
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਇਲਾਕੇ ਦੀ ਨਾਮਵਰ ਵਿਦਿਅਕ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੁਪਰੀਮ ਕੌਨਵੈਂਟ ਸਕੂਲ ਬਿਲਾਸਪੁਰ ਮੋਗਾ ਦਾ ਜੋਨਲ ਖੇਡਾਂ ਵਿਚ ਪ੍ਰਦਰਸ਼ਨ ਬਹੁਤ ਹੀ ਸ਼ਾਨਦਾਰ ਰਿਹਾ। ਅਗਰ ਫੁੱਟਬਾਲ ਖੇਡ ਦੀ ਗੱਲ ਕੀਤੀ ਜਾਵੇ ਤਾਂ ਅੰਡਰ 14 ਮੁੰਡਿਆਂ ਦੀ ਟੀਮ ਨੇ ਪਹਿਲਾਂ ਸਥਾਨ ਤੇ ਅੰਡਰ 17 ਤੇ 19 ਮੁੰਡਿਆ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਉਧਰ ਫੁੱਟਬਾਲ ਲੜਕੀਆਂ ਦੀ ਟੀਮ ਨੇ ਅੰਡਰ 19 ਕੈਟਾਗਰੀ ਵਿੱਚ ਪਹਿਲਾ ਅੰਡਰ 14 ਲੜਕੀਆਂ ਦੀ ਟੀਮ ਨੇ ਦੂਸਰਾ ਤੇ ਅੰਡਰ 17 ਲੜਕੀਆਂ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅਗਰ ਕ੍ਰਿਕਟ ਖੇਡ ਦੀ ਗੱਲ ਕੀਤੀ ਜਾਵੇ ਤਾਂ ਅੰਡਰ 19 ਮੁੰਡਿਆਂ ਦੀ ਟੀਮ ਨੇ ਪਹਿਲਾਂ ਸਥਾਨ ਪ੍ਰਾਪਤ ਕਰਕੇ ਜ਼ਿਲਾ ਪੱਧਰ ਤੇ ਆਪਣਾ ਸਥਾਨ ਬਣਾਇਆ ਖਿਡਾਰੀਆਂ ਦੇ ਇਸ ਪ੍ਰਦਰਸ਼ਨ ਤੇ ਸਕੂਲ ਪ੍ਰਧਾਨ ਚਰਨ ਸਿੰਘ, ਸਕੂਲ ਚੇਅਰਮੈਂਨ ਯੋਗਿੰਦਰ ਪ੍ਰਸਾਦ ਸ਼ਰਮਾ, ਪ੍ਰਿੰਸੀਪਲ ਕੁੰਜੂਮੋਲ ਜੋਅ ਤੇ ਵਾਈਸ ਪ੍ਰਿੰਸੀਪਲ ਜਸਮੇਲ ਸਿੰਘ ਨੇ ਸਮੂਹ ਖਿਡਾਰੀਆਂ ਤੇ ਸਟਾਫ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿਰਫ ਕਿਤਾਬੀ ਕੀੜੇ ਹੀ ਬਣਾਉਣਾ ਨਹੀਂ ਹੈ ਸਗੋਂ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ।