ਸੰਨੀ ਗਿੱਲ ਨੇ ਕੀਤੀਆਂ ਵੱਖ ਵੱਖ ਪਿੰਡਾਂ ’ਚ ਬੂਥ ਲੈਵਲ ’ਤੇ ਮੀਟਿੰਗਾਂ ਸ੍ਰੋਮਣੀ ਅਕਾਲੀ ਦਲ ਹਲਕਾ ਮੋਗਾ
Publish Date: Fri, 11 Sep 2026 06:19 PM (IST)
Updated Date: Sat, 12 Sep 2026 04:05 AM (IST)
ਕਿਹਾ-ਨ ਸਾਲ 2027 ਦੀਆਂ ਚੋਣਾਂ ਨੂੰ ਲੈ ਕੇ ਕੀਤੀ ਜਾ ਰਹੀ ਤਿਆਰੀ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਮੋਗਾ : ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਤੇ ਅੱਜ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਬੂਥ ਵਾਈਜ਼ ਮੀਟਿੰਗਾਂ ਦਾ ਸ਼ੁਭ ਆਰੰਭ ਕੀਤਾ ਅਤੇ ਪਿੰਡ ਦਾਰਾਪੁਰ, ਖੁਖਰਾਣਾ, ਮੰਗੇ ਵਾਲਾ, ਝੰਡੇਆਣਾ ਗਰਬੀ, ਚੋਟੀਆਂ ਕਲਾਂ ਤੇ ਕਾਲੀਏ ਵਾਲਾ ’ਚ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਨਾਲ ਸਰਕਲ ਪ੍ਰਧਾਨ ਰਵਦੀਪ ਸਿੰਘ ਸੰਘਾ ਦਾਰਾਪੁਰ ਤੇ ਮਾ. ਗੁਰਦੀਪ ਸਿੰਘ ਮਹੇਸਰੀ, ਬੂਟਾ ਸਿੰਘ ਦੌਲਤਪੁਰਾ ਤੇ ਹੋਰ ਆਗੂ ਹਾਜ਼ਰ ਸਨ। ਇਸ ਮੌਕੇ ’ਤੇ ਸੰਜੀਤ ਸਿੰਘ ਸੰਨੀ ਗਿੱਲ ਨੇ ਵੱਖ-ਵੱਖ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਸਾਲ 2027 ਦੀਆਂ ਚੋਣਾਂ ਵਿੱਚ ਕੁੱਝ ਮਹੀਨੇ ਬਾਕੀ ਹਨ ਅਤੇ ਉਨ੍ਹਾਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਦੀਆਂ ਹੁਣੇ ਤੋਂ ਹੀ ਡਿਉਟੀਆਂ ਲਾਈਆਂ ਜਾ ਰਹੀਆਂ ਹਨ ਤਾਂ ਕਿ 2027 ਦੀਆਂ ਚੋਣਾਂ ਦੀ ਜੰਗ ਜਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਲਈ ਵਰਕਰਾਂ ਤੇ ਆਗੂਆਂ ’ਚ ਵੱਡਾ ਉਤਸ਼ਾਹ ਹੈ ਤੇ ਇਹ ਚੋਣਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ ਅਤੇ ਯਕੀਨੀ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਕਿਉਂਕਿ ਸੂਬੇ ਦੇ ਲੋਕ ਸਮਝ ਚੁੱਕੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀ ਇਕੋ ਇਕ ਪਾਰਟੀ ਹੈ ਜਿਸਨੇ ਫੈੱਡਰਲ ਢਾਂਚੇ ’ਤੇ ਕੰਮ ਕਰ ਕੇ ਵਿਕਾਸ ਕਰਵਾਉਣ ਦੇ ਨਾਲ ਸੂਬੇ ਵਿਚ ਆਪਸੀ ਏਕਤਾ, ਭਾਈਚਾਰਕ ਸਾਂਝ ਅਤੇ ਹਰੇਕ ਵਰਗ ਦੇ ਸਤਿਕਾਰ ਨੂੰ ਕਾਇਮ ਰੱਖਿਆ। ਅੱਜ ਪੰਜਾਬ ’ਚ ਸੱਤਾਧਾਰੀ ਆਪ ਸਰਕਾਰ ਦੇ ਕਾਰਜਕਾਲ ਦੌਰਾਨ ਹਰੇਕ ਵਰਗ ਦੁਖੀ ਹੈ, ਚਾਹੇ ਉਹ ਛੋਟਾ ਦੁਕਾਨਦਾਰ ਹੋਵੇ ਜਾਂ ਛੋਟਾ ਵਪਾਰੀ ਜਾਂ ਆਮ ਲੋਕ। ਸੰਨੀ ਗਿੱਲ ਨੇ ਕਿਹਾ ਕਿ ਆਪ ਸਰਕਾਰ ਨੇ ਪੰਜਾਬ ਦਾ ਜੋ ਆਰਥਿਕ ਉਜਾੜਾ ਕੀਤਾ ਹੈ ਉਸਦੀ ਭਰਪਾਈ ਕਰਨੀ ਬਹੁਤ ਔਖੀ ਹੈ ਕਿਉਂਕਿ ਆਪ ਸਰਕਾਰ ਆਰਥਿਕ ਵਸੀਲੇ ਪੈਦਾ ਨਹੀਂ ਕਰ ਸਕੀ ਤੇ ਕੇਂਦਰ ਤੋਂ ਕਰਜ਼ਾ ਚੁੱਕ ਚੁੱਕ ਸੂਬੇ ਨੂੰ ਚਲਾਉਂਦੀ ਰਹੀ ਅਤੇ ਅੱਜ ਹਾਲਾਤ ਇਹ ਹਨ ਕਿ ਸਰਕਾਰ ਕੋਲ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੇਣ ਜੋਗੇ ਵੀ ਪੈਸੇ ਨਹੀਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਸੂਬੇ ਨੂੰ ਮੁੜ ਤੋਂ ਵਿਕਾਸ ਵੱਲ ਲਿਜਾਇਆ ਜਾਵੇਗਾ ਤੇ ਸੂਬੇ ਵਿੱਚ ਸ਼ਾਂਤੀ ਅਤੇ ਖੁਸ਼ਹਾਲੀ ਮੁੜ ਤੋਂ ਲਿਆਂਦੀ ਜਾਵੇਗੀ। ਉਨ੍ਹਾਂ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪੋ ਆਪਣੇ ਬੂਥ ਲੈਵਲ ’ਤੇ ਹੋਰ ਮਿਹਨਤ ਤੇ ਲਗਨ ਨਾਲ ਕੰਮ ਕਰਨ ਤਾਂ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਥ ਮਜ਼ਬੂਤ ਕੀਤੇ ਜਾਣ। ਇਸ ਮੌਕੇ ਵੱਖ ਵੱਖ ਮੀਟਿੰਗਾਂ ਦੌਰਾਨ ਨਾਇਬ ਸਿੰਘ ਸੰਘਾ, ਮੁਖਤਿਆਰ ਸਿੰਘ, ਗੁਰਜੰਟ ਸਿੰਘ, ਜਸਵਿੰਦਰ ਸਿੰਘ, ਨਛੱਤਰ ਸਿੰਘ, ਸੁਖਦੀਪ ਸਿੰਘ, ਮਲਕੀਤ ਸਿੰਘ, ਗੁਰਨੇਕ ਸਿੰਘ, ਨਾਇਬ ਸਿੰਘ, ਰਮਨਦੀਪ ਸਿੰਘ, ਪੁਸ਼ਪਿੰਦਰ ਸਿੰਘ ਆਦਿ ਹਾਜ਼ਰ ਸਨ।