ਸਟੇਟ ਸਾਇੰਸ ਸੈਮੀਨਾਰ ’ਚ ਤਨਵੀਰ ਕੌਰ ਨੇ ਦੂਜਾ ਸਥਾਨ ਮੱਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਆਸ਼ੀਸ਼ ਸ਼ਰਮਾ,
Publish Date: Tue, 13 Oct 2026 03:36 PM (IST)
Updated Date: Wed, 14 Oct 2026 04:03 AM (IST)
ਕਾਕਾ ਰਾਮੂੰਵਾਲਾ, ਪੰਜਾਬੀ ਜਾਗਰਣ, ਚੱੜਿਕ : ਜ਼ਿਲ੍ਹਾ ਸਿੱਖਿਆ ਅਫ਼ਸਰ ਆਸ਼ੀਸ਼ ਸ਼ਰਮਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਿਆਲ ਸਿੰਘ, ਜ਼ਿਲ੍ਹਾ ਵਿਗਿਆਨ ਮੈਂਟਰ ਪਲਵਿੰਦਰ ਸਿੰਘ, ਪ੍ਰੋਗਰਾਮ ਕੋਆਰਡੀਨੇਟਰ ਇੰਦਰਜੀਤ ਸਿੰਘ ਤੇ ਅਮਨਦੀਪ ਕੌਰ ਅਤੇ ਸਕੂਲ ਇੰਚਾਰਜ ਗੁਰਜੀਤ ਕੌਰ ਦੀ ਅਗਵਾਈ ਅਤੇ ਪ੍ਰੇਰਨਾ ਸਦਕਾ ਸ਼ਹੀਦ ਸਿਪਾਹੀ ਲਖਵੀਰ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਚੜਿੱਕ ਦੀ ਹੋਣਹਾਰ ਵਿਦਿਆਰਥਣ ਤਨਵੀਰ ਕੌਰ ਨੇ ਸਟੇਟ ਸਾਇੰਸ ਸੈਮੀਨਾਰ ਵਿਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਜ਼ਿਲ੍ਹਾ ਮੋਗਾ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥਣ ਨੇ ਪਹਿਲਾਂ ਬਲਾਕ ਪੱਧਰ ’ਤੇ ਅਤੇ ਫਿਰ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਪ੍ਰਾਪਤ ਕਰਕੇ ਰਾਜ ਪੱਧਰੀ ਮੁਕਾਬਲੇ ਵਿਚ ਆਪਣੀ ਜਗ੍ਹਾ ਬਣਾਈ। ਸਕੂਲ ਆਫ਼ ਐਮੀਨੈਂਸ ਨਵਾਂਸ਼ਹਿਰ ਵਿਖੇ ਕਰਵਾਏ ਗਏ ਸੈਮੀਨਾਰ ਦਾ ਵਿਸ਼ਾ ਭਾਰਤੀ ਊਰਜਾ ਪਰਿਦ੍ਰਿਸ਼ 2047 : ਸੰਭਾਵਨਾਵਾਂ ਤੇ ਚੁਣੌਤੀਆਂ ਸੀ। ਵਿਦਿਆਰਥਣ ਦੀ ਇਸ ਮਾਣਮੱਤੀ ਪ੍ਰਾਪਤੀ ਦੀ ਖ਼ੁਸ਼ੀ ਵਿਚ 13 ਅਕਤੂਬਰ ਨੂੰ ਸਕੂਲ ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਸਕੂਲ ਇੰਚਾਰਜ ਗੁਰਜੀਤ ਕੌਰ ਨੇ ਵਿਦਿਆਰਥਣ ਦਾ ਸਨਮਾਨ ਕਰਦਿਆਂ ਉਸ ਦੀ ਮਿਹਨਤ, ਲਗਨ ਤੇ ਵਿਗਿਆਨਕ ਸੋਚ ਦੀ ਸ਼ਲਾਘਾ ਕੀਤੀ। ਇਸ ਸਫ਼ਲਤਾ ਵਿਚ ਗਾਈਡ ਅਧਿਆਪਕਾਂ ਪਲਕ ਗੁਪਤਾ, ਹਰਪ੍ਰੀਤ ਕੌਰ, ਮਾਲਤੀ ਸ਼ਰਮਾ ਅਤੇ ਇਸ਼ੂ ਦਾ ਅਹਿਮ ਯੋਗਦਾਨ ਰਿਹਾ। ਸਕੂਲ ਇੰਚਾਰਜ ਗੁਰਜੀਤ ਕੌਰ ਤੇ ਸਮੂਹ ਸਕੂਲ ਸਟਾਫ਼ ਨੇ ਵਿਦਿਆਰਥਣ ਅਤੇ ਗਾਈਡ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ’ਚ ਹੋਰ ਸਫ਼ਲਤਾਵਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।