- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਰਾਣੀ ਪੈਨਸ਼ਨ ਬਹਾਲ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ 29 ਨੂੰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੇ ਵਿਧਾਨ ਸਭਾ ਹਲਕੇ ਸੁਨਾਮ ਵਿਚ ਕੀਤੀ ਜਾ ਰਹੀ ਰੈਲੀ ਵਿਚ ਡੀਟੀਐੱਫ਼ ਬਲਾਕ ਕਮੇਟੀ ਨਿਹਾਲ ਸਿੰਘ ਵਾਲਾ ਵੱਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਡੀਟੀਐੱਫ਼ ਬਲਾਕ ਨਿਹਾਲ ਸਿੰਘ ਵਾਲਾ ਦੇ ਬਲਾਕ ਪ੍ਰਧਾਨ ਅਮਨਦੀਪ ਮਾਛੀਕੇ ਅਤੇ ਬਲਾਕ ਸਕੱਤਰ ਗੁਰਮੀਤ ਸਿੰਘ ਝੋਰੜਾਂ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਐਲਾਨ ਅਜੇ ਤੱਕ ਸਿਰਫ਼ ਐਲਾਨ ਹੀ ਹੈ ਇਸ ਨੂੰ ਅਜੇ ਤੱਕ ਅਮਲੀ ਜਾਮਾ ਨਹੀਂ ਪਹਿਨਾਇਆ ਜਾ ਸਕਿਆ। ਇਸ ਐਲਾਨ ਨੂੰ ਪੂਰਾ ਕਰਵਾਉਣ ਵਾਸਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵੱਲੋਂ 29 ਨਵੰਬਰ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੇ ਸੁਨਾਮ ਵਿਖੇ ਘਰ ਦਾ ਘਿਰਾਓ ਕੀਤਾ ਜਾਵੇਗਾ ਜਿਸ ’ਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦਾ ਕਾਡਰ ਵਧ ਚੜ੍ਹ ਕੇ ਸ਼ਮੂਲੀਅਤ ਕਰੇਗਾ। ਬਲਾਕ ਸੀਨੀਅਰ ਮੀਤ ਪ੍ਰਧਾਨ ਸੁਖਜੀਤ ਸਿੰਘ ਕੁੱਸਾ ਅਤੇ ਵਿੱਤ ਸਕੱਤਰ ਜਸਵੀਰ ਸਿੰਘ ਸੈਦੋਕੇ ਅਤੇ ਪ੍ਰੈੱਸ ਸਕੱਤਰ ਹੀਰਾ ਸਿੰਘ ਢਿਲੋਂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਤਾਂ ਕੀ ਬਹਾਲ ਕਰਨੀ ਸੀ ਸਗੋਂ ਉਨ੍ਹਾਂ ਦੀਆਂ ਹੋਰ ਮੰਗਾਂ 15-1-15 ਦਾ ਪੱਤਰ ਰੱਦ ਕਰਨਾ, ਮਾਣ ਭੱਤਾ ਵਰਕਰਾਂ ਦੀ ਤਨਖ਼ਾਹ ’ਚ ਵਾਧਾ ਕਰਨਾ, ਕੱਚੇ ਮੁਲਾਜ਼ਮ ਪੱਕੇ ਕਰਨਾ, ਏਸੀਪੀ ਬਹਾਲ ਕਰਨਾ, ਕੱਟੇ ਭੱਤੇ ਬਹਾਲ ਕਰਨ ਵਰਗੀਆਂ ਮੰਗਾਂ ’ਤੇ ਵੀ ਕੋਈ ਹਾਮੀ ਨਹੀਂ ਭਰ ਰਹੀ। ਔਰਤ ਆਗੂਆਂ ਅਮਰਜੀਤ ਕੌਰ ਪੱਤੋ ਅਤੇ ਲਖਵੀਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਹ ਸਰਕਾਰ ਮੁਲਾਜ਼ਮਾਂ ਲਈ ਹੁਣ ਤੱਕ ਦੀ ਸਭ ਤੋਂ ਮਾਰੂ ਸਰਕਾਰ ਸਾਬਿਤ ਹੋਈ ਹੈ ਜਿਸ ਨੇ ਮੁਲਾਜ਼ਮਾਂ ਦੀ ਇਕ ਵੀ ਮੰਗ ਨਹੀਂ ਮੰਨ।|ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਆਗੂਆਂ ਨੇ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਚੋਣ ਜ਼ਾਬਤਾ ਲੱਗਣ ਵਿਚ ਇਕ ਮਹੀਨਾ ਬਾਕੀ ਰਹਿ ਗਿਆ ਹੈ। ਇਸ ਲਈ ਸੁਨਾਮ ਵਿਖੇ ਹੋਣ ਵਾਲੇ ਇਸ ਐਕਸ਼ਨ ਵਿਚ ਵਧ ਚੜ੍ਹ ਕੇ ਸ਼ਮੂਲੀਅਤ ਕਰਨ। ਇਸ ਮੌਕੇ ਕੁਲਵਿੰਦਰ ਸਿੰਘ ਚੁੱਘੇ, ਨਵਦੀਪ ਸਿੰਘ ਧੂੜਕੋਟ, ਅਮਰਜੀਤ ਕੌਰ ਪੱਤੋ, ਲਖਵੀਰ ਕੌਰ ਬੁਰਜ, ਸੰਦੀਪ ਕੌਰ ਧੂੜਕੋਟ ਆਦਿ ਅਧਿਆਪਕ ਹਾਜ਼ਰ ਸਨ।