- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਪ ਰੀਮ ਕੌਨਵੈਂਟ ਸਕੂਲ

ਸਟਾਫ਼ ਰਿਪੋਰਟਰ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਸੁਪਰੀਮ ਕੌਨਵੈਂਟ ਸਕੂਲ ਬਿਲਾਸਪੁਰ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕਾਂ ਵੱਲੋਂ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਡਾਕਟਰ ਰਾਧਾ ਕ੍ਰਿਸ਼ਨ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਕੀਤੀ ਗਈ। ਇਸ ਦੌਰਾਨ ਅਧਿਆਪਕਾਂ ਨੇ ਵੱਖ-ਵੱਖ ਮਨੋਰੰਜਕ ਗਤੀਵਿਧੀਆਂ, ਖੇਡਾਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਅਧਿਆਪਕਾਂ ਦੀਆਂ ਪੇਸ਼ਕਾਰੀਆਂ ਅਤੇ ਹਾਸੇ-ਮਜ਼ਾਕ ਭਰੀਆਂ ਗਤੀਵਿਧੀਆਂ ਨੇ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ। ਇਸ ਦੌਰਾਨ ਸਮੂਹ ਸਟਾਫ਼ ਨੇ ਆਪਸੀ ਪਿਆਰ, ਸਾਂਝ ਅਤੇ ਸਹਿਯੋਗ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਸਕੂਲ ਦੇ ਪ੍ਰਧਾਨ ਚਰਨ ਸਿੰਘ ਸਕੂਲ ਚੇਅਰਮੈੱਨ ਯੋਗਿੰਦਰ ਪ੍ਰਸਾਦ ਸ਼ਰਮਾ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮੋਹਨੀਸ਼ ਮਿਸ਼ਾ ਵੀ ਇਸ ਖਾਸ ਮੌਕੇ ’ਤੇ ਅਧਿਆਪਕਾਂ ਵਿਚਕਾਰ ਹਾਜ਼ਰ ਰਹੇ। ਉਨ੍ਹਾਂ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਧਿਆਪਕ ਸਮਾਜ ਦੇ ਨਿਰਮਾਤਾ ਹੁੰਦੇ ਹਨ। ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਸਹੀ ਮਾਰਗਦਰਸ਼ਨ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਨੀਂਹ ਰੱਖਦਾ ਹੈ। ਸਮਾਗਮ ਦੇ ਅੰਤ ਵਿਚ ਸਮੂਹ ਅਧਿਆਪਕਾਂ ਨੇ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਅਧਿਆਪਕ ਦਿਵਸ ਨੂੰ ਉਤਸ਼ਾਹਪੂਰਵਕ ਢੰਗ ਨਾਲ ਮਨਾਇਆ ਅਤੇ ਅੰਤ ਵਿਚ ਵੱਖ-ਵੱਖ ਕਰਵਾਈਆਂ ਗਈਆਂ ਗਤੀਵਿਧੀਆਂ ਵਿੱਚ ਜੇਤੂ ਰਹਿਣ ਵਾਲੇ ਅਧਿਆਪਕਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।