- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਵਿਖੇ 22 ਮਾਰਚ ਨੂੰ ਸ਼੍ਰੋਮਣੀ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਮੋਗਾ ਵਿਖੇ 22 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਪ ਸਰਕਾਰ ਦੀਆਂ ਗਲਤ ਨੀਤੀਆਂ ਨੂੰ ਲੈਕੇ ਪੰਜਾਬ ਬਚਾਓ ਰੈਲੀ ਕੀਤੀ ਜਾ ਰਹੀ ਹੈ ਅਤੇ ਇਸ ਰੈਲੀ ਨੂੰ ਲੈ ਕੇ ਹਲਕਾ ਮੋਗਾ ਦੇ ਆਗੂਆਂ ਤੇ ਵਰਕਰਾਂ ਵਿਚ ਵੱਡਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਰੈਲੀ ਨੂੰ ਸਫ਼ਲ ਬਣਾਉਣ ਲਈ ਹਲਕਾ ਇੰਚਾਰਜ ਮੋਗਾ ਸੰਜੀਤ ਸਿੰਘ ਸੰਨੀ ਗਿੱਲ ਨੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਤੇਜ਼ ਕਰ ਦਿੱਤੀਆਂ ਹਨ। ਜਿਸ ਦੀ ਕੜੀ ਤਹਿਤ ਉਨ੍ਹਾਂ ਵਾਰਡ ਨੰਬਰ 10 ਬਾਬਾ ਦੀਪ ਸਿੰਘ ਰੋਡ ਸਥਿਤ ਸੀਨੀਅਰ ਆਗੂ ਰਣਜੀਤ ਸਿੰਘ ਭਾਊ ਦੇ ਗ੍ਰਹਿ ਵਿਖੇ ਇਕ ਵਿਸ਼ੇਸ ਮੀਟਿੰਗ ਕੀਤੀ ਗਈ, ਜਿੱਥੇ ਵੱਡੀ ਗਿਣਤੀ ਵਿਚ ਵਰਕਰ ਇਕੱਠੇ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਜੀਤ ਸਿੰਘ ਸੰਨੀ ਗਿੱਲ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੋਗਾ ਵਿਖੇ ਕੀਤੀ ਜਾ ਰਹੀ ਰੈਲੀ ਆਪ ਸਰਕਾਰ ਦੀਆਂ ਗਲਤ ਅਤੇ ਲੋਕ ਮਾਰੂ ਨੀਤੀਆਂ ਖ਼ਿਲਾਫ ਇਕ ਬਿਗਲ ਹੈ ਕਿਉਂਕਿ ਆਪ ਦੇ ਰਾਜ ਵਿਚ ਪੰਜਾਬ ਵਿਕਾਸ ਪੱਖੋਂ ਹੀ ਨਹੀਂ ਪਛੜਿਆ ਸਗੋਂ ਅੱਜ ਪੰਜਾਬ ਦੇ ਲੋਕ ਕਈ ਦਰਪੇਸ਼ ਮੁਸ਼ਕਲਾਂ ਨਾਲ ਜੂਝ ਰਹੇ ਹਨ ਤੇ ਸਰਕਾਰ ਨੂੰ ਉਨ੍ਹਾਂ ਦੀ ਕੋਈ ਚਿੰਤਾ ਨਹੀਂ ਅਤੇ ਸੂਬੇ ਦਾ ਮੁੱਖ ਮੰਤਰੀ ਬਦਲਾਖ਼ੋਰੀ ਦੀ ਰਾਜਨੀਤੀ ਵਿਚ ਉਲਝਿਆ ਪਿਆ ਹੈ ਅਤੇ ਸੂਬੇ ਨੂੰ ਦਿੱਲੀ ਵਾਲਿਆਂ ਕੋਲ ਗਿਰਵੀ ਰੱਖ ਦਿੱਤਾ ਹੈ ਅਤੇ ਸੂਬੇ ਦਾ ਸਾਰਾ ਪੈਸਾ ਦਿੱਲੀ ਵਾਲੇ ਬਟੋਰ ਰਹੇ ਹਨ ਅਤੇ ਸੂਬਾ ਕਰਜ਼ੇ ਦੀ ਮਾਰ ਝੱਲਦਾ ਆ ਰਿਹਾ ਹੈ ਅਤੇ ਹੁਣ ਆਪ ਸਰਕਾਰ ਨੇ ਐਨ ਆਖ਼ਰੀ ਸਮੇਂ ਬੀਬੀਆਂ ਨੂੰ ਜੋ ਪ੍ਰਤੀ ਮਹੀਨਾ ਇਕ ਹਜ਼ਾਰ ਦੇਣ ਦਾ ਵਾਅਦਾ ਕੀਤਾ ਹੈ, ਉਹ ਵੀ ਇਕ ਕੋਝਾ ਮਜ਼ਾਕ ਹੈ ਕਿਉਂਕਿ ਜੇਕਰ ਆਪਣੇ ਕੀਤੇ ਵਾਅਦੇ ਮੁਤਾਬਿਕ ਪੂਰਾ ਕਰਨਾ ਹੁੰਦਾ ਤਾਂ ਉਹ ਸਰਕਾਰ ਬਣਦਿਆਂ ਹੀ ਕਰ ਦਿੰਦੇ ਪਰ ਹੁਣ ਉਨ੍ਹਾਂ ਮਹਿਜ਼ ਇਕ ਚੋਣ ਸਟੰਟ ਹੀ ਰਚਿਆ ਹੈ ਇਸ ਲਈ ਇਨ੍ਹਾਂ ਨੀਤੀਆਂ ਖ਼ਿਲਾਫ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਵੀ ਲੜਦਾ ਆਇਆ ਹੈ ਅਤੇ ਹੁਣ ਸੁਖਬੀਰ ਸਿੰਘ ਬਾਦਲ ਮੋਗਾ ਵਿਖੇ ਪੰਜਾਬ ਬਚਾਓ ਰੈਲੀ ਕਰ ਕੇ ਸਰਕਾਰ ਦੀ ਪੋਲ ਜੱਗ ਜ਼ਾਹਿਰ ਕਰਨਗੇ। ਉਨ੍ਹਾਂ ਕਿਹਾ ਕਿ ਅੱਜ ਸੂਬੇ ਦੇ ਲੋਕਾਂ ਦਾ ਰੁਖ਼ ਸ਼੍ਰੋਮਣੀ ਅਕਾਲੀ ਦਲ ਵੱਲ ਹੈ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦਿਨੋਂ ਦਿਨ ਮਜ਼ਬੂਤੀ ਵੱਲ ਵਧ ਰਿਹਾ ਹੈ ਅਤੇ ਸਾਲ 2027 ਦੀਆਂ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਚੋਣਾਂ ਲੜੇਗਾ ਅਤੇ ਸ਼ਾਨ ਨਾਲ ਸਰਕਾਰ ਬਣਾਏਗਾ। ਸੰਨੀ ਗਿੱਲ ਨੇ ਕਿਹਾ ਕਿ ਪੰਜਾਬ ਦੇ ਲੋਕ ਆਪ ਨੂੰ ਚੱਲਦਾ ਕਰਕੇ ਸੂਬੇ ਵਿਚ ਖ਼ੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਲੈਕੇ ਆਉਣਗੇ। ਇਸ ਮੌਕੇ ’ਤੇ ਰਣਜੀਤ ਸਿੰਘ ਭਾਊ ਅਤੇ ਉਨ੍ਹਾਂ ਦੀ ਟੀਮ ਵੱਲੋਂ ਜਿੰਨ੍ਹਾਂ ਵਿਚ ਸਾਬਕਾ ਕੌਂਸਲਰ ਚਰਨਜੀਤ ਸਿੰਘ ਝੰਡੇਆਣਾ, ਜਰਨੈਲ ਸਿੰਘ ਫ਼ੋਕਲ ਪੁਆਇੰਟ, ਰੁਪਿੰਦਰ ਸਿੰਘ ਨਿੱਕਾ, ਦਿਲਬਾਗ ਸਿੰਘ ਰੰਧਾਵਾ, ਦਵਿੰਦਰ ਸਿੰਘ ਪੀਏ ਵੱਲੋਂ ਸੰਜੀਤ ਸਿੰਘ ਸੰਨੀ ਗਿੱਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।