- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਪਰੀਮ ਕੌਨਵੈਂਟ ਸਕੂਲ ਬਿਲਾਸਪੁਰ ਮੋਗਾ ਜਿੱਥੇ ਕਿ ਸਿੱਖਿਆ ਦੇ ਖ਼ੇਤਰ ਵਿਚ ਇਕ ਮੋਹਰੀ ਸੰਸਥਾ ਦੇ ਤੌਰ ’ਤੇ ਜਾਣੀ ਜਾਂਦੀ ਹੈ, ਉੱਥੇ ਹੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਤੇ ਉਨ੍ਹਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ ਤੇ ਸਿਹਤਮੰਦ ਬਣਾਉਣ ਲਈ ਵੱਖ-ਵੱਖ ਖੇਡ ਗਤੀਵਿਧੀਆਂ ਵਿਚ ਉਨ੍ਹਾਂ ਦੀ ਭਾਗੀਦਾਰੀ ਨੂੰ ਮੁੱਖ ਰੱਖਿਆ ਜਾਂਦਾ ਹੈ। ਹਾਲ ਹੀ ਵਿਚ ਚੱਲ ਰਹੀਆਂ ਜ਼ਿਲ੍ਹਾ ਪੱਧਰ ਖੇਡਾਂ ਵਿਚ ਫੁੱਟਬਾਲ ਅੰਡਰ 19 ਲੜਕੀਆਂ ਜੈਸਮੀਨ ਕੌਰ, ਰਵਨੀਤ ਕੌਰ, ਜਸਪ੍ਰੀਤ ਕੌਰ ਤੇ ਸਮਰਦੀਪ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆ ਰਾਜ ਪੱਧਰ ਤੇ ਆਪਣੀ ਜਗ੍ਹਾ ਨੂੰ ਬਣਾਇਆ। ਟੂਰਨਾਮੈਂਟ ਦੌਰਾਨ ਸਕੂਲ ਦੀਆਂ ਇਨ੍ਹਾਂ ਵਿਦਿਆਰਥਣਾ ਨੇ ਬਿਹਿਤਰੀਨ ਤਾਲਮੇਲ, ਅਨੁਸ਼ਾਸਨ, ਆਤਮ ਵਿਸ਼ਵਾਸ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਸ਼ਾਨਦਾਰ ਪ੍ਰਾਪਤੀ ਤੇ ਸਕੂਲ ਪ੍ਰਧਾਨ ਚਰਨ ਸਿੰਘ, ਸਕੂਲ ਚੇਅਰਮੈਨ ਯੋਗਿੰਦਰ ਪ੍ਰਸਾਦ ਸ਼ਰਮਾ ਨੇ ਜੇਤੂ ਖਿਡਾਰਨਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਜਿੱਤ ਵਿਦਿਆਰਥਣਾ ਦੀ ਸਖਤ ਮਿਹਨਤ, ਦ੍ਰਿੜ ਇਰਾਦੇ, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਨਤੀਜਾ ਹੈ। ਇਸ ਜਿੱਤ ਉੱਪਰ ਸਕੂਲ ਪ੍ਰਿੰਸੀਪਲ ਕੁੰਜੂਮੋਲ ਜੋਅ ਤੇ ਵਾਈਸ ਪ੍ਰਿੰਸੀਪਲ ਜਸਮੇਲ ਸਿੰਘ ਨੇ ਕਿਹਾ ਕਿ ਸਕੂਲ ਦੀਆਂ ਹੋਣਹਾਰ ਖਿਡਾਰਨਾਂ ਨੇ ਆਪਣੀ ਸ਼ਾਨਦਾਰ ਖੇਡ ਨਾਲ ਨਾ ਸਿਰਫ ਸਕੂਲ ਸਗੋਂ ਪੂਰੇ ਇਲਾਕੇ ਦਾ ਮਾਣ ਵਧਾਇਆ ਹੈ, ਉਨ੍ਹਾਂ ਨੇ ਵਿਦਿਆਰਥਨਾਂ ਨੂੰ ਭਵਿੱਖ ਵਿਚ ਹੋਣ ਵਾਲੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਇਸੇ ਤਰ੍ਹਾਂ ਸਖਤ ਮਿਹਨਤ ਕਰਕੇ ਹੋਰ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।