ਅਧਿਆਪਕਾਂ ਦੀ ਸਮਰੱਥਾ ਨਿਰਮਾਣ ਵਰਕਸ਼ਾਪ ਕਰਵਾਈ ਸਕੂਲ ਵਿਚ ਅਧਿਆਪਕਾਂ ਦੇ
Publish Date: Sat, 10 Oct 2026 04:18 PM (IST)
Updated Date: Sun, 11 Oct 2026 04:03 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਮੋਗਾ : ਸਕੂਲ ਵਿਚ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਅਤੇ ਉਨ੍ਹਾਂ ਦੇ ਅਧਿਆਪਨ ਹੁਨਰਾਂ ਨੂੰ ਹੋਰ ਨਿਖਾਰਨ ਦੇ ਉਦੇਸ਼ ਨਾਲ ‘21ਵੀਂ ਸਦੀ ਦੇ ਹੁਨਰ’ ਵਿਸ਼ੇ ’ਤੇ ਸਮਰੱਥਾ ਨਿਰਮਾਣ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਦੀ ਅਗਵਾਈ ਅਮਨ ਕੌਰ ਭਾਟੀਆ ਵੱਲੋਂ ਕਰਦਿਆਂ ਅਧਿਆਪਕਾਂ ਨੂੰ ਆਧੁਨਿਕ ਸਿੱਖਿਆ ਪ੍ਰਣਾਲੀ ਦੀਆਂ ਲੋੜਾਂ ਅਤੇ ਨਵੀਆਂ ਅਧਿਆਪਨ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਰਕਸ਼ਾਪ ਦੌਰਾਨ ਸੰਚਾਰ ਹੁਨਰ, ਰਚਨਾਤਮਕ ਸੋਚ, ਸਮੱਸਿਆਵਾਂ ਨੂੰ ਹੱਲ ਕਰਨ ਦੀ ਸਮਰੱਥਾ, ਆਪਸੀ ਸਹਿਯੋਗ ਅਤੇ ਤਕਨਾਲੋਜੀ ਦੀ ਸਹੀ ਵਰਤੋਂ ਵਰਗੇ ਮਹੱਤਵਪੂਰਨ ਵਿਸ਼ਿਆਂ ’ਤੇ ਚਰਚਾ ਕੀਤੀ ਗਈ। ਅਮਨ ਕੌਰ ਭਾਟੀਆ ਨੇ ਕਿਹਾ ਕਿ ਅੱਜ ਦੇ ਸਮੇਂ ’ਚ ਅਧਿਆਪਕਾਂ ਦੀ ਭੂਮਿਕਾ ਸਿਰਫ਼ ਪਾਠਕ੍ਰਮ ਪੜ੍ਹਾਉਣ ਤੱਕ ਸੀਮਤ ਨਹੀਂ ਰਹੀ, ਸਗੋਂ ਵਿਦਿਆਰਥੀਆਂ ਵਿਚ ਜੀਵਨ ਨਾਲ ਜੁੜੇ ਹੁਨਰ ਵਿਕਸਿਤ ਕਰਨਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਅਧਿਆਪਕਾਂ ਨੂੰ ਵਿਦਿਆਰਥੀ-ਕੇਂਦਰਿਤ ਅਤੇ ਗਤੀਵਿਧੀਆਂ ਆਧਾਰਿਤ ਅਧਿਆਪਨ ਵਿਧੀਆਂ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਵਰਕਸ਼ਾਪ ਰਾਹੀਂ ਅਧਿਆਪਕਾਂ ਨੂੰ ਆਪਣੇ ਗਿਆਨ ਵਿਚ ਵਾਧਾ ਕਰਨ ਅਤੇ ਕਲਾਸਰੂਮ ਵਿਚ ਪ੍ਰਭਾਵਸ਼ਾਲੀ ਅਧਿਆਪਨ ਵਿਧੀਆਂ ਲਾਗੂ ਕਰਨ ਬਾਰੇ ਲਾਹੇਵੰਦ ਜਾਣਕਾਰੀ ਪ੍ਰਾਪਤ ਹੋਈ। ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸਰਦਾਰ ਚਰਨ ਸਿੰਘ ਤੇ ਸਕੂਲ ਚੇਅਰਮੈਂਨ ਯੋਗਿੰਦਰ ਪ੍ਰਸਾਦ ਸ਼ਰਮਾ ਤੇ ਪ੍ਰਿੰਸੀਪਲ ਜਸਮੇਲ ਸਿੰਘ ਨੇ ਬੌਲਦੇ ਹੋਏ ਕਿਹਾ ਕੇ ਅਜਿਹੇ ਸਿਖਲਾਈ ਪ੍ਰੋਗਰਾਮਾਂ ਨੂੰ ਅਧਿਆਪਕਾਂ ਦੀ ਸਮਰੱਥਾ ਵਧਾਉਣ ਅਤੇ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਲਗਾਤਾਰ ਕਰਵਾਏ ਜਾਣਗੇ।