- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਵਾਰਿਸ ਪੰਜਾਬ

ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ ਮੋਗਾ: ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੋਗਾ ਸ਼ਹਿਰ ਦੇ ਵਾਰਡ ਨੰਬਰ 32 ਅਤੇ 35 ਵਿਚ ਟੀਮ ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਵੱਲੋਂ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਭਰਾ ਜਗਜਿੰਦਰ ਸਿੰਘ ਬੁੱਕਣ ਵਾਲਾ ਨੇ ਕਿਹਾ ਕਿ ਇਸ ਵਕਤ ਪੂਰੇ ਪੰਜਾਬ ਵਿਚ ਅਕਾਲੀ ਦਲ ਵਾਰਸ ਪੰਜਾਬ ਦੇ ਦੀ ਲਹਿਰ ਚੱਲ ਰਹੀ ਹੈ, ਸਰਕਾਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ 'ਚ ਬੰਦ ਕਰ ਕੇ ਉਨ੍ਹਾਂ ਦਾ ਰਸਤਾ ਰੋਕਣਾ ਚਾਹੁੰਦੀ ਹੈ ਪਰ ਪੰਜਾਬ ਦੇ ਲੋਕ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ ਕਿਉਂਕਿ ਪੰਜਾਬ ਵਿਚ ਇਸ ਵਕਤ ਸਭ ਤੋਂ ਵੱਡਾ ਕਹਿਰ ਨਸ਼ਿਆਂ ਦਾ ਹੈ। ਹਰ ਪਾਰਟੀ ਨੇ ਇਸ ਉੱਤੇ ਸਿਆਸਤ ਕੀਤੀ ਹੈ । ਪਹਿਲਾਂ ਕਾਂਗਰਸ ਨੇ ਤੇ ਫਿਰ ਆਮ ਆਦਮੀ ਪਾਰਟੀ ਨੇ। ਇਸ ਦੇ ਖ਼ਾਤਮੇ ਲਈ ਆਪ ਸਰਕਾਰ ਬਣਾਈ ਸੀ। ਹੋਇਆ ਉਲਟ, ਇਸ ਵਕਤ ਪੰਜਾਬ ਵਿਚ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਸਿਖਰ 'ਤੇ ਪਹੁੰਚ ਚੁੱਕੀ ਹੈ। ਅਗਵਾਈ ਕਰਤਾ ਤਰਨਦੀਪ ਸਿੰਘ ਗਿੱਲ ਨੇ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਆਪ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਦੋਸ਼ ਲਾਇਆ ਕਿ ਸਰਕਾਰ ਹਰ ਮੋਰਚੇ 'ਤੇ ਪੂਰੀ ਤਰ੍ਹਾਂ ਅਸਫ਼ਲ ਸਿੱਧ ਹੋਈ ਹੈ। ਗਿੱਲ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਸਿਰਫ 4 ਮਹੀਨਿਆਂ ਵਿਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਵਾਅਦਾ ਕਰਨ ਵਾਲੀ 'ਆਪ ਸਰਕਾਰ ਦੇ ਰਾਜ ਵਿਚ ਅੱਜ ਹਾਲਾਤ ਇਹ ਬਣ ਚੁੱਕੇ ਹਨ ਕਿ ਨਸ਼ੇ ਗਲੀਆਂ-ਮੁਹੱਲਿਆਂ ਵਿਚ ਖੁੱਲ੍ਹੇਆਮ ਵਿਕ ਰਹੇ ਹਨ। ਉਨ੍ਹਾਂ ਯਾਦ ਕਰਵਾਇਆ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਸਭ ਪਤਾ ਹੈ ਕਿ ਨਸ਼ੇ ਕਿੱਥੇ ਬਣਦੇ ਹਨ ਅਤੇ ਸਰਕਾਰ ਬਣਦਿਆਂ ਹੀ ਵੱਡੇ ਸਮੱਗਲਰਾਂ ਨੂੰ ਫੜ੍ਹਿਆ ਜਾਵੇਗਾ ਪਰ ਇਦਾਂ ਕੁੱਝ ਵੀ ਨਹੀਂ ਹੋਇਆ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਤੋਂ ਦੂਰ ਰਹਿ ਕੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦਾ ਸਾਥ ਦੇਣ ਅਤੇ ਪੰਜਾਬ ਅੰਦਰ ਸਰਕਾਰ ਏ ਖ਼ਾਲਸਾ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਵਾਰਡ ਨੰਬਰ 32 ਅਤੇ 35 ਦੇ ਆਗੂ ਸਹਿਬਾਨ ਗੁਰਪ੍ਰੀਤ ਸਿੰਘ ਢਿੱਲੋਂ, ਜਗਰੂਪ ਸਿੰਘ ਢਿੱਲੋਂ, ਰਜਿੰਦਰ ਸਿੰਘ ਢਿੱਲੋਂ, ਹਰਪਾਲ ਸਿੰਘ ਗਿੱਲ, ਬਿੱਕਰ ਸਿੰਘ ਸੰਧੂ,ਜੋਗਾ ਸਿੰਘ ਸੰਧੂ,ਮੰਗਾ ਸਿੰਘ, ਜੱਸਾ ਸਿੰਘ, ਜੋਰਾ ਸਿੰਘ, ਹਰਜੀਤ ਸਿੰਘ, ਸੁਖਦੇਵ ਸਿੰਘ, ਸੁਖਵਿੰਦਰ ਸਿੰਘ, ਜਗਰੂਪ ਸਿੰਘ, ਅੰਮ੍ਰਿਤਪਾਲ ਸਿੰਘ, ਮਾਸਟਰ ਸਵਿੰਦਰ ਸਿੰਘ, ਗੁਰਸੇਵਕ ਸਿੰਘ ਫੌਜੀ, ਨਿਰਵੈਲ ਸਿੰਘ, ਬਲਵੀਰ ਸਿੰਘ, ਅਜੀਤਪਾਲ, ਰਵੀ, ਅਮਿਤ ਕੁਮਾਰ, ਨਵੀ ਸਿੰਗਲਾਂ, ਰਾਹੁਲ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।