ਆਈਐੱਸਐੱਫ ਕਾਲਜ ’ਚ ਟੈਲੀ ਲਰਨਿੰਗ ਵਰਕਸ਼ਾਪ ਕਰਵਾਈ
ਸੂਬੇ ਦੀ ਪ੍ਰਮੁੱਖ ਵਿੱਦਿਅਕ
Publish Date: Wed, 04 Feb 2026 04:09 PM (IST)
Updated Date: Thu, 05 Feb 2026 04:02 AM (IST)

ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ: ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈਐੱਸਐੱਫ ਕਾਲਜ ਆਫ਼ ਫ਼ਾਰਮੇਸੀ ਦੇ ਪ੍ਰੋਫੈਸ਼ਨਲ ਪ੍ਰੋਗਰਾਮ ਬੀਕਾਮ ਵਿਚ ਟੈਲੀ ਲਰਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਪ੍ਰੋਫੈਸ਼ਨਲ ਪ੍ਰੋਗਰਾਮ ਦੇ ਮੁਖੀ ਨਵਜੀਤ ਸਿੰਘ ਨੇ ਕਿਹਾ ਕਿ ਸਭ ਤੋਂ ਪਹਿਲਾਂ ਸੰਸਥਾ ਦੇ ਡਾਇਰੈਕਟਰ ਡਾ. ਜੀਡੀ ਗੁਪਤਾ, ਡੀਨ ਪ੍ਰੀਖਿਆ ਇੰਜੀਨੀਅਰਿੰਗ ਜਸਪ੍ਰੀਤਇੰਦਰ ਸਿੰਘ, ਵਾਈਸ ਪ੍ਰਿੰਸੀਪਲ ਡਾ. ਸ਼ੰਮੀ ਜਿੰਦਲ ਅਤੇ ਹੋਰ ਅਧਿਆਪਕਾਂ ਨੇ ਮੁੱਖ ਬੁਲਾਰੇ ਮਨਜੀਤ ਕੌਰ ਸੀਈਓ ਫਿਊਚਰ ਵਿਜ਼ਨ ਮੋਗਾ ਦਾ ਪੌਦਾ ਭੇਟ ਕਰਕੇ ਸਵਾਗਤ ਕੀਤਾ। ਡਾਇਰੈਕਟਰ ਡਾ. ਜੀਡੀ ਗੁਪਤਾ ਨੇ ਆਪਣੇ ਸੰਬੋਧਨ ਵਿਚ ਸਵਾਗਤ ਕਰਦੇ ਹੋਏ ਸੰਸਥਾ ਦੇ ਦ੍ਰਿਸ਼ਟੀਕੋਣ ਨੂੰ ਸਪੱਸ਼ਟ ਕੀਤਾ ਅਤੇ ਕਿਹਾ ਕਿ ਇੱਥੋਂ ਦੀ ਮੈਨੇਜਮੈਂਟ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਦੀ। ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿਚ ਰੱਖਦੇ ਹੋਏ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਅਜਿਹੇ ਸਮਾਗਮ ਅਤੇ ਸਰਟੀਫ਼ਿਕੇਟ ਕੋਰਸ ਲਗਾਤਾਰ ਕਰਵਾਏ ਜਾ ਰਹੇ ਹਨ। ਮੁੱਖ ਬੁਲਾਰੇ ਮਨਜੀਤ ਕੌਰ ਨੇ ਬੀਕਾਮ ਦੇ ਵਿਦਿਆਰਥੀਆਂ ਨੂੰ ਟੈਲੀ ਦੀਆਂ ਮੂਲ ਗੱਲਾਂ, ਇਸਦੀ ਵਰਤੋਂ ਅਤੇ ਖਾਤਿਆਂ ਵਿਚ ਇਸਦੀ ਉਪਯੋਗਤਾ ਬਾਰੇ ਦੱਸ ਕੇ ਪ੍ਰੈਕਟੀਕਲ ਸਿਖਲਾਈ ਦਿੱਤੀ ਅਤੇ ਵਿਦਿਆਰਥੀਆਂ ਦੁਆਰਾ ਪੁੱਛੇ ਗਏ ਸਾਰੇ ਸਵਾਲਾਂ ਦੇ ਜਵਾਬ ਦਿੱਤੇ। ਮਨਜੀਤ ਕੌਰ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਡਿਗਰੀ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਪ੍ਰੋਗਰਾਮ ਅਨੁਸਾਰ ਹੁਨਰ ਕੋਰਸਾਂ ’ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਤਾਂ ਜੋ ਉਹ ਆਪਣੀ ਜ਼ਿੰਦਗੀ ਵਿਚ ਚੰਗੀ ਨੌਕਰੀ ਪ੍ਰਾਪਤ ਕਰ ਸਕਣ ਅਤੇ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿਚ ਉਹ ਵਿਦਿਆਰਥੀਆਂ ਨੂੰ ਤਕਨੀਕੀ ਤੌਰ ’ਤੇ ਸਿਖਲਾਈ ਪ੍ਰਾਪਤ ਕਰਨ ਵਿਚ ਪੂਰਾ ਸਹਿਯੋਗ ਦੇਣਗੇ। ਅੰਤ ਵਿਚ ਸੰਸਥਾ ਵੱਲੋਂ ਮਨਜੀਤ ਕੌਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਨਵਜੀਤ ਸਿੰਘ ਨੇ ਇਸ ਮੌਕੇ ’ਤੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਵਰਕਸ਼ਾਪ ਵਿਚ ਅਮਨਦੀਪ ਕੌਰ ਵਰਮਾ ਨੇ ਸਟੇਜ ਦਾ ਸੰਚਾਲਨ ਬਹੁਤ ਵਧੀਆ ਢੰਗ ਨਾਲ ਕੀਤਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜੀਨੀਅਰ ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀਡੀ ਗੁਪਤਾ, ਆਈਐੱਸਐੱਫਸੀਪੀਆਰ ਦੇ ਪ੍ਰਿੰਸੀਪਲ ਡਾ. ਆਰਕੇ ਨਾਰੰਗ ਨੇ ਵਰਕਸ਼ਾਪ ਦੇ ਸਫ਼ਲ ਆਯੋਜਨ ਦੀ ਕਾਮਨਾ ਕੀਤੀ।