ਭੁਪਿੰਦਰਾ ਖ਼ਾਲਸਾ ਸਕੂਲ ’ਚ ਧਾਰਮਿਕ ਸਮਾਗਮ ਕਰਵਾਇਆ
ਹਰ ਸਾਲ ਦੀ ਤਰ੍ਹਾਂ ਮੋਗਾ
Publish Date: Mon, 02 Feb 2026 04:24 PM (IST)
Updated Date: Tue, 03 Feb 2026 04:05 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਹਰ ਸਾਲ ਦੀ ਤਰ੍ਹਾਂ ਮੋਗਾ ਸ਼ਹਿਰ ਦੀ ਪ੍ਰਸਿੱਧ ਸਿੱਖਿਆ ਸੰਸਥਾ ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਹਰ ਸਾਲ ਬੱਚਿਆਂ ਦੀ ਪ੍ਰੀਖਿਆ ਨੂੰ ਲੈਕੇ ਗੁਰੂ ਸਾਹਿਬ ਦਾ ਓਟ ਆਸਰਾ ਲੈਣ ਲਈ ਸਹਿਜ ਪਾਠਾਂ ਦੇ ਭੋਗ ਪਾਏ ਜਾਂਦੇ ਹਨ ਜਿਸ ਦੀ ਕੜੀ ਤਹਿਤ ਇਸ ਵਾਰ ਵੀ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਗਏ। ਇਨ੍ਹਾਂ ਧਾਰਮਿਕ ਸਮਾਗਮਾਂ ਵਿਚ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਵਿਸ਼ੇਸ ਤੌਰ ’ਤੇ ਸ਼ਿਰਕਤ ਕਰਕੇ ਹਾਜ਼ਰੀ ਭਰੀ। ਇਸ ਮੌਕੇ ਸੰਜੀਤ ਸਿੰਘ ਸੰਨੀ ਗਿੱਲ ਨੇ ਕਿਹਾ ਕਿ ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧਾਂ ਹੇਠ ਚੱਲਦੀ ਹੈ ਅਤੇ ਸਮੇਂਸਮੇਂ ਅਨੁਸਾਰ ਜਿੱਥੇ ਸਕੂਲ ਵਿਚ ਵੱਖਵੱਖ ਗੁਰੂ ਸਾਹਿਬਾਨਾਂ ਦੇ ਪੁਰਬ ਮਨਾਏ ਜਾਂਦੇ ਹਨ, ਉੱਥੇ ਸਿੱਖ ਧਾਰਮਿਕ ਮਰਿਆਦਾ ਅਨੁਸਾਰ ਸਕੂਲ ਆਪਣੀ ਵਿਦਿਅਕ ਪ੍ਰਣਾਲੀ ਨੂੰ ਚਲਾਉਂਦਾ ਹੈ ਅਤੇ ਅੱਜ ਸ੍ਰੀ ਸਹਿਜ ਪਾਠ ਦੇ ਭੋਗ ਬੱਚਿਆਂ ਦੀ ਪ੍ਰਖਿਆ ਅਤੇ ਸਰਬੱਤ ਦੇ ਭਲੇ ਲਈ ਕਰਵਾਉਣ ਲਈ ਸਕੂਲ ਮੈਨੇਜਮੈਂਟ ਵਧਾਈ ਦੀ ਹੱਕਦਾਰ ਹੈ। ਇਸ ਮੌਕੇ ਉਨ੍ਹਾਂ ਪ੍ਰੀਖਿਆ ਵਿਚ ਬੈਠਣ ਵਾਲੇ ਵਿਦਿਆਰਥੀਆਂ ਲਈ ਕਾਮਨਾ ਕਰਦਿਆਂ ਕਿਹਾ ਕਿ ਵਿਦਿਆਰਥੀ ਪ੍ਰੀਖਿਆ ਵਿਚੋਂ ਚੰਗੀਆਂ ਪੁਜੀਸ਼ਨਾਂ ਹਾਸਿਲ ਕਰਕੇ ਆਪਣਾ ਸੁਨਿਹਰੀ ਭਵਿੱਖ ਬਣਾਉਣ ਅਤੇ ਉਹ ਜ਼ਿੰਦਗੀ ਵਿਚ ਅੱਗੇ ਵਧਕੇ ਦੇਸ਼ ਦੀ ਤਰੱਕੀ ਵਿਚ ਆਪਣਾ ਅਹਿਮ ਯੋਗਦਾਨ ਪਾਉਣ।