- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
22 ਮਾਰਚ ਨੂੰ ਮੋਗਾ ਦੀ ਨਵੀਂ ਦਾਣਾ

ਵਾਰਡ 8 ’ਚ ਸੀਨੀਅਰ ਆਗੂ ਚਰਨਜੀਤ ਸਿੰਘ ਝੰਡਿਆਣਾ ਦੇ ਘਰ ਵੱਡਾ ਇਕੱਠ
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ: 22 ਮਾਰਚ ਨੂੰ ਮੋਗਾ ਦੀ ਨਵੀਂ ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਜਾ ਰਹੀ ‘ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਹਲਕਾ ਮੋਗਾ ਦੇ ਆਗੂਆਂ ਅਤੇ ਵਰਕਰਾਂ ਵਿਚ ਵੱਡਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਰੈਲੀ ਨੂੰ ਕਾਮਯਾਬ ਬਣਾਉਣ ਲਈ ਹਲਕਾ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਵੱਲੋਂ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿਚ ਮੀਟਿੰਗਾਂ ਦਾ ਦੌਰ ਤੇਜ਼ ਕਰ ਦਿੱਤਾ ਗਿਆ ਹੈ। ਇਸ ਕੜੀ ਤਹਿਤ ਵਾਰਡ ਨੰਬਰ 08 ਆਈਟੀਆਈ ਦੀ ਬੈਕ ਸਾਈਡ ਗੋਧੇ ਵਾਲਾ ਰੋਡ ਵਿਖੇ ਸਾਬਕਾ ਐੱਮਸੀ ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਝੰਡੇਆਣਾ ਦੇ ਗ੍ਰਹਿ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਵਰਕਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਨੀ ਗਿੱਲ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੋਗਾ ਵਿਚ ਕੀਤੀ ਜਾ ਰਹੀ ਇਹ ਰੈਲੀ ਆਪ ਸਰਕਾਰ ਦੀਆਂ ਗਲਤ ਅਤੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਇਕ ਵੱਡਾ ਸੰਘਰਸ਼ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਰਾਜ ਵਿਚ ਪੰਜਾਬ ਵਿਕਾਸ ਪੱਖੋਂ ਪਿੱਛੇ ਰਹਿ ਗਿਆ ਹੈ ਅਤੇ ਲੋਕ ਕਈ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਸੂਬੇ ਵਿਚ ਨਸ਼ਾ, ਬੇਰੁਜ਼ਗਾਰੀ ਅਤੇ ਕਰਜ਼ੇ ਵਰਗੀਆਂ ਸਮੱਸਿਆਵਾਂ ਵੱਧ ਰਹੀਆਂ ਹਨ, ਪਰ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਵੱਲ ਧਿਆਨ ਦੇਣ ਦੀ ਬਜਾਏ ਰਾਜਨੀਤੀ ਵਿਚ ਹੀ ਉਲਝੀ ਹੋਈ ਹੈ। ਸੰਨੀ ਗਿੱਲ ਨੇ ਕਿਹਾ ਕਿ 22 ਮਾਰਚ ਨੂੰ ਹੋਣ ਵਾਲੀ ‘ਪੰਜਾਬ ਬਚਾਓ ਰੈਲੀ’ ਦੌਰਾਨ ਸੁਖਬੀਰ ਸਿੰਘ ਬਾਦਲ ਸਰਕਾਰ ਦੀਆਂ ਨੀਤੀਆਂ ਨੂੰ ਬੇਨਕਾਬ ਕਰਨਗੇ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਰੁਝਾਨ ਮੁੜ ਸ਼੍ਰੋਮਣੀ ਅਕਾਲੀ ਦਲ ਵੱਲ ਵੱਧ ਰਿਹਾ ਹੈ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਮਜ਼ਬੂਤੀ ਨਾਲ ਚੋਣਾਂ ਲੜ ਕੇ ਸਰਕਾਰ ਬਣਾਏਗਾ ਅਤੇ ਪੰਜਾਬ ਨੂੰ ਮੁੜ ਤਰੱਕੀ ਦੇ ਰਸਤੇ ‘ਤੇ ਲਿਆਇਆ ਜਾਵੇਗਾ। ਇਸ ਮੌਕੇ ਰਣਜੀਤ ਸਿੰਘ ਭਾਊ ਅਤੇ ਉਨ੍ਹਾਂ ਦੀ ਟੀਮ ਵੱਲੋਂ ਸੰਨੀ ਗਿੱਲ ਨੂੰ ਸਿਰੋਪਾਓ ਨਾਲ ਸਨਮਾਨਿਤ ਵੀ ਕੀਤਾ ਗਿਆ। ਇਸ ਸਮੇਂ ਜਗਦੀਸ਼ ਲਾਲ ਛਾਬੜਾ ਸ਼ਹਿਰੀ ਪ੍ਰਧਾਨ ਮੋਗਾ, ਗੋਵਰਧਨ ਪੋਪਲੀ ਸਾਬਕਾ ਐੱਮਸੀ, ਰਾਜਵੰਤ ਸਿੰਘ ਮਾਹਲਾ, ਜਰਨੈਲ ਸਿੰਘ ਫੋਕਲ ਪੁਆਇੰਟ, ਰੁਪਿੰਦਰ ਸਿੰਘ ਨਿੱਕਾ, ਚਮਕੌਰ ਸਿੰਘ ਝੰਡੇਆਣਾ, ਜਸਪਾਲ ਸਿੰਘ ਬੱਬੀ, ਬਲਵੰਤ ਸਿੰਘ ਝੰਡੇਆਣਾ, ਡਾ. ਮਹਿੰਦਰਪਾਲ ਘੋਲੀਆ, ਸਤਿਨਾਮ ਸਿੰਘ, ਅੰਮ੍ਰਿਤਪਾਲ ਸਿੰਘ ਬਿੱਟੂ, ਬੂਟਾ ਸਿੰਘ ਗੋਧੇਵਾਲਾ, ਸੁਰਜੀਤ ਸਿੰਘ ਗਿੱਲ, ਜਗਸੀਰ ਸਿੰਘ, ਪਾਲ ਸਿੰਘ, ਬਹਾਦਰ ਸਿੰਘ ਗਿੱਲ, ਮੇਹਰ ਸਿੰਘ ਰਾਮਾ, ਮੁਖ਼ਤਿਆਰ ਸਿੰਘ, ਦਿਲਬਾਗ ਸਿੰਘ ਰੰਧਾਵਾ, ਜਤਿੰਦਰ ਕੁਮਾਰ, ਜਸਪ੍ਰੀਤ ਸਿੰਘ ਰਣੀਆ, ਪੂਰਨ ਭਗਤ ਸਿੰਘ ਦਵਿੰਦਰ ਸਿੰਘ ਪੀਏ, ਸਤਵੀਰ ਸਿੰਘ ਖੀਵਾ ਸਮੇਤ ਹੋਰ ਆਗੂ ਅਤੇ ਵਰਕਰ ਮੌਜੂਦ ਸਨ।