- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬੇ ਵਿਚ ਆਪ ਸਰਕਾਰ ਦੇ ਰਾਜ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਸੂਬੇ ਵਿਚ ਆਪ ਸਰਕਾਰ ਦੇ ਰਾਜ ਦੌਰਾਨ ਸਰਕਾਰ ਦੀਆਂ ਗਲਤ ਅਤੇ ਲੋਕ ਵਿਰੋਧੀ ਨੀਤੀਆਂ ਅਤੇ ਪੰਜਾਬ ਵਿਚ ਅਮਨ ਕਾਨੂੰਨ ਦੀ ਵਿਗੜੀ ਵਿਵਸਥਾ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਮੋਗਾ ਵਿਚ ਇਕ ਵਿਸ਼ੇਸ ਰੈਲੀ ਪੰਜਾਬ ਬਚਾਓ ਰੈਲੀ ਕੀਤੀ ਜਾ ਰਹੀ ਹੈ ਜਿਸ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਆਪਣੇ ਹਲਕੇ ਦੇ ਆਗੂਆਂ ਅਤੇ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਹਲਕਾ ਮੋਗਾ ਦੇ ਸ਼ਹਿਰੀ ਆਗੂਆਂ ਅਤੇ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਤਾਂ ਕਿ ਰੈਲੀ ਨੂੰ ਸਫ਼ਲ ਬਣਾਇਆ ਜਾ ਸਕੇ। ਮੀਟਿੰਗ ਦੌਰਾਨ ਸੀਨੀਅਰ ਆਗੂਆਂ ਵਿਚ ਜਗਦੀਸ਼ ਛਾਬੜਾ ਸਾਬਕਾ ਚੇਅਰਮੈਨ, ਮਨਜੀਤ ਸਿੰਘ ਧੰਮੂ ਕੌਂਸਲਰ, ਪ੍ਰੀਤ ਧੰਮੂ, ਰਾਜਵੰਤ ਸਿੰਘ ਮਾਹਲਾ, ਚਰਨਜੀਤ ਸਿੰਘ ਝੰਡੇਆਣਾ, ਰਣਜੀਤ ਸਿੰਘ ਭਾਊ, ਸੁਖਚੈਨ ਸਿੰਘ ਰਾਮੂਵਾਲਾ, ਕੌਂਸਲਰ ਮਤਵਾਲ ਸਿੰਘ, ਕੌਂਸਲਰ ਗੋਵਰਧਨ ਪੋਪਲੀ, ਜਸਪਾਲ ਸਿੰਘ ਭੱਟੀ, ਯੂਥ ਪ੍ਰਧਾਨ ਦੇਬ ਅਸੀਸ ਮਲਿਕ, ਯੂਥ ਆਗੂ ਸੁਖ ਗਿੱਲ, ਬਲਜਿੰਦਰ ਕੁੱਕੂ ਆੜ੍ਹਤੀਆ, ਪ੍ਰੇਮ ਸਿੰਘ ਚੱਕੀ ਵਾਲੇ ਆਦਿ ਵਿਸ਼ੇਸ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਸੰਜੀਤ ਸਿੰਘ ਸੰਨੀ ਗਿੱਲ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ 22 ਮਾਰਚ ਦੀ ਸੁਖਬੀਰ ਬਾਦਲ ਵੱਲੋਂ ਕੀਤੀ ਜਾ ਰਹੀ ਰੈਲੀ ਪੰਜਾਬ ਬਚਾਓ ਸੂਬਾ ਵਾਸੀਆਂ ਲਈ ਬੜੀ ਹੀ ਅਹਿਮ ਹੈ ਕਿਉਂਕਿ ਇਸ ਰੈਲੀ ਵਿਚ ਆਪ ਸਰਕਾਰ ਦੀਆਂ ਪੰਜਾਬ ਮਾਰੂ ਨੀਤੀਆਂ ਦੇ ਅਸਲ ਸੱਚ ਨੂੰ ਲੋਕਾਂ ਦੇ ਸਾਹਮਣੇ ਉਜਾਗਰ ਕੀਤਾ ਜਾਵੇਗਾ ਕਿ ਕਿਸ ਤਰ੍ਹਾਂ ਮੌਜੂਦਾ ਸਰਕਾਰ ਦੇ ਮੁੱਖ ਮੰਤਰੀ ਨੇ ਸੂਬੇ ਨੂੰ ਬੇਲਗਾਮ ਛੱਡ ਕੇ ਸਿਆਸੀ ਰੰਜਸ਼ਾਂ ਕੱਢਦੇ ਹੋਏ ਆਪਣਾ ਸਮਾ ਵਿਅਰਥ ਕਰ ਦਿੱਤਾ ਜਿਸ ਦਾ ਖਮਿਆਜ਼ਾ ਸੂਬੇ ਦੇ ਲੋਕ ਗੈਂਗਸਟਰਾਂ ਦੀਆਂ ਆਮ ਲੋਕਾਂ ਨੂੰ ਧਮਕੀਆਂ ਅਤੇ ਫ਼ਿਰੌਤੀਆਂ ਮੰਗਣ ਦੇ ਰੂਪ ਵਿਚ ਭੁਗਤ ਰਹੇ ਹਨ ਅਤੇ ਅੱਜ ਸੂਬੇ ਦੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰਦੇ ਹੋਏ ਡਰ ਅਤੇ ਸਹਿਮ ਦੇ ਮਾਹੌਲ ਵਿਚ ਦਿਨ ਕਟੀ ਕਰਨ ਲਈ ਮਜ਼ਬੂਰ ਹਨ ਪਰ ਸਰਕਾਰ ਦੀਆਂ ਗਲਤ ਨੀਤੀਆਂ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਚੁੱਪ ਕਰਕੇ ਬੈਠਣ ਵਾਲੀ ਪਾਰਟੀ ਨਹੀਂ ਕਿਉਂਕਿ ਸਭ ਤੋਂ ਪਹਿਲਾਂ ਸੂਬੇ ਦੇ ਹਿਤ ਪਿਆਰੇ ਹਨ ਇਸ ਲਈ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਬਚਾਓ ਰੈਲੀਆਂ ਸ਼ੁਰੂ ਕੀਤੀਆਂ ਹਨ ਜਿਸਦਾ ਅਗਾਜ਼ ਮੋਗਾ ਦੀ ਧਰਤੀ ਤੋਂ 22 ਮਾਰਚ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ 22 ਮਾਰਚ ਦੀ ਰੈਲੀ ਵਿਚ ਮੋਗਾ ਹਲਕੇ ਤੋਂ ਰਿਕਾਰਡ ਤੋੜ ਇਕੱਠ ਕੀਤਾ ਜਾਵੇਗਾ ਅਤੇ ਇਸ ਸਬੰਧੀ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਤਾਰ ਸਿੰਘ ਸਾਬਕਾ ਕੌਂਸਲਰ, ਨਿੰਮਾ ਲੰਢੇਕੇ, ਪਰਮਿੰਦਰ ਸਿੰਘ ਸਫਰੀ ਸਾਬਕਾ ਕੌਂਸਲਰ, ਬਲਵੀਰ ਸਿੰਘ ਸਾਬਕਾ ਕੌਂਸਲਰ, ਗੁਰਦੀਪ ਸਿੰਘ ਢਿੱਲੋਂ, ਗੁਰਮੇਲ ਸਿੰਘ, ਬਿੰਦਰ ਸਿੰਘ, ਰਵਿੰਦਰ ਸਿੰਘ, ਪਰਮਜੀਤ ਸਿੰਘ ਨੈਸਲੇ, ਜਰਨੈਲ ਸਿੰਘ ਫੋਕਲ ਪੁਆਇੰਟ, ਕੁਲਦੀਪ ਦੀਪਾ ਸਰਕਾਰ ਪ੍ਰਧਾਨ, ਅਮਿਤ ਮਿਸ਼ਰਾ, ਸੁਰਿੰਦਰ ਸਿੰਘ, ਸੁਰਜੀਤ ਬੁੱਗਾ, ਦਵਿੰਦਰ ਸਿੰਘ ਪੀਏ, ਜਗਤਾਰ ਸਿੰਘ ਗੰਗੂ, ਬਲਜਿੰਦਰ ਸੰਘਾ, ਰਾਜ ਕੁਮਾਰ ਸ਼ੈਟੀ, ਜਸਨੂਰ ਲੰਢੇਕੇ, ਸੁਖਮੰਦਰ ਸਿੰਘ, ਜਸਪ੍ਰੀਤ ਸਿੰਘ ਰਣੀਆਂ, ਹਰਬੰਸ ਸਿੰਘ ਖਾਲਸਾ, ਨੈਬ ਸਿੰਘ ਬਿੱਟੂ, ਸੁਨੀਲ ਕੁਮਾਰ ਚਾਕਲੇਟ, ਦਿਲਬਾਗ ਸਿੰਘ ਬਿੱਟੂ ਪ੍ਰਧਾਨ, ਦਿਲਬਾਗ ਸਿੰਘ ਰੰਧਾਵਾ, ਜਲੌਰ ਸਿੰਘ ਜੱਲੀ, ਸੁਖਚੈਨ ਸਿੰਘ, ਗੁਰਲਾਲ ਸਿੰਘ, ਅਰਵਿੰਦ ਨਾਥ, ਗੁਰਮਿੰਦਰਜੀਤ ਬਬਲੂ, ਅਰਵਿੰਦਰ ਸਿੰਘ, ਪਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਕਾਲਾ ਸਫ਼ਰੀ ਅਤੇ ਜੋਨੀ ਗਿੱਲ ਆਦਿ ਹਾਜ਼ਰ ਸਨ।