧਾਰਮਿਕ ਸ਼ਰਧਾ ਦੇ ਨਾਲ-ਨਾਲ ਸਮਾਜ ਸੇਵਾ ਨਾਲ ਜੁੜੀਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਸਮਾਗਮ ਵਿਚ ਏਸੀਐੱਫਆਈ ਦੇ ਨੈਸ਼ਨਲ ਚੀਫ਼ ਸੁਪਰੀਮੋ ਨਰਿੰਦਰ ਅਰੋੜਾ ਅਤੇ ਨੈਸ਼ਨਲ ਸੁਪਰੀਮੋ ਪਵਨ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਦੌਰਾਨ ਨਰਿੰਦਰ ਅਰੋੜਾ ਵੱਲੋਂ ਸੁਮੀਤ ਪੁਜਾਨਾ ਨੂੰ ਨੈਸ਼ਨਲ ਚੇਅਰਮੈਨ, ਵਿਜੀਲੈਂਸ ਕਰਾਈਮ ਸੈੱਲ ਦੇ ਅਹੁਦੇ ’ਤੇ ਗੈਸਟ ਆਫ਼ ਆਨਰ ਵਜੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸੁਮੀਤ ਪੁਜਾਨਾ ਨੂੰ ਪਿਛਲੇ ਪੰਜ ਸਾਲਾਂ ਤੋਂ ਸਮਾਜ ਸੇਵਾ ਅਤੇ ਜਨ ਸੇਵਾ ਦੇ ਖੇਤਰ ਵਿਚ ਨਿਰੰਤਰ ਕੀਤੇ ਜਾ ਰਹੇ ਕਾਰਜਾਂ ਅਤੇ ਯੋਗਦਾਨ ਲਈ ਵੀ ਵਿਸ਼ੇਸ਼ ਸਨਮਾਨ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਿਸਟ੍ਰਿਕਟ ਇੰਚਾਰਜ ਲੱਕੀ ਗਿੱਲ ਅਤੇ ਡਿਸਟ੍ਰਿਕਟ ਡਾਇਰੈਕਟਰ ਅਮਨਦੀਪ ਮਦਾਨ ਨੂੰ ਵੀ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਏਸੀਐੱਫਆਈ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਜਲੰਧਰ ਤੋਂ ਨੈਸ਼ਨਲ ਪ੍ਰੈਜ਼ੀਡੈਂਟ, ਵਿਜੀਲੈਂਸ ਕਰਾਈਮ ਸੈੱਲ ਲੱਕੀ ਸੰਧੂ ਵੀ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਸੰਗਠਨ ਦੀਆਂ ਗਤੀਵਿਧੀਆਂ ਅਤੇ ਸਮਾਜ ਸੇਵਾ ਨਾਲ ਜੁੜੇ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਸੁਮੀਤ ਪੁਜਾਨਾ ਨੇ ਨਰਿੰਦਰ ਅਰੋੜਾ ਅਤੇ ਸੰਗਠਨ ਦੇ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਬਾਬਾ ਸ੍ਰੀਚੰਦ ਜੀ ਦੇ ਜਨਮ ਉਤਸਵ ਮੌਕੇ ਪਹੁੰਚੇ ਸ਼ਰਧਾਲੂਆਂ ਨੇ ਬਾਬਾ ਜੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ।