- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਿਊ ਗ੍ਰੀਨ ਗਰੋਵ ਪਬਲਿਕ ਸਕੂਲ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਨਿਊ ਗ੍ਰੀਨ ਗਰੋਵ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਬੜੇ ਹੀ ਉਤਸ਼ਾਹ, ਪਿਆਰ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਪਿਆਰ, ਸਤਿਕਾਰ ਅਤੇ ਧੰਨਵਾਦ ਦੀਆਂ ਭਾਵਨਾਵਾਂ ਪ੍ਰਗਟ ਕਰਦਿਆਂ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ। ਵਿਦਿਆਰਥੀਆਂ ਵੱਲੋਂ ਆਪਣੇ ਹੱਥਾਂ ਨਾਲ ਸੁੰਦਰ ਗ੍ਰੀਟਿੰਗ ਕਾਰਡ ਤਿਆਰ ਕੀਤੇ ਗਏ ਅਤੇ ਉਨ੍ਹਾਂ ਉੱਤੇ ਅਧਿਆਪਕਾਂ ਲਈ ਪਿਆਰ ਭਰੇ ਸੰਦੇਸ਼ ਲਿਖ ਕੇ ਭੇਂਟ ਕੀਤੇ ਗਏ। ਅਧਿਆਪਕ ਵਿਦਿਆਰਥੀਆਂ ਦੇ ਜੀਵਨ ਵਿਚ ਮਾਰਗਦਰਸ਼ਕ ਦੀ ਭੂਮਿਕਾ ਨਿਭਾਉਂਦੇ ਹਨ। ਉਹ ਬੱਚਿਆਂ ਦੀਆਂ ਸਮਰੱਥਾਵਾਂ ਅਤੇ ਕਮਜ਼ੋਰੀਆਂ ਨੂੰ ਸਮਝ ਕੇ ਉਨ੍ਹਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਹਨ। ਅਧਿਆਪਕਾਂ ਦੀ ਮਿਹਨਤ, ਸਬਰ, ਪਿਆਰ ਅਤੇ ਸਮਰਪਣ ਸਦਕਾ ਹੀ ਵਿਦਿਆਰਥੀ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ, ਚੰਗੇ ਸੰਸਕਾਰ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹਨ। ਬੱਚਿਆਂ ਦੀ ਹਰ ਛੋਟੀ-ਵੱਡੀ ਉਪਲਬਧੀ ਪਿੱਛੇ ਅਧਿਆਪਕਾਂ ਦੀ ਮਿਹਨਤ ਅਤੇ ਸਹੀ ਮਾਰਗਦਰਸ਼ਨ ਦੀ ਅਹਿਮ ਭੂਮਿਕਾ ਹੁੰਦੀ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਨਿਸ਼ਾ ਅਰੋੜਾ ਨੇ ਸਾਰੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਧਿਆਪਕ ਸਮਾਜ ਦੇ ਨਿਰਮਾਤਾ ਹੁੰਦੇ ਹਨ ਅਤੇ ਦੇਸ਼ ਦੇ ਸੁਨਹਿਰੇ ਭਵਿੱਖ ਦੀ ਨੀਂਹ ਮਜ਼ਬੂਤ ਕਰਨ ਵਿਚ ਉਨ੍ਹਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਕ ਅਧਿਆਪਕ ਆਪਣੀ ਸਿੱਖਿਆ ਅਤੇ ਤਜ਼ੁਰਬੇ ਰਾਹੀਂ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਦੇ ਨਾਲ-ਨਾਲ ਉਨ੍ਹਾਂ ਵਿਚ ਆਤਮ-ਵਿਸ਼ਵਾਸ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦਾ ਹੈ। ਪ੍ਰਿੰਸੀਪਲ ਨਿਸ਼ਾ ਅਰੋੜਾ ਨੇ ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਦਾ ਹਮੇਸ਼ਾ ਸਤਿਕਾਰ ਕਰਨ ਅਤੇ ਉਨ੍ਹਾਂ ਵੱਲੋਂ ਦਿੱਤੀ ਸਿੱਖਿਆ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ।