
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੁਪਰੀਮ ਕੌਨਵੈਂਟ ਸਕੂਲ ਬਿਲਾਸਪੁਰ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ: ਸੁਪਰੀਮ ਕੌਨਵੈਂਟ ਸਕੂਲ ਬਿਲਾਸਪੁਰ ਮੋਗਾ ਵਿਖੇ ਪੰਜਾਬੀ ਸੱਭਿਆਚਾਰ ਦੇ ਪ੍ਰਤੀਕ ਤੀਆਂ ਦੇ ਤਿਉਹਾਰ ਨੂੰ ਬੜੇ ਹੀ ਉਤਸਾਹ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਹ ਸਮਾਗਮ ਵਿਚ ਮਨਜੀਤ ਕੌਰ ਸਹਿਣਾ ਜੋ ਕਿ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਉਨ੍ਹਾਂ ਦੇ ਪਹੁੰਚਣ ’ਤੇ ਸਕੂਲ ਪ੍ਰਧਾਨ ਚਰਨ ਸਿੰਘ ਸਕੂਲ ਚੇਅਰਮੈੱਨ ਯੋਗਿੰਦਰ ਪ੍ਰਸਾਦ ਸ਼ਰਮਾ ਪ੍ਰਿੰਸੀਪਲ ਕੁੰਜੂਮੋਲ ਜੋਅ ਤੇ ਵਾਈਸ ਪ੍ਰਿੰਸੀਪਲ ਜਸਮੇਲ ਸਿੰਘ ਨੇ ਜੀ ਆਇਆਂ ਕਿਹਾ। ਇਸ ਮੌਕੇ ਵਿਦਿਆਰਥੀਆਂ ਨੇ ਸੱਭਿਆਚਾਰ ਪੇਸ਼ਕਾਰੀਆਂ ਗਿੱਧੇ ,ਭੰਗੜੇ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਤੀਆਂ ਦੇ ਤਿਉਹਾਰ ਦੌਰਾਨ ਪੰਜਾਬੀ ਪਹਿਰਾਵੇ ’ਚ ਸਜੀਆਂ ਵਿਦਿਆਰਥਣਾ ਨੇ ਗਿੱਧੇ ਅਤੇ ਲੋਕ ਨਾਚਾਂ ਰਾਹੀਂ ਪੰਜਾਬੀ ਸੱਭਿਆਚਾਰ ਦੀ ਖੂਬਸੂਰਤ ਝਲਕ ਪੇਸ਼ ਕੀਤੀ। ਪੰਜਾਬੀ ਲੋਕ ਗੀਤ, ਬੋਲੀਆਂ ਮਹਿੰਦੀ ਅਤੇ ਰਵਾਇਤੀ ਖੇਡਾਂ ਸਮਾਗਮ ਦਾ ਵਿਸ਼ੇਸ਼ ਆਕਰਸ਼ਣ ਰਹੇ। ਇਸ ਖਾਸ ਮੌਕੇ ’ਤੇ ਸਕੂਲ ਅਧਿਆਪਕਾਂ ਵੱਲੋਂ ਲਗਾਇਆ ਗਿਆ। ਇਸ ਦੌਰਾਨ ਪੰਜਾਬੀ ਢਾਬਾ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ, ਜਿਸ ਵਿਚ ਪੰਜਾਬੀ ਰਵਾਇਤੀ ਖਾਣੇ ਜਿਵੇਂ ਕਿ ਖੀਰ, ਗੁਲਗੁਲੇ, ਪੂੜੇ ਲੱਸੀ, ਮਿੱਸੀ ਰੋਟੀ ਦਾ ਸਭ ਨੇ ਆਨੰਦ ਮਾਣਿਆ ।ਇਸ ਖ਼ਾਸ ਮੌਕੇ ’ਤੇ ਪੰਜਾਬੀ ਸਾਹਿਤ ਵਿਚ ਆਪਣਾ ਵੱਖਰਾ ਨਾਮ ਰੱਖਣ ਵਾਲੇ ਮਨਦੀਪ ਕੌਰ ਭਦੌੜ ਅਤੇ ਉਨ੍ਹਾਂ ਦੇ ਨਾਲ ਜਸਪ੍ਰੀਤ ਕੌਰ ਵੀ ਸ਼ਾਮਲ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਅਮੀਰ ਪੰਜਾਬੀ ਵਿਰਾਸਤ ਅਤੇ ਸੱਭਿਆਚਾਰ ਨਾਲ ਜੁੜੇ ਰਹਿਣ ਲਈ ਵੀ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ’ਚ ਸਮੂਹ ਸਕੂਲ ਪ੍ਰਬੰਧਕੀ ਕਮੇਟੀ ਤੇ ਸਟਾਫ਼ ਦੁਆਰਾ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ ਗਈ। ਇਹ ਸਮਾਗਮ ਵਿਦਿਆਰਥੀਆਂ ਵਿਚ ਸੱਭਿਆਚਾਰਕ ਚੇਤਨਾ ਅਤੇ ਆਪਣੀ ਵਿਰਾਸਤ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨ ’ਚ ਸਫ਼ਲ ਰਿਹਾ। ਪ੍ਰੋਗਰਾਮ ਦੇ ਅੰਤ ਵਿਚ ਵੱਖ-ਵੱਖ ਗਤੀਵਿਧੀਆਂ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।